ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਧਾਮੀ ਨੇ ਕੀਤੀ ਮੁੱਖ ਕਮਿਸ਼ਨਰ ਨਾਲ ਮੁਲਾਕਾਤ

ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਪਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਇਸ ਵਿੱਚ ਸਰਲਤਾ ਲਿਆਉਣ ਦੀ ਮੰਗ ਕੀਤੀ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਟੀਮ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਸਤਵਿੰਦਰ ਸਿੰਘ ਟੌਹੜਾ, ਭੁਪਿੰਦਰ […]

Share:

ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਪਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਇਸ ਵਿੱਚ ਸਰਲਤਾ ਲਿਆਉਣ ਦੀ ਮੰਗ ਕੀਤੀ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਟੀਮ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਸਤਵਿੰਦਰ ਸਿੰਘ ਟੌਹੜਾ, ਭੁਪਿੰਦਰ ਸਿੰਘ ਭਲਵਾਨ ਅਤੇ ਡਿਪਟੀ ਸਕੱਤਰ ਲਖਬੀਰ ਸਿੰਘ ਸਮੇਤ ਕਮਿਸ਼ਨਰ ਜਸਟਿਸ ਐਸਐਸ ਸਾਰੋਂ ਨਾਲ ਮੁਲਾਕਾਤ ਕੀਤੀ।

ਧਾਮੀ ਨੇ ਦੱਸਿਆ ਕਿ ਕਮਿਸ਼ਨਰ ਨੂੰ ਕਿਹਾ ਗਿਆ ਹੈ ਕਿ ਵੋਟ ਪਾਉਣ ਲਈ ਵੋਟਰ ਫਾਰਮ ਦੇ ਨਾਲ ਸ਼ਨਾਖਤੀ ਕਾਰਡ ਦੀ ਫੋਟੋ ਕਾਪੀ ਲਗਾਉਣੀ ਲਾਜ਼ਮੀ ਹੈ, ਪਰ ਪਿੰਡਾਂ ਵਿੱਚ ਇਹ ਕੰਮ ਔਖਾ ਹੈ। ਵੋਟਾਂ ਪਾਉਣ ਲਈ 21 ਅਕਤੂਬਰ ਤੋਂ 15 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜੋ ਘੱਟ ਹੈ ਅਤੇ ਇਸ ਨੂੰ ਵਧਾਇਆ ਜਾਣਾ ਚਾਹੀਦਾ ਹੈ। ਵੋਟਰਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਬੂਥ ਪੱਧਰ ‘ਤੇ ਕੈਂਪ ਲਗਾਏ ਜਾਣ ਤਾਂ ਜੋ ਇਪ ਕੰਮ ਸੌਖਾ ਹੋ ਸਕੇ।