ਗੁਜਰਾਤ ਦੇ ਕੱਛ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ, ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ

ਗਾਂਧੀਨਗਰ-ਅਧਾਰਤ ਆਈਐਸਆਰ ਦੇ ਅਨੁਸਾਰ, ਭੂਚਾਲ ਸਵੇਰੇ 10.24 ਵਜੇ ਰਿਕਾਰਡ ਕੀਤਾ ਗਿਆ, ਇਸਦਾ ਕੇਂਦਰ ਭਚਾਊ ਤੋਂ 23 ਕਿਲੋਮੀਟਰ ਉੱਤਰ-ਉੱਤਰ ਪੂਰਬ (ਐਨਐਨਈ) ਵਿੱਚ ਸਥਿਤ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਫਿਲਹਾਲ ਇਸ ਘਟਨਾ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Share:

Earthquake: ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.2 ਮਾਪੀ ਗਈ। ਇੰਸਟੀਚਿਊਟ ਆਫ ਸਿਸਮੋਲੋਜੀਕਲ ਰਿਸਰਚ (ISR) ਨੇ ਇਹ ਜਾਣਕਾਰੀ ਦਿੱਤੀ ਹੈ। ਇੰਸਟੀਚਿਊਟ ਆਫ ਸਿਸਮਲੋਜੀਕਲ ਰਿਸਰਚ (ISR) ਨੇ ਕਿਹਾ ਕਿ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ 3.2 ਤੀਬਰਤਾ ਦਾ ਭੂਚਾਲ ਆਇਆ।

ਗਾਂਧੀਨਗਰ-ਅਧਾਰਤ ਆਈਐਸਆਰ ਦੇ ਅਨੁਸਾਰ, ਭੂਚਾਲ ਸਵੇਰੇ 10.24 ਵਜੇ ਰਿਕਾਰਡ ਕੀਤਾ ਗਿਆ, ਇਸਦਾ ਕੇਂਦਰ ਭਚਾਊ ਤੋਂ 23 ਕਿਲੋਮੀਟਰ ਉੱਤਰ-ਉੱਤਰ ਪੂਰਬ (ਐਨਐਨਈ) ਵਿੱਚ ਸਥਿਤ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਫਿਲਹਾਲ ਇਸ ਘਟਨਾ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਪਿਛਲੇ ਮਹੀਨੇ 4 ਵਾਰ ਭੂਚਾਲ ਆਇਆ

ਪਿਛਲੇ ਮਹੀਨੇ ਇਸ ਖੇਤਰ '4 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਨ੍ਹਾਂ ਦੀ ਤੀਬਰਤਾ 3 ਤੋਂ ਜ਼ਿਆਦਾ ਸੀ। ਜਿਸ ਵਿੱਚ ਤਿੰਨ ਦਿਨ ਪਹਿਲਾਂ ਆਇਆ 3.2 ਤੀਬਰਤਾ ਦਾ ਭੂਚਾਲ ਵੀ ਸ਼ਾਮਲ ਸੀ, ਜਿਸ ਦਾ ਕੇਂਦਰ ਵੀ ਭਚਾਊ ਨੇੜੇ ਸੀ।

Tags :