ਧਰਮਸ਼ਾਲਾ ਤੋਂ ਨਸ਼ਾ ਤਸਕਰ ਗ੍ਰਿਫਤਾਰ, ਜਲੰਧਰ ਦਾ ਰਹਿਣ ਵਾਲਾ ਹੈ ਮੁਲਜ਼ਮ, ਨਾਕੇਬੰਦੀ ਦੌਰਾਨ ਕੀਤਾ ਕਾਬੂ 

ਫਿਲਹਾਲ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਡਰੱਗ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

Share:

Drugs: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਨੂਰਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦਮਤਲ ਥਾਣਾ ਖੇਤਰ ਦੇ ਸੰਘੇੜਾ ਵਿੱਚ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਕਾਰ ਵਿੱਚੋਂ 108.6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮਾਮਲੇ ਵਿੱਚ, ਪੰਜਾਬ ਦੇ ਜਲੰਧਰ ਦੇ ਮਿੱਠਾਪੁਰ ਮਾਡਲ ਟਾਊਨ ਦੇ ਰਹਿਣ ਵਾਲੇ ਮਨਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਕਾਰ ਕੀਤੀ ਜਬਤ

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਕਟ ਦੀ ਧਾਰਾ 21 ਅਤੇ 25 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਦੀ ਕਾਰ ਨੰਬਰ PB08CJ ਵੀ ਜ਼ਬਤ ਕਰ ਲਈ ਗਈ ਹੈ। ਨੂਰਪੁਰ ਦੇ ਐਸਪੀ ਅਸ਼ੋਕ ਰਤਨ ਨੇ ਕਿਹਾ ਕਿ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਰੁੱਧ ਪੁਲਿਸ ਮੁਹਿੰਮ ਜਾਰੀ ਰਹੇਗੀ।

ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ

ਉਨ੍ਹਾਂ ਕਿਹਾ ਕਿ ਪੁਲਿਸ ਸਮਾਜ ਨੂੰ ਨਸ਼ੇ ਦੀ ਇਸ ਗੰਭੀਰ ਸਮੱਸਿਆ ਤੋਂ ਮੁਕਤ ਕਰਨ ਲਈ ਵਚਨਬੱਧ ਹੈ। ਵਿਭਾਗ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਾ ਰਹੇਗਾ। 
 

ਇਹ ਵੀ ਪੜ੍ਹੋ