Chandigarh Mayor Election: ਹੁਣ ਸੁਪਰੀਮ ਕੋਰਟ ਤੱਕ ਪਹੁੰਚਿਆ ਮਾਮਲਾ, ਅਦਾਲਤ ਨੇ ਮੰਗੀ ਜਾਣਕਾਰੀ

Chandigarh Mayor Election: ਮੇਅਰ ਅਹੁਦੇ ਦੇ ਉਮੀਦਵਾਰ ਕੌਂਸਲਰ ਕੁਲਦੀਪ ਕੁਮਾਰ ਦੀ ਤਰਫ਼ੋਂ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਹੋਏ। ਅਦਾਲਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਿਟਰਨਿੰਗ ਅਧਿਕਾਰੀ ਬੈਲਟ ਪੇਪਰ ਨਾਲ ਛੇੜਛਾੜ ਕਰਦੇ ਹੋਏ ਵੀਡੀਓ ਵਿੱਚ ਫੜਿਆ ਗਿਆ ਸੀ।

Share:

Chandigarh Mayor Election: ਚੰਡੀਗੜ੍ਹ ਮੇਅਰ ਚੋਣਾਂ ਦਾ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਸੁਪਰੀਮ ਕੋਰਟ ਵਿੱਚ ਆਪ ਦੇ ਕੌੰਸਲਰਾਂ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਕੌਂਸਲਰਾਂ ਦੀ ਪਟੀਸ਼ਨ 'ਤੇ ਅਦਾਲਤ ਤੁਰੰਤ ਸੁਣਵਾਈ ਲਈ ਤਿਆਰ ਹੋ ਗਈ ਹੈ। ਇਸ ਤੋਂ ਪਹਿਲਾਂ ਆਪ ਇਸ ਮਾਮਲੇ ਨੂੰ ਆਪ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਾ ਚੁੱਕੀ ਹੈ। ਮੇਅਰ ਅਹੁਦੇ ਦੇ ਉਮੀਦਵਾਰ ਕੌਂਸਲਰ ਕੁਲਦੀਪ ਕੁਮਾਰ ਦੀ ਤਰਫ਼ੋਂ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਹੋਏ। ਅਦਾਲਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਿਟਰਨਿੰਗ ਅਧਿਕਾਰੀ ਬੈਲਟ ਪੇਪਰ ਨਾਲ ਛੇੜਛਾੜ ਕਰਦੇ ਹੋਏ ਵੀਡੀਓ ਵਿੱਚ ਫੜਿਆ ਗਿਆ ਸੀ। ਅਦਾਲਤ ਨੇ ਪਟੀਸ਼ਨ ਤੇ ਕਿਹਾ ਕਿ ਅਸੀਂ ਇਸ ਦੀ ਸੂਚੀ ਬਣਾਵਾਂਗੇ ਅਤੇ ਇਸ 'ਤੇ ਵੀ ਵਿਚਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਚੰਡੀਗੜ੍ਹ ਮੇਅਰ ਚੋਣ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਕਾਂਗਰਸ-ਆਪ ਗਠਜੋੜ ਨੂੰ ਵੱਡਾ ਝਟਕਾ ਲੱਗਾ ਹੈ। 

ਬੈਲਟ ਪੇਪਰਾਂ ਨਾਲ ਛੇੜਛਾੜ ਦੇ ਲਾਏ ਸਨ ਦੋਸ਼

ਚੋਣਾਂ ਤੋਂ ਬਾਅਦ 'ਆਪ' ਕੌਂਸਲਰਾਂ ਨੇ ਚੋਣ ਅਧਿਕਾਰੀ 'ਤੇ ਬੈਲਟ ਪੇਪਰਾਂ ਨਾਲ ਛੇੜਛਾੜ ਦੇ ਦੋਸ਼ ਲਾਏ ਸਨ। ਹਾਈ ਕੋਰਟ ਵਿੱਚ ਬੁੱਧਵਾਰ ਨੂੰ ਸੁਣਵਾਈ ਦੌਰਾਨ ਜਸਟਿਸ ਸੁਧੀਰ ਸਿੰਘ ਅਤੇ ਜਸਟਿਸ ਹਰਸ਼ ਬੰਗੜ ਦੇ ਡਿਵੀਜ਼ਨ ਬੈਂਚ ਨੇ ਆਮ ਆਦਮੀ ਪਾਰਟੀ (ਆਪ) ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਇੱਕ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਦੇਗੜ੍ਹ ਪ੍ਰਸ਼ਾਸਨ, ਨਗਰ ਨਿਗਮ, ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਅਤੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਹਾਈ ਕੋਰਟ ਵਿੱਚ ਮਾਮਲੇ ਦੀ ਸੁਣਵਾਈ 26 ਫਰਵਰੀ ਤੱਕ ਮੁਲਤਵੀ

'ਆਪ' ਕੌਂਸਲਰ ਕੁਮਾਰ ਨੇ ਅੰਤਰਿਮ ਰਾਹਤ ਤੋਂ ਇਨਕਾਰ ਕਰਨ ਅਤੇ ਪਟੀਸ਼ਨ ਨੂੰ ਤਿੰਨ ਹਫ਼ਤਿਆਂ ਬਾਅਦ ਸੂਚੀਬੱਧ ਕਰਨ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ। ਹਾਈਕੋਰਟ 'ਚ ਮਾਮਲੇ ਦੀ ਸੁਣਵਾਈ 26 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹਾਈਕੋਰਟ 'ਚ ਦਾਇਰ ਪਟੀਸ਼ਨ ਮੁਤਾਬਕ 'ਆਪ' ਉਮੀਦਵਾਰ ਨੇ ਸੇਵਾਮੁਕਤ ਜੱਜ ਦੀ ਨਿਗਰਾਨੀ 'ਚ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਹੈ।
 

ਇਹ ਵੀ ਪੜ੍ਹੋ