ਚੰਨੀ ਨੂੰ ਮਿਲੇ ਰੂਸ 'ਚ ਫਸੇ ਪੰਜਾਬੀਆਂ ਦੇ ਪਰਿਵਾਰਕ ਮੈਂਬਰ, ਸਹਿਯੋਗ ਦੀ ਕੀਤੀ ਮੰਗ, ਲੋਕ ਸਭਾ 'ਚ ਗੂੰਜੇਗਾ ਮੁੱਦਾ

ਹੁਣ ਰੂਸ 'ਚ ਫਸੇ ਪੰਜਾਬੀਆਂ ਦਾ ਮੁੱਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕੋਲ ਪੁੱਜਾ ਹੈ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਵੀ ਕੀਤੀ।

Courtesy: ਰੂਸ 'ਚ ਫਸੇ ਪੰਜਾਬੀਆਂ ਦੇ ਪਰਿਵਾਰਕ ਮੈਂਬਰਾਂ ਨੇ ਚਰਨਜੀਤ ਚੰਨੀ ਨਾਲ ਮੁਲਾਕਾਤ ਕੀਤੀ

Share:

ਭਾਰਤ ਦੇ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਵਿਦੇਸ਼ੀ ਧਰਤੀ 'ਤੇ ਕਿਸੇ ਨਾ ਕਿਸੇ ਵਜ੍ਹਾ ਕਰਕੇ ਫਸੇ ਹੋਏ ਹਨ। ਇਹਨਾਂ ਦੇ ਪਰਿਵਾਰ ਲੰਬੇ ਅਰਸੇ ਤੋਂ ਭਾਰਤ ਅੰਦਰ ਵੱਖ ਵੱਖ ਸਿਆਸਤਦਾਨਾਂ ਨਾਲ ਮੁਲਾਕਾਤ ਕਰ ਰਹੇ ਹਨ ਤੇ ਆਪਣੇ ਸਗੇ ਸਬੰਧੀਆਂ ਦੀ ਭਾਰਤ ਵਾਪਸੀ ਕਰਾਉਣ ਦੀ ਮੰਗ ਕਰ ਰਹੇ ਹਨ। ਹੁਣ ਰੂਸ 'ਚ ਫਸੇ ਪੰਜਾਬੀਆਂ ਦਾ ਮੁੱਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕੋਲ ਪੁੱਜਾ ਹੈ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਵੀ ਕੀਤੀ।

ਸੰਸਦ 'ਚ ਚੁੱਕਿਆ ਜਾਵੇਗਾ ਮਸਲਾ 

ਚੰਨੀ ਨੇ ਉਨ੍ਹਾਂ ਨੂੰ ਭਰੋਸਾ ਦਿਤਾ ਕਿ ਉਹ ਰੂਸ ਸਬੰਧੀ ਮਾਮਲਾ ਸੰਸਦ ਵਿੱਚ ਉਠਾਉਣਗੇ ਅਤੇ ਇਨ੍ਹਾਂ ਲੋਕਾਂ ਦੀ ਮਦਦ ਕਰਨਗੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰੂਸ ਦਾ ਮਾਮਲਾ ਅੱਜ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਅੱਜ ਪਰਿਵਾਰਕ ਮੈਂਬਰ ਉਨ੍ਹਾਂ ਨਾਲ ਮਿਲੇ ਹਨ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਿਤੀ ਜਾਵੇਗੀ। ਚੰਨੀ ਨੇ ਉਨ੍ਹਾਂ ਨੂੰ ਭਰੋਸਾ ਦਿਤਾ ਕਿ ਜਲਦੀ ਹੀ ਇੱਕ ਜਾਂ ਦੋ ਦਿਨਾਂ ਵਿੱਚ, ਉਹ ਇਸ ਮਾਮਲੇ ਨੂੰ ਸਦਨ ਵਿਚ ਉਠਾਉਣਗੇ ਅਤੇ ਵਿਦੇਸ਼ ਮੰਤਰੀ ਅਤੇ ਸਪੀਕਰ ਨਾਲ ਵੀ ਗੱਲ ਕਰਨਗੇ। ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਜਾਵੇਗੀ ਤੇ ਪਰਿਵਾਰ ਦਾ ਪੂਰਾ ਸਾਥ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ