EarthQuake: ਦਿੱਲੀ ਐਨਸੀਆਰ ‘ਚ ਲੱਗੇ ਭੂਚਾਲ ਦੇ ਝਟਕੇ,ਪੀਐੱਮ ਨੇ ਟਵੀਟ ਕਰ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ

ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕੀ ਲੋਕ ਘਬਰਾਹਟ ਵਿੱਚ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਘਰਾਂ ਤੋਂ ਭਾਂਡੇ ਡਿੱਗਣ ਲੱਗ ਪਏ ਅਤੇ ਘਰਾਂ ਵਿੱਚ ਜ਼ਬਰਦਸਤ ਕੰਬਣੀ ਹੋਈ। ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

Share:

EarthQuake in Delhi: ਅੱਜ ਸਵੇਰੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਸਵੇਰੇ 5.36 ਵਜੇ ਆਇਆ। ਭਾਰਤ ਸਰਕਾਰ ਦੇ ਧਰਤੀ ਵਿਗਿਆਨ ਮੰਤਰਾਲੇ ਦੇ ਅਧੀਨ ਭੂਚਾਲ ਰਿਕਾਰਡਿੰਗ ਏਜੰਸੀ, ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਇਸਦੀ ਤੀਬਰਤਾ 4.0 ਮਾਪੀ ਗਈ।

ਪ੍ਰਧਾਨ ਮੰਤਰੀ ਨੇ ਕੀਤਾ ਟਵੀਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਾਰਿਆਂ ਨੂੰ ਸ਼ਾਂਤ ਰਹਿਣ, ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਸੰਭਾਵੀ ਭੂਚਾਲ ਦੇ ਝਟਕਿਆਂ ਪ੍ਰਤੀ ਸੁਚੇਤ ਰਹਿਣ ਅਪੀਲ ਕੀਤੀ ਜਾਂਦੀ ਹੈ। ਅਧਿਕਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।

ਜ਼ਬਰਦਸਤ ਭੂਚਾਲ ਦੇ ਝਟਕੇ

ਲੋਕ ਘਬਰਾਹਟ ਵਿੱਚ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਘਰਾਂ ਤੋਂ ਭਾਂਡੇ ਡਿੱਗਣ ਲੱਗ ਪਏ ਅਤੇ ਘਰਾਂ ਵਿੱਚ ਜ਼ਬਰਦਸਤ ਕੰਬਣੀ ਹੋਈ। ਦਿੱਲੀ ਦੀ ਕਾਰਜਕਾਰੀ ਮੁੱਖ ਮੰਤਰੀ ਆਤਿਸ਼ੀ ਨੇ ਭੂਚਾਲ ਤੋਂ ਬਾਅਦ ਆਪਣੇ ਅਧਿਕਾਰਤ ਐਕਸ ਹੈਂਡਲ 'ਤੇ ਇੱਕ ਸੰਦੇਸ਼ ਪੋਸਟ ਕੀਤਾ।

ਭੂਚਾਲ ਦਾ ਕੇਂਦਰ ਦਿੱਲੀ ਦਾ ਨਾਂਗਲੋਈ

ਅਮਰੀਕੀ ਸੰਗਠਨ- USGS ਨੇ ਵੀ ਦਿੱਲੀ-NCR ਵਿੱਚ ਭੂਚਾਲ ਦੀ ਪੁਸ਼ਟੀ ਕੀਤੀ ਹੈ। ਇਸ ਅਨੁਸਾਰ, ਸੋਮਵਾਰ ਸਵੇਰੇ 280 ਤੋਂ ਵੱਧ ਲੋਕਾਂ ਨੇ ਭੂਚਾਲ ਦੇ ਝਟਕਿਆਂ ਦੀ ਰਿਪੋਰਟ ਕੀਤੀ। ਧਰਤੀ ਵਿੱਚ ਆਏ ਝਟਕਿਆਂ ਤੋਂ ਬਾਅਦ, ਭੂਚਾਲ ਵਿਗਿਆਨੀਆਂ ਨੇ ਵੀ ਭੂਚਾਲ ਦੀ ਪੁਸ਼ਟੀ ਕੀਤੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕਿਆਂ ਬਾਰੇ ਜਾਣਕਾਰੀ ਦਿੱਤੀ। ਭੂਚਾਲ ਦਾ ਕੇਂਦਰ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਦੇ ਨੇੜੇ ਸੀ।

ਕਿਉਂ ਆਉਂਦਾ ਹੈ ਭੂਚਾਲ

ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।

ਇਹ ਵੀ ਪੜ੍ਹੋ

Tags :