ਲਾਰੈਂਸ ਬਿਸ਼ਨੋਈ ਦੇ ਕਰੀਬੀਆਂ 'ਤੇ ED ਦੀ ਵੱਡੀ ਕਾਰਵਾਈ

ਰਾਜਸਥਾਨ ਤੇ ਹਰਿਆਣਾ 'ਚ ਦਰਜਨ ਤੋਂ ਵੱਧ ਥਾਵਾਂ ਉਪਰ ਰੇਡ ਮਾਰੀ। ਖਾਲਿਸਤਾਨੀਆਂ ਤੇ ਗੈਂਗਸਟਰਾਂ ਦੇ ਨਾਲ ਜੁੜੇ ਮਾਮਲਿਆਂ ਸਬੰਧੀ ਇਹ ਕਾਰਵਾਈ ਜਾਰੀ ਹੈ। 

Share:

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਖਾਲਿਸਤਾਨੀਆਂ ਅਤੇ ਗੈਂਗਸਟਰਾਂ ਨਾਲ ਜੁੜੇ ਮਾਮਲਿਆਂ ‘ਚ ਲਾਰੈਂਸ ਬਿਸ਼ਨੋਈ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਇਸ ਮਾਮਲੇ ਦੇ ਸਿਲਸਿਲੇ ‘ਚ ਹਰਿਆਣਾ ਅਤੇ ਰਾਜਸਥਾਨ ‘ਚ ਦਰਜਨ ਦੇ ਕਰੀਬ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਈਡੀ ਨੇ ਹਰਿਆਣਾ ਤੇ ਰਾਜਸਥਾਨ ਵਿਚ ਬਿਸ਼ਨੋਈ ਦੇ ਕਰੀਬੀਆਂ ਦੇ ਦਰਜਨ ਤੋਂ ਵੱਧ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਹੈ। ਬਿਸ਼ਨੋਈ ਦੇ ਕਰੀਬੀਆਂ ਦੇ ਖਿਲਾਫ ਇਹ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਈਡੀ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਬੈਠੇ ਗੈਂਗਸਟਰਾਂ ਖ਼ਿਲਾਫ਼ ਸਰਗਰਮ ਹੋਈ ਹੈ। ਇਨ੍ਹਾਂ ਗੈਂਗਸਟਰਾਂ ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ‘ਚੋਂ ਕੁਝ ਗੈਂਗਸਟਰਾਂ ਦੇ ਖਾਲਿਸਤਾਨੀਆਂ ਨਾਲ ਸਬੰਧ ਵੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਬਿਸ਼ਨੋਈ ਖਿਲਾਫ ਕਈ ਹੋਰ ਮਾਮਲੇ ਵੀ ਦਰਜ ਹਨ, ਜਿਨ੍ਹਾਂ ‘ਚ ਲੁੱਟ-ਖੋਹ ਅਤੇ ਕਤਲ ਸ਼ਾਮਲ ਹਨ। ਬਿਸ਼ਨੋਈ ਨੇ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੋਈ ਹੈ।

ਵਿਦੇਸ਼ੀ ਫੰਡਿੰਗ ਦੀ ਹੋ ਰਹੀ ਜਾਂਚ

ਕਾਫੀ ਸਮੇਂ ਤੋਂ ਈਡੀ ਵਿਦੇਸ਼ੀ ਫੰਡਿੰਗ ਦੀ ਜਾਂਚ ਕਰ ਰਹੀ ਹੈ। ਭਾਰਤ ਦੇ ਗੈਂਗਸਟਰਾਂ ਨੂੰ ਵਿਦੇਸ਼ਾਂ ਚੋਂ ਜੋ ਫੰਡ ਆ ਰਹੇ ਹਨ ਅਤੇ ਦੇਸ਼ ਦਾ ਮਾਹੌਲ ਖਰਾਬ ਕਰਨ ਲਈ ਜੋ ਪੈਸੇ ਭੇਜੇ ਜਾ ਰਹੇ ਹਨ, ਉਸਦਾ ਪਤਾ ਲਗਾਇਆ ਜਾ ਰਿਹਾ ਹੈ। ਪੰਜਾਬ ਅੰਦਰ ਵੀ ਕਈ ਵਾਰ ਈਡੀ ਗੈਂਗਸਟਰਾਂ ਦੇ ਘਰਾਂ ਚ ਦਸਤਕ ਦੇ ਚੁੱਕੀ ਹੈ। ਲਾਰੈਂਸ ਬਿਸ਼ਨੋਈ ਦਾ ਸਾਰਾ ਖਾਕਾ ਤਿਆਰ ਹੋ ਰਿਹਾ ਹੈ। ਜਿਸਦੇ ਚੱਲਦਿਆਂ ਹੁਣ ਰਾਜਸਥਾਨ ਤੇ ਹਰਿਆਣਾ 'ਚ ਰੇਡ ਕੀਤੀ ਗਈ ਹੈ। 

 

 

ਇਹ ਵੀ ਪੜ੍ਹੋ