ਪੀਐੱਮ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ

ਮੁਲਜ਼ਮ ਗ੍ਰਿਫਤਾਰ, ਆਜ਼ਾਦ ਪਾਰਕ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ, ਗੰਭੀਰਤਾ ਨਾਲ ਕੀਤੀ ਜਾ ਰਹੀ ਜਾਂਚ।

Share:

ਹਾਈਲਾਈਟਸ

  • ਅਪ੍ਰੈਲ 'ਚ ਵੀ ਪੀਐੱਮ ਮੋਦੀ ਦੇ ਕੇਰਲ ਦੌਰੇ ਦੌਰਾਨ ਹੱਥ-ਲਿਖਤ ਧਮਕੀ ਭਰਿਆ ਪੱਤਰ ਭੇਜਿਆ ਗਿਆ ਸੀ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਣਪਛਾਤੇ ਕਾਲਰ ਨੇ ਇਹ ਵੀ ਕਿਹਾ ਕਿ ਉਹ ਮੁੰਬਈ ਦੇ ਜੇਜੇ ਹਸਪਤਾਲ ਨੂੰ ਬੰਬ ਨਾਲ ਉਡਾ ਦੇਵੇਗਾ। ਬਾਅਦ 'ਚ ਮੁੰਬਈ ਪੁਲਸ ਨੇ ਕਾਲਰ ਨੂੰ ਸਾਅਨ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਛਾਣ ਕਾਮਰਾਨ ਖਾਨ ਵਜੋਂ ਹੋਈ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


ਮੁੰਬਈ ਪੁਲਿਸ ਨੂੰ ਆਈ ਕਾਲ 

ਜਾਣਕਾਰੀ ਮੁਤਾਬਕ ਬੀਤੀ ਰਾਤ ਕਿਸੇ ਅਣਪਛਾਤੇ ਕਾਲਰ ਨੇ ਮੁੰਬਈ ਪੁਲਿਸ ਦੇ ਕੰਟਰੋਲ ਰੂਮ 'ਤੇ ਫੋਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਫੋਨ ਕਰਨ ਵਾਲੇ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਅਣਪਛਾਤੇ ਕਾਲਰ ਨੇ ਮੁੰਬਈ ਦੇ ਜੇਜੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ। ਇਸ ਤੋਂ ਬਾਅਦ ਮੁੰਬਈ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕਾਲਰ ਨੂੰ ਮੁੰਬਈ ਦੇ ਸਾਅਨ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ। 

ਪੀਐਮ ਨੂੰ ਵਾਰ-ਵਾਰ ਮਿਲ ਰਹੀਆਂ ਧਮਕੀਆਂ 

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਜੁਲਾਈ ਵਿੱਚ ਇੱਕ 45 ਸਾਲਾ ਵਿਅਕਤੀ ਨੇ ਗੋਰਖਪੁਰ ਤੋਂ ਫੋਨ ਕਰਕੇ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਸ ਸਮੇਂ ਵੀ ਯੋਗੀ ਆਦਿਤਿਆਨਾਥ ਨੂੰ ਯੂਪੀ ਪੁਲਿਸ ਦੇ ਹੈਲਪਲਾਈਨ ਨੰਬਰ 112 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਬਾਅਦ ਵਿੱਚ ਗੋਰਖਪੁਰ ਤੋਂ ਅਰੁਣ ਕੁਮਾਰ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਦੇਵਰੀਆ ਕੋਤਵਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਅਪ੍ਰੈਲ 'ਚ ਵੀ ਪੀਐੱਮ ਮੋਦੀ ਦੇ ਕੇਰਲ ਦੌਰੇ ਦੌਰਾਨ ਹੱਥ-ਲਿਖਤ ਧਮਕੀ ਭਰਿਆ ਪੱਤਰ ਭੇਜਿਆ ਗਿਆ ਸੀ। ਇਹ ਪੱਤਰ ਕੇਰਲ ਭਾਜਪਾ ਦਫਤਰ ਨੂੰ ਮਿਲਿਆ ਸੀ।

ਇਹ ਵੀ ਪੜ੍ਹੋ