Congress ਨੂੰ ਲੱਗਾ ਵੱਡਾ ਝਟਕਾ ਮਿਲਿੰਦ ਦੇਵੜਾ ਨੇ ਛੱਡੀ ਪਾਰਟੀ,ਕਿਹਾ-55 ਸਾਲ ਪੁਰਾਣਾ ਰਿਸ਼ਤਾ ਖਤਮ

ਸ਼ਨੀਵਾਰ ਨੂੰ ਉਨ੍ਹਾਂ ਦੇ ਕਾਂਗਰਸ ਛੱਡ ਕੇ ਸ਼ਿਵ ਸੈਨਾ ਦੇ ਸ਼ਿੰਦੇ ਧੜੇ 'ਚ ਸ਼ਾਮਲ ਹੋਣ ਦੀ ਖਬਰ ਆਈ ਸੀ। ਇਸ ਮਾਮਲੇ 'ਚ ਮੋੜ ਉਦੋਂ ਆਇਆ ਜਦੋਂ......

Share:

ਹਾਈਲਾਈਟਸ

  • ਕਾਂਗਰਸ ਪਾਰਟੀ ਨਾਲ ਮੇਰੇ ਪਰਿਵਾਰ ਦਾ 55 ਸਾਲ ਪੁਰਾਣਾ ਰਿਸ਼ਤਾ ਖਤਮ ਹੋ ਗਿਆ

ਕਾਂਗਰਸ ਪਾਰਟੀ ਨੂੰ ਮਹਾਂਰਾਸ਼ਟਰ ਤੋਂ ਇੱਕ ਵੱਡਾ ਝਟਕਾ ਲੱਗਾ ਹੈ। ਮਹਾਰਾਸ਼ਟਰ 'ਚ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਮਿਲਿੰਦ ਦੇਵੜਾ ਨੇ ਅੱਜ ਐਤਵਾਰ  ਨੂੰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ। ਦੱਸ ਦਈਏ ਕਿ ਸ਼ਨੀਵਾਰ ਨੂੰ ਉਨ੍ਹਾਂ ਦੇ ਕਾਂਗਰਸ ਛੱਡ ਕੇ ਸ਼ਿਵ ਸੈਨਾ ਦੇ ਸ਼ਿੰਦੇ ਧੜੇ 'ਚ ਸ਼ਾਮਲ ਹੋਣ ਦੀ ਖਬਰ ਆਈ ਸੀ। ਇਸ ਮਾਮਲੇ 'ਚ ਮੋੜ ਉਦੋਂ ਆਇਆ ਜਦੋਂ ਸ਼ਨੀਵਾਰ ਸ਼ਾਮ ਦੇਵੜਾ ਤੋਂ ਕਾਂਗਰਸ ਨਾ ਛੱਡਣ ਦੀ ਸੂਚਨਾ ਮਿਲੀ।

ਪੜ੍ਹੋ ਮਿਲਿੰਦ ਨੇ ਪੋਸਟ ਵਿੱਚ ਕੀ ਲਿਖਿਆ

ਦੇਵੜਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ- ਅੱਜ ਮੇਰੀ ਸਿਆਸੀ ਯਾਤਰਾ ਦਾ ਇਕ ਮਹੱਤਵਪੂਰਨ ਅਧਿਆਏ ਖਤਮ ਹੋ ਗਿਆ। ਮੈਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਪਾਰਟੀ ਨਾਲ ਮੇਰੇ ਪਰਿਵਾਰ ਦਾ 55 ਸਾਲ ਪੁਰਾਣਾ ਰਿਸ਼ਤਾ ਖਤਮ ਹੋ ਗਿਆ। ਮੈਂ ਪਾਰਟੀ ਦੇ ਸਾਰੇ ਆਗੂਆਂ, ਸਾਥੀਆਂ ਅਤੇ ਵਰਕਰਾਂ ਦਾ ਧੰਨਵਾਦੀ ਹਾਂ।

 

ਕਾਂਗਰਸ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਰਹੇ ਸਨ ਮਿਲਿੰਦ ਦੇਵੜਾ

ਸ਼ੁੱਕਰਵਾਰ ਨੂੰ ਗੜਵਾਰੇ ਕਲੱਬ ਅਤੇ ਮੁੰਬਈ ਕਾਂਗਰਸ ਦਫਤਰ 'ਚ ਕਾਂਗਰਸ ਅਧਿਕਾਰੀਆਂ ਦੀ ਮੀਟਿੰਗ ਹੋਈ। ਦੇਵੜਾ ਇਨ੍ਹਾਂ ਦੋਵਾਂ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋਏ। ਪਾਰਟੀ ਦੇ ਕਈ ਆਗੂਆਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ। ਉਦੋਂ ਤੋਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਕਾਂਗਰਸ ਛੱਡ ਸਕਦੇ ਹਨ।

ਇਹ ਵੀ ਪੜ੍ਹੋ