Chandigarh Mayor Election: 'ਮੁੜ ਹੋਵੇਗੀ ਵੋਟਾਂ ਦੀ ਗਿਣਤੀ, ਰੱਦ ਹੋਈਆਂ 8 ਵੋਟਾਂ ਹੋਣਗੀਆਂ ਜਾਇਜ਼ , ਚੰਡੀਗੜ੍ਹ ਮੇਅਰ ਚੋਣ 'ਤੇ SC ਦੀ ਸਖ਼ਤ ਟਿੱਪਣੀ

Chandigarh Mayor Election Row ਚੰਡੀਗੜ੍ਹ ਮੇਅਰ ਚੋਣ ਮਾਮਲੇ 'ਚ ਸੁਣਵਾਈ ਚੱਲ ਰਹੀ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਚੋਣਾਂ ਕਰਵਾਉਣ ਵਾਲੇ ਅਨਿਲ ਮਸੀਹ ਨੂੰ ਪੁੱਛਿਆ ਕਿ ਉਸ ਨੇ ਬੈਲਟ ਪੇਪਰਾਂ 'ਤੇ ਕਰਾਸ ਦਾ ਨਿਸ਼ਾਨ ਕਿਉਂ ਲਗਾਇਆ? ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਕਿਹਾ ਕਿ ਮੁੜ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਬਾਰੇ ਅੱਜ ਸੁਪਰੀਮ ਕੋਰਟ ਨੇ ਕਿਹਾ ਕਿ ਰੱਦ ਹੋਈਆਂ ਵੋਟਾਂ ਨੂੰ ਜਾਇਜ਼ ਮੰਨਿਆ ਜਾਵੇਗਾ।

Share:

Chandigarh Mayor Election: ਚੰਡੀਗੜ੍ਹ ਮੇਅਰ ਚੋਣਾਂ 'ਚ ਬੇਨਿਯਮੀਆਂ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਇਸ ਪੂਰੇ ਮਾਮਲੇ ਵਿੱਚ ਚੀਫ਼ ਜਸਟਿਸ ਨੇ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਹੈ ਕਿ ਵੋਟਾਂ ਦੀ ਦੁਬਾਰਾ ਗਿਣਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਦਾਲਤ ਨੇ ਹਦਾਇਤ ਕੀਤੀ ਹੈ ਕਿ ਰੱਦ ਹੋਈਆਂ ਸਾਰੀਆਂ 8 ਵੋਟਾਂ ਨੂੰ ਜਾਇਜ਼ ਮੰਨਿਆ ਜਾਵੇਗਾ ਅਤੇ ਉਨ੍ਹਾਂ ਦੀ ਗਿਣਤੀ ਕੀਤੀ ਜਾਵੇਗੀ। ਦੱਸ ਦੇਈਏ ਕਿ ਰੱਦ ਹੋਈਆਂ ਸਾਰੀਆਂ 8 ਵੋਟਾਂ ਆਮ ਆਦਮੀ ਪਾਰਟੀ ਨੂੰ ਮਿਲੀਆਂ ਹਨ।

ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਖਰਾਬ ਕੀਤੇ ਗਏ ਬੈਲਟ ਪੇਪਰਾਂ ਨੂੰ ਜਾਇਜ਼ ਮੰਨਦਿਆਂ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਮੁੜ ਗਿਣਤੀ ਕੀਤੀ ਜਾਣੀ ਚਾਹੀਦੀ ਹੈ ਅਤੇ ਚੋਣ ਨਤੀਜੇ ਉਸੇ ਮੁਤਾਬਕ ਐਲਾਨੇ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੀਐਮ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ ਕਿ ਇਸ ਮੁਸ਼ਕਲ ਸਮੇਂ ਵਿੱਚ ਲੋਕਤੰਤਰ ਨੂੰ ਬਚਾਉਣ ਲਈ SC ਦਾ ਧੰਨਵਾਦ।

ਰਿਟਰਨਿੰਗ ਅਫਸਰ ਨੇ 8 ਵੋਟਾਂ ਨੂੰ ਦਿੱਤਾ ਸੀ ਆਯੋਗ ਕਰਾਰ

ਵਰਨਣਯੋਗ ਹੈ ਕਿ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ‘ਆਪ’-ਕਾਂਗਰਸ ਗਠਜੋੜ ਨੂੰ ਮਿਲੀਆਂ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਇਸ ਪੂਰੇ ਮਾਮਲੇ 'ਚ ਬੈਲਟ ਪੇਪਰ ਨਾਲ ਛੇੜਛਾੜ ਦੇ ਦੋਸ਼ ਲੱਗੇ ਸਨ। ਦੱਸ ਦਈਏ ਕਿ ਮੇਅਰ ਚੋਣ 'ਚ ਭਾਜਪਾ ਦੇ ਉਮੀਦਵਾਰ ਨੂੰ 16 ਵੋਟਾਂ ਮਿਲੀਆਂ ਸਨ ਜਦਕਿ ਆਮ ਆਦਮੀ ਪਾਰਟੀ-ਕਾਂਗਰਸ ਗਠਜੋੜ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ ਸਨ।

ਇਹ ਵੀ ਪੜ੍ਹੋ