ਛੱਤੀਸਗੜ੍ਹ: ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲੇ ਵਿੱਚ 30 ਨਕਸਲੀ ਢੇਰ, ਇੱਕ ਜਵਾਨ ਸ਼ਹੀਦ

ਉਨ੍ਹਾਂ ਕਿਹਾ ਕਿ ਬੀਜਾਪੁਰ ਜ਼ਿਲ੍ਹੇ ਵਿੱਚ 26 ਨਕਸਲੀ ਮਾਰੇ ਗਏ ਅਤੇ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂ ਕਿ ਕਾਂਕੇਰ ਜ਼ਿਲ੍ਹੇ ਵਿੱਚ ਚਾਰ ਹੋਰ ਨਕਸਲੀ ਮਾਰੇ ਗਏ।

Courtesy: ਛੱਤੀਸਗੜ੍ਹ ਵਿਖੇ ਨਕਸਲੀ ਮਾਰੇ ਗਏ

Share:

ਛੱਤੀਸਗੜ੍ਹ ਦੇ ਬੀਜਾਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ 30 ਨਕਸਲੀ ਮਾਰੇ ਗਏ। ਇਸ ਦੌਰਾਨ ਇੱਕ ਫੌਜੀ ਜਵਾਨ ਵੀ ਸ਼ਹੀਦ ਹੋਇਆ। ਪੁਲਿਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਬੀਜਾਪੁਰ ਅਤੇ ਦਾਂਤੇਵਾੜਾ ਜ਼ਿਲ੍ਹਿਆਂ ਦੇ ਸਰਹੱਦੀ ਖੇਤਰ ਅਤੇ ਜ਼ਿਲ੍ਹੇ ਦੇ ਗੰਗਲੂਰ ਥਾਣਾ ਖੇਤਰ ਅਧੀਨ ਆਉਂਦੇ ਕਾਂਕੇਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ 30 ਨਕਸਲੀਆਂ ਨੂੰ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਬੀਜਾਪੁਰ ਜ਼ਿਲ੍ਹੇ ਵਿੱਚ 26 ਨਕਸਲੀ ਮਾਰੇ ਗਏ ਅਤੇ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂ ਕਿ ਕਾਂਕੇਰ ਜ਼ਿਲ੍ਹੇ ਵਿੱਚ ਚਾਰ ਹੋਰ ਨਕਸਲੀ ਮਾਰੇ ਗਏ।

ਹਥਿਆਰ ਵੀ ਮੌਕੇ ਤੋਂ ਮਿਲੇ 

ਬੀਜਾਪੁਰ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਜਤਿੰਦਰ ਕੁਮਾਰ ਯਾਦਵ ਨੇ ਕਿਹਾ ਕਿ ਗੰਗਲੌਰ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਅੰਦਰੀ ਦੇ ਜੰਗਲਾਂ ਵਿੱਚ ਮਾਓਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਦੇ ਆਧਾਰ 'ਤੇ, ਬੀਜਾਪੁਰ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ), ਬਸਤਰ ਫਾਈਟਰ, ਐਸਟੀਐਫ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੂੰ ਨਕਸਲ ਵਿਰੋਧੀ ਕਾਰਵਾਈ ਲਈ ਭੇਜਿਆ ਗਿਆ ਸੀ। ਯਾਦਵ ਨੇ ਕਿਹਾ ਕਿ ਕਾਰਵਾਈ ਦੌਰਾਨ, ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਕਾਰ ਅੱਜ ਸਵੇਰੇ 7 ਵਜੇ ਦੇ ਕਰੀਬ ਮੁਕਾਬਲਾ ਸ਼ੁਰੂ ਹੋਇਆ ਅਤੇ ਸ਼ਾਮ ਤੱਕ ਰੁਕ-ਰੁਕ ਕੇ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਮੁਕਾਬਲਾ ਖਤਮ ਹੋਣ ਤੋਂ ਬਾਅਦ, ਜਦੋਂ ਸੁਰੱਖਿਆ ਬਲਾਂ ਨੇ ਮੁਕਾਬਲੇ ਵਾਲੀ ਥਾਂ ਦੀ ਤਲਾਸ਼ੀ ਲਈ, ਤਾਂ ਉੱਥੋਂ 26 ਵਰਦੀਧਾਰੀ ਮਾਓਵਾਦੀਆਂ ਦੀਆਂ ਲਾਸ਼ਾਂ, ਵੱਡੀ ਗਿਣਤੀ ਵਿੱਚ ਏਕੇ 47 ਰਾਈਫਲਾਂ, ਇੰਸਾਸ ਰਾਈਫਲਾਂ, .303 ਰਾਈਫਲਾਂ, ਰਾਕੇਟ ਲਾਂਚਰ, ਬੈਰਲ ਗ੍ਰਨੇਡ ਲਾਂਚਰ ਅਤੇ ਵੱਡੀ ਮਾਤਰਾ ਵਿੱਚ ਵਿਸਫੋਟਕ ਬਰਾਮਦ ਹੋਏ।

 

ਇਹ ਵੀ ਪੜ੍ਹੋ