Kisaan Andolan ਦੌਰਾਨ ਹਰਿਆਣਾ ਦੇ ਪੁਲਿਸ ਮੁਲਾਜ਼ਮ ਦੀ ਮੌਤ, ਅਚਾਨਕ ਵਿਗੜ ਗਈ ਸੀ ਸਿਹਤ

ਅੰਬਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

Share:

Kisaan Andolan: 'ਦਿੱਲੀ ਚੱਲੋ' ਸੱਦੇ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਸੁਰੱਖਿਆ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ 'ਤੇ 'ਬਲ' ਦੀ ਵਰਤੋਂ ਕਰਦਿਆਂ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ। ਜਿਸ ਨਾਲ ਕਈ ਲੋਕ ਜ਼ਖ਼ਮੀ ਹੋ ਗਏ। ਪੰਜਾਬ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਦਿੱਲੀ ਵੱਲ ਮਾਰਚ ਸ਼ੁਰੂ ਕੀਤਾ, ਪਰ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਸਰਹੱਦ 'ਤੇ ਸ਼ੰਭੂ ਅਤੇ ਖਨੌਰੀ ਪੁਆਇੰਟਾਂ 'ਤੇ ਰੋਕ ਲਿਆ। ਉਦੋਂ ਤੋਂ ਪ੍ਰਦਰਸ਼ਨਕਾਰੀ ਦੋਵੇਂ ਸਰਹੱਦੀ ਪੁਆਇੰਟਾਂ 'ਤੇ ਫਸੇ ਹੋਏ ਹਨ।

ਡੀਜੀਪੀ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਦੀ ਮੌਤ ਨਾਲ ਪਿਆ ਵੱਡਾ ਘਾਟਾ

ਇਸ ਦੌਰਾਨ ਕਿਸਾਨਾਂ ਦੇ ਅੰਦੋਲਨ ਕਾਰਨ ਜਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਕਿਸਾਨ ਦੀ ਮੌਤ ਤੋਂ ਬਾਅਦ  ਸ਼ੰਭੂ ਬਾਰਡਰ 'ਤੇ ਤਾਇਨਾਤ ਹਰਿਆਣਾ ਪੁਲਿਸ ਦੇ ਸਬ-ਇੰਸਪੈਕਟਰ ਹੀਰਾਲਾਲ ਦੀ ਮੌਤ ਹੋ ਗਈ। ਉਹ 52 ਸਾਲਾਂ ਦੇ ਸਨ। ਰਿਪੋਰਟਾਂ ਅਨੁਸਾਰ ਡਿਊਟੀ ਦੌਰਾਨ ਸਬ-ਇੰਸਪੈਕਟਰ ਲਾਲ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਤੁਰੰਤ ਅੰਬਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਨੇ ਕਿਹਾ, “ਸਬ-ਇੰਸਪੈਕਟਰ ਹੀਰਾਲਾਲ ਨੇ ਹਮੇਸ਼ਾ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ। ਉਨ੍ਹਾਂ ਦੀ ਮੌਤ ਪੁਲਿਸ ਫੋਰਸ ਲਈ ਬਹੁਤ ਵੱਡਾ ਘਾਟਾ ਹੈ।

ਇਹ ਵੀ ਪੜ੍ਹੋ