ਐੱਨਸੀਆਰ ਵਿੱਚ ਵਧਦੇ AQI ਦੇ ਚੱਲਦੇ ਗੌਤਮ ਬੁੱਧ ਨਗਰ ਵਿੱਚ 10 ਨਵੰਬਰ ਤੱਕ ਬੰਦ ਰਹਿਣਗੇ ਸਕੂਲ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਬਾਅਦ ਹੁਣ ਦਿੱਲੀ ਐੱਨਸੀਆਰ ਵਿੱਚ ਵਧਦੇ ਹਵਾ ਪ੍ਰਦੂਸ਼ਣ ਦੇ ਚੱਲਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਵੀ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ (ਗੌਤਮ ਬੁੱਧ ਨਗਰ) ਵੱਲੋਂ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਨੋਇਡਾ ਸਮੇਤ ਗੌਤਮ ਬੁੱਧ ਨਗਰ, ਜੇਵਰ ਅਤੇ ਦਾਦਰੀ ਸਬ-ਡਿਵੀਜ਼ਨਾਂ ਵਿੱਚ ਪਹਿਲੀ […]

Share:

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਬਾਅਦ ਹੁਣ ਦਿੱਲੀ ਐੱਨਸੀਆਰ ਵਿੱਚ ਵਧਦੇ ਹਵਾ ਪ੍ਰਦੂਸ਼ਣ ਦੇ ਚੱਲਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਵੀ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ (ਗੌਤਮ ਬੁੱਧ ਨਗਰ) ਵੱਲੋਂ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਨੋਇਡਾ ਸਮੇਤ ਗੌਤਮ ਬੁੱਧ ਨਗਰ, ਜੇਵਰ ਅਤੇ ਦਾਦਰੀ ਸਬ-ਡਿਵੀਜ਼ਨਾਂ ਵਿੱਚ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਫਿਜ਼ੀਕਲ ਕਲਾਸਾਂ ਬੰਦ ਰਹਿਣਗੀਆਂ। ਸਕੂਲਾਂ ਨੂੰ ਆਨਲਾਈਨ ਕਲਾਸਾਂ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਹੁਕਮਾਂ ਅਨੁਸਾਰ ਸਕੂਲ 10 ਨਵੰਬਰ 2023 ਤੱਕ ਬੰਦ ਰਹਿਣਗੇ।

10ਵੀਂ ਤੋਂ ਉਪਰ ਦੀਆਂ ਜਮਾਤਾਂ ਲਈ ਕੋਈ ਆਰਡਰ ਨਹੀਂ
ਜ਼ਿਲ੍ਹਾ ਮੈਜਿਸਟ੍ਰੇਟ (ਗੌਤਮ ਬੁੱਧ ਨਗਰ) ਦੇ ਹੁਕਮਾਂ ਅਨੁਸਾਰ ਹੁਣ ਤੱਕ ਸਿਰਫ਼ ਪਹਿਲੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੀ ਫਿਜ਼ੀਕਲ ਜਮਾਤਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। 10ਵੀਂ, 11ਵੀਂ ਅਤੇ 12ਵੀਂ ਜਮਾਤ ਲਈ ਅਜਿਹਾ ਕੋਈ ਆਦੇਸ਼ ਨਹੀਂ ਦਿੱਤਾ ਗਿਆ ਹੈ। ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਫਿਜ਼ੀਕਲ ਕਲਾਸਾਂ ਹੁਕਮਾਂ ਅਨੁਸਾਰ ਜਾਰੀ ਰਹਿਣਗੀਆਂ।
AQI ਬਹੁਤ ਗੰਭੀਰ ਸ਼੍ਰੇਣੀ ਵਿੱਚ
ਦਿੱਲੀ ਐੱਨਸੀਆਰ ਦੇ ਕਈ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਬਹੁਤ ਨਿਚਲੇ ਪੱਧਰ ‘ਤੇ ਪਹੁੰਚ ਗਈ ਹੈ। ਕਈ ਖੇਤਰਾਂ ਵਿੱਚ AQI 400 ਨੂੰ ਪਾਰ ਕਰ ਗਿਆ ਹੈ। ਇਸ ਤੋਂ ਇਲਾਵਾ ਕਈ ਅਜਿਹੇ ਖੇਤਰ ਹਨ ਜਿੱਥੇ AQI 500 ਤੋਂ ਉੱਪਰ ਚਲਾ ਗਿਆ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਤੋਂ ਬਾਅਦ ਹੁਣ ਗੌਤਮ ਬੁੱਧ ਨਗਰ ਪ੍ਰਸ਼ਾਸਨ ਨੇ ਵੀ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।