Delhi Liquor Case: ਕੇਜਰੀਵਾਲ ਗ੍ਰਿਫਤਾਰ, ਹੁਣ ਜਾਣਗੇ ED ਦਫਤਰ, ਰਾਹਤ ਨਾ ਮਿਲੀ ਤਾਂ ਜ਼ੇਲ੍ਹ ਤੋਂ ਚਲਾਉਣਗੇ ਸਰਕਾਰ

Delhi Liquor Case: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ED ਦੀ ਟੀਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਹੈ। ਸੂਤਰਾਂ ਮੁਤਾਬਕ ਈਡੀ ਦੀ ਟੀਮ ਉਸ ਨੂੰ ਗ੍ਰਿਫ਼ਤਾਰ ਵੀ ਕਰ ਸਕਦੀ ਹੈ।

Share:

Delhi Liquor Case: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ED ਦੀ ਟੀਮ ਨੇ ਅੱਜ ਦੇਰ ਸ਼ਾਮ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚ ਕੇ 2 ਘੰਟੇ ਤੱਕ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਟੀਮਾਂ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦਸਿਆ ਕਿ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਰਿਟ ਫਾਈਲ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਹੀ ਮੁੱਖ ਮੰਤਰੀ ਬਣੇ ਰਹਿਣਗੇ। ਜੇਕਰ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਾ ਮਿਲੀ ਤਾਂ ਉਹ ਜ਼ੇਲ੍ਹ ਤੋਂ ਹੀ ਸਰਕਾਰ ਅਤੇ ਲੋਕ ਸਭਾ ਚੋਣਾਂ ਦੀ ਕਮਾਨ ਸੰਭਾਲਣਗੇ। 

 

 

 

 

 

 

 

 

 

 

 

 

 

 

ਦਸ ਦੇਈਏ ਕਿ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 9 ਵਾਰ ਨੋਟਿਸ ਭੇਜ ਕੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ, ਪਰ ਉਹ ਕਦੇ ਵੀ ਪੁੱਛਗਿੱਛ ਵਿੱਚ ਹਾਜ਼ਰ ਨਹੀਂ ਹੋਏ। ਮਾਮਲਾ ਦਿੱਲੀ ਹਾਈਕੋਰਟ ਪਹੁੰਚਿਆ, ਜਿੱਥੇ ਅੱਜ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ। ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਣ ਤੋਂ ਸਾਫ ਇਨਕਾਰ ਕਰ ਦਿੱਤਾ। ਦੇਰ ਸ਼ਾਮ ਈਡੀ ਦੀ ਟੀਮ ਕੇਜਰੀਵਾਲ ਦੇ ਘਰ ਪਹੁੰਚੀ। ਇਸ ਦੌਰਾਨ ਈਡੀ ਟੀਮ ਦੇ ਨਾਲ ਵੱਡੀ ਗਿਣਤੀ ਵਿੱਚ ਉੱਤਰੀ ਦਿੱਲੀ ਪੁਲਿਸ ਵੀ ਮੌਜੂਦ ਸੀ।

ਸੂਤਰਾਂ ਨੇ ਦੱਸਿਆ ਹੈ ਕਿ ਏਸੀਪੀ ਰੈਂਕ ਦੇ ਅਧਿਕਾਰੀ ਵੀ ਈਡੀ ਟੀਮ ਦੇ ਨਾਲ ਹਨ। ਸ਼ੁਰੂਆਤੀ ਜਾਣਕਾਰੀ ਆ ਰਹੀ ਹੈ ਕਿ ਟੀਮ ਸੀਐਮ ਕੇਜਰੀਵਾਲ ਨੂੰ 10ਵਾਂ ਨੋਟਿਸ ਦੇਣ ਲਈ ਪਹੁੰਚ ਗਈ ਹੈ। ਹਾਲਾਂਕਿ ਈਡੀ ਟੀਮ ਦੇ ਨਾਲ ਮੌਜੂਦ ਪੁਲਿਸ ਫੋਰਸ ਨੂੰ ਦੇਖ ਕੇ ਕੁੱਝ ਹੋਰ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਕੁਝ ਸਮੇਂ ਵਿੱਚ ਸਥਿਤੀ ਸਪੱਸ਼ਟ ਹੋਣ ਦੀ ਸੰਭਾਵਨਾ ਹੈ। 

ਅਦਾਲਤ ਨੇ ਵੀ ਰਾਹਤ ਦੇਣ ਤੋਂ ਕੀਤਾ ਇਨਕਾਰ

ਮਾਮਲਾ ਦਿੱਲੀ ਹਾਈਕੋਰਟ ਪਹੁੰਚਿਆ, ਜਿੱਥੇ ਅੱਜ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ। ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਣ ਤੋਂ ਸਾਫ ਇਨਕਾਰ ਕਰ ਦਿੱਤਾ। ਦੇਰ ਸ਼ਾਮ ਈਡੀ ਦੀ ਟੀਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਇਸ ਦੌਰਾਨ ਈਡੀ ਟੀਮ ਦੇ ਨਾਲ ਵੱਡੀ ਗਿਣਤੀ ਵਿੱਚ ਉੱਤਰੀ ਦਿੱਲੀ ਪੁਲਿਸ ਵੀ ਮੌਜੂਦ ਸੀ।

 

ਇਹ ਵੀ ਪੜ੍ਹੋ