ਈਡੀ ਨੇ ਆਪ ਦੇ ਦਿੱਲੀ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਮਾਰਿਆ ਛਾਪਾ

ਇਨਫਾਰਸਮੈਂਟ ਡਾਇਰੈਕਟੋਰੇਟ (ਈਡੀ) ਲਗਾਤਾਰ ਦਿੱਲੀ ਵਿੱਚ ਆਪ ਦੇ ਮੰਤਰੀਆਂ ਦੇ ਘਰ ਛਾਪੇ ਮਾਰ ਰਹੀ ਹੈ। ਸੰਜੇ ਸਿੰਘ ਤੋਂ ਬਾਅਦ ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਖ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ ਗਿਆ। ਇਸ ਛਾਪੇ ਦੇ ਤਾਰ ਮਨੀ ਲਾਂਡਰਿੰਗ ਮਾਮਲੇ ਨਾਲ ਜੁੜਦੇ ਵਿਖਾਈ ਦੇ ਰਹੇ ਹਨ। ਦੱਸ ਦਈਏ ਕਿ ਅਮਾਨਤੁੱਲਾ ਖਾਨ ਆਪ ਪਾਰਟੀ […]

Share:

ਇਨਫਾਰਸਮੈਂਟ ਡਾਇਰੈਕਟੋਰੇਟ (ਈਡੀ) ਲਗਾਤਾਰ ਦਿੱਲੀ ਵਿੱਚ ਆਪ ਦੇ ਮੰਤਰੀਆਂ ਦੇ ਘਰ ਛਾਪੇ ਮਾਰ ਰਹੀ ਹੈ। ਸੰਜੇ ਸਿੰਘ ਤੋਂ ਬਾਅਦ ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਖ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ ਗਿਆ। ਇਸ ਛਾਪੇ ਦੇ ਤਾਰ ਮਨੀ ਲਾਂਡਰਿੰਗ ਮਾਮਲੇ ਨਾਲ ਜੁੜਦੇ ਵਿਖਾਈ ਦੇ ਰਹੇ ਹਨ। ਦੱਸ ਦਈਏ ਕਿ ਅਮਾਨਤੁੱਲਾ ਖਾਨ ਆਪ ਪਾਰਟੀ ਦੀ ਓਖਲਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ ਅਤੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਵੀ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਆਪ ਦੇ ਸੰਸਦ ਮੈਂਬਰ ਅਮਾਨਤੁੱਲਾ ਖਾਨ ਦੇ ਅਹਾਤੇ ਤੇ ਛਾਪੇਮਾਰੀ ਕਰ ਰਿਹਾ ਹੈ। ਖਬਰ ਏਜੰਸੀਆਂ ਨੇ ਇਸ ਘਟਨਾਕ੍ਰਮ ਤੋਂ ਜਾਣੂ ਲੋਕਾਂ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਜਾਰੀ ਕੀਤੀ ਹੈ। ਜਿਸ ਵਿੱਚ ਦੱਸਿਆ ਗਿਆ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਛਾਪੇਮਾਰੀ ਕੀਤੀ ਜਾ ਰਹੀ ਹੈ। ਨਿਊਜ਼ ਏਜੰਸੀਆਂ ਦੁਆਰਾ ਸਾਂਝੇ ਕੀਤੇ ਗਏ ਵਿਜ਼ੂਅਲ ਖਾਨ ਦੇ ਓਖਲਾ ਨਿਵਾਸ ਦੇ ਬਾਹਰ ਭਾਰੀ ਸੁਰੱਖਿਆ ਤਾਇਨਾਤੀ ਨੂੰ ਦਰਸਾਉਂਦੇ ਹਨ ਜਿੱਥੇ ਛਾਪੇਮਾਰੀ ਚੱਲ ਰਹੀ ਹੈ। ਅਮਾਨਤੁੱਲਾ ਖਾਨ ਓਖਲਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ ਅਤੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਵੀ ਹਨ। ਏਜੰਸੀ ਨੇ ਦਿੱਲੀ ਵਕਫ਼ ਬੋਰਡ ਵਿੱਚ ਗੈਰ-ਕਾਨੂੰਨੀ ਨਿਯੁਕਤੀਆਂ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਵਿਧਾਇਕ ਵਿਰੁੱਧ ਦਿੱਲੀ ਭ੍ਰਿਸ਼ਟਾਚਾਰ ਰੋਕੂ ਬਿਊਰੋ ਐਫਆਈਆਰ ਅਤੇ ਕੇਂਦਰੀ ਜਾਂਚ ਬਿਊਰੋ ਦੀ ਇੱਕ ਐਫਆਈਆਰ ਦਾ ਨੋਟਿਸ ਲਿਆ ਹੈ। ਜਿਸ ਨੂੰ ਲੈਕੇ ਹੁਣ ਅੱਗੇ ਦੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਖਾਨ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਏਸੀਬੀ ਨੇ ਪਿਛਲੇ ਸਾਲ ਸਤੰਬਰ ਵਿੱਚ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤੀ ਵਿੱਚ ਕਥਿਤ ਬੇਨਿਯਮੀਆਂ, ਫੰਡਾਂ ਦੀ ਦੁਰਵਰਤੋਂ ਅਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਨਾਲ ਜੁੜੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿਚ ਉਸ ਨੂੰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਐਫਆਈਆਰ ਦੇ ਅਨੁਸਾਰ ਖਾਨ ਨੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਵਜੋਂ ਕੰਮ ਕਰਦੇ ਹੋਏ ਨਿਯਮਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ 32 ਲੋਕਾਂ ਦੀ ਗੈਰ-ਕਾਨੂੰਨੀ ਭਰਤੀ ਕੀਤੀ ਸੀ। ਖਾਨ ਤੇ ਇਸ ਸਮੇਂ ਕਾਫੀ ਸੰਗੀਨ ਆਰੋਪ ਲਗਾਏ ਗਏ ਹਨ। ਇਹ ਛਾਪੇਮਾਰੀ ਸੰਘੀ ਜਾਂਚ ਏਜੰਸੀ ਵੱਲੋਂ ਆਪ ਸੰਸਦ ਮੈਂਬਰ ਸੰਜੇ ਸਿੰਘ ਦੀ ਦਿੱਲੀ ਸਥਿਤ ਰਿਹਾਇਸ਼ ਤੇ ਛਾਪੇਮਾਰੀ ਕਰਨ ਅਤੇ ਰਾਜ ਸਭਾ ਮੈਂਬਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੋਈ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਆਓਣ ਵਾਲੇ ਦਿਨਾਂ ਵਿੱਚ ਆਪ ਦੇ ਹੋਰ ਮੰਤਰੀਆਂ ਨੂੰ ਵੀ ਇਸ ਤਰੀਕੇ ਨਾਲ ਜਾਂਚ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ।