ਅੱਤਵਾਦੀ ਡਾਲਾ ਦੇ 2 ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਈਆ ਮੁਕਾਬਲਾ, ਗੋਲੀ ਲਗਣ ਤੋਂ ਬਾਅਦ ਦੋਵੇਂ ਗ੍ਰਿਫ਼ਤਾਰ

ਮੁਕਾਬਲੇ ਵਿੱਚ ਜ਼ਖ਼ਮੀ ਹੋਏ ਦੋਵੇਂ ਬਦਮਾਸ਼ ਪੁਲਿਸ ਦੀ ਪਹਿਰੇ ਹੇਠ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਫਿਲਹਾਲ ਦਿੱਲੀ ਪੁਲਿਸ ਨੇ ਇਸ ਬਾਰੇ ਕੋਈ ਵੀ ਅਧਿਕਾਰਿਕ ਜਾਣਕਾਰੀ ਨਹੀਂ ਦਿੱਤੀ ਹੈ।

Share:

ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਡਾਲਾ ਦੇ 2 ਗੈਂਗਸਟਰਾਂ ਅਤੇ ਦਿੱਲੀ ਪੁਲਿਸ ਵਿਚਾਲੇ ਦਿੱਲੀ ਦੇ ਮਯੂਰ ਵਿਹਾਰ 'ਚ ਮੁਠਭੇੜ ਦੀ ਖਬਰ ਆ ਰਹੀ ਹੈ। ਦਿੱਲੀ ਪੁਲਿਸ ਨੇ ਦੋਵੇਂ ਬਦਮਾਸ਼ਾਂ ਰਾਜਪ੍ਰੀਤ ਸਿੰਘ ਰਾਜਾ ਅਤੇ ਵਰਿੰਦਰ ਸਿੰਘ ਵਿੰਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮੁਕਾਬਲੇ ਦੌਰਾਨ ਸ਼ਾਰਪ ਸ਼ੂਟਰਾਂ ਨੇ ਪੰਜ ਵਾਰ ਗੋਲੀਆਂ ਚਲਾਈਆਂ। ਇਹ ਵੀ ਦਸਿਆ ਜਾ ਰਿਹਾ ਹੈ ਕਿ ਦੋਵਾਂ ਦੇ ਹੀ ਗੋਲੀ ਲਗੀ ਹੈ ਅਤੇ ਦੋਵੇਂ ਹੀ ਜ਼ਖ਼ਮੀ ਹਨ। ਮੁਕਾਬਲੇ ਵਿੱਚ ਜ਼ਖ਼ਮੀ ਹੋਏ ਦੋਵੇਂ ਬਦਮਾਸ਼ ਪੁਲਿਸ ਦੀ ਪਹਿਰੇ ਹੇਠ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪੁਲਿਸ ਨੇ ਦੱਸਿਆ ਕਿ ਦੋ ਗੋਲੀਆਂ ਪੁਲਿਸ ਮੁਲਾਜ਼ਮ ਨੂੰ ਲੱਗੀਆਂ ਹਨ। ਜਵਾਬੀ ਕਾਰਵਾਈ ਦੌਰਾਨ ਪੁਲਿਸ ਟੀਮ ਨੇ 6 ਰਾਉਂਡ ਫਾਇਰ ਕੀਤੇ। ਫਿਲਹਾਲ ਦਿੱਲੀ ਪੁਲਿਸ ਨੇ ਇਸ ਬਾਰੇ ਕੋਈ ਵੀ ਅਧਿਕਾਰਿਕ ਜਾਣਕਾਰੀ ਨਹੀਂ ਦਿੱਤੀ ਹੈ। ਦਸਿਆ ਜਾ ਰਿਹਾ ਹੈ ਕਿ ਪੁਲਿਸ ਜਲਦੀ ਹੀ ਇਸ ਮਾਮਲੇ ਵਿੱਚ ਪ੍ਰੈਸ ਕਾਨਫ੍ਰੰਸ ਕਰ ਸਕਦੀ ਹੈ। ਇਹ ਵੀ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਅਰਸ਼ ਡਾਲਾ ਦੇ ਨਿਰਦੇਸ਼ਾਂ 'ਤੇ ਪੰਜਾਬੀ ਗਾਇਕ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ। 

ਪੁਲਿਸ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਕੀਤੀ ਤਾਬੜਤੋੜ ਫਾਇਰਿੰਗ

ਇਹ ਮੁਕਾਬਲਾ ਨੋਇਡਾ ਤੋਂ ਅਕਸ਼ਰਧਾਮ ਜਾਣ ਵਾਲੀ ਸੜਕ 'ਤੇ ਮਯੂਰ ਵਿਹਾਰ ਫੇਜ਼-1 ਵਿੱਚ ਹੋਇਆ। ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਇੱਥੇ ਮਯੂਰ ਵਿਹਾਰ ਫੇਜ਼ ਵਨ ਵਿੱਚ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਨੋਇਡਾ ਤੋਂ ਆਉਂਦੇ ਦੇਖਿਆ ਗਿਆ। ਪੁਲਿਸ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਸੇ ਸਮੇਂ ਪੁਲਿਸ ਨੂੰ ਦੇਖ ਕੇ ਬਦਮਾਸ਼ ਇੱਕ ਪਾਸੇ ਹੋ ਗਏ ਅਤੇ ਭੱਜਣ ਲੱਗੇ। ਇਸ ’ਤੇ ਪੁਲਿਸ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਟੀਮ ਬਦਮਾਸ਼ਾਂ ਦੇ ਪਿੱਛੇ ਗਈ ਤਾਂ ਉਨਾਂ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਦੀ ਗੋਲੀਬਾਰੀ ਤੋਂ ਬਚਣ ਲਈ ਦਿੱਲੀ ਪੁਲਿਸ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਪੰਜਾਬੀ ਗਾਇਕ ਐਲੀ ਮਾਂਗਟ ਦਾ ਕਰਨਾ ਸੀ ਕਤਲ

ਪੁਲਿਸ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਮੁਲਜ਼ਮਾਂ ਕੋਲੋਂ ਦੋ ਬੰਦੂਕਾਂ ਅਤੇ 13 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਸਾਲ 2023 ਵਿੱਚ ਇਨ੍ਹਾਂ ਦੋਵਾਂ ਸ਼ਾਰਪ ਸ਼ੂਟਰਾਂ ਨੂੰ ਅਰਸ਼ਦੀਪ ਡਾਲਾ ਵੱਲੋਂ ਪੰਜਾਬੀ ਗਾਇਕ ਐਲੀ ਮਾਂਗਟ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ। ਪਰ ਇਹ ਦੋਵੇਂ ਮਿਸ਼ਨ ਕਾਮਯਾਬ ਨਹੀਂ ਹੋਏ, ਕਿਉਂਕਿ ਉਹ ਘਰ ਨਹੀਂ ਮਿਲਿਆ। ਇਹ ਮਾਮਲਾ ਪੰਜਾਬ ਦੇ ਬਠਿੰਡਾ ਦਾ ਹੈ।

ਕੌਣ ਹੈ ਅੱਤਵਾਦੀ ਅਰਸ਼ਦੀਪ ਡਾਲਾ

ਪੰਜਾਬ ਦੇ ਮੋਗਾ ਦੇ ਪਿੰਡ ਡਾਲਾ ਦਾ ਰਹਿਣ ਵਾਲਾ ਅਰਸ਼ਦੀਪ ਆਈਐਸਆਈ ਦੇ ਇਸ਼ਾਰੇ 'ਤੇ ਅੱਤਵਾਦੀ ਮਾਡਿਊਲ ਚਲਾਉਂਦਾ ਹੈ। ਇਸ ਵੇਲੇ ਉਹ ਕੈਨੇਡਾ ਬੈਠਾ ਹੈ। ਉਹ ਹਰਦੀਪ ਸਿੰਘ ਨਿੱਝਰ ਦੇ ਵੀ ਨੇੜੇ ਸੀ। ਅਰਸ਼ਦੀਪ ਪੰਜਾਬ ਵਿੱਚ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਅਰਸ਼ਦੀਪ ਵਿਰੁੱਧ ਮਈ 2022 ਵਿੱਚ ਰੈਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਫਿਰੌਤੀ, ਕਤਲ ਅਤੇ ਹੋਰ ਅੱਤਵਾਦੀ ਅਪਰਾਧਾਂ ਵਿੱਚ ਸ਼ਾਮਲ ਗੈਂਗਸਟਰਾਂ ਦਾ ਨੈਟਵਰਕ ਚਲਾਉਂਦਾ ਸੀ। ਉਹ ਮਨੀਲਾ, ਮਲੇਸ਼ੀਆ, ਕੈਨੇਡਾ ਅਤੇ ਪਾਕਿਸਤਾਨ ਸਥਿਤ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਇਹ ਅਪਰਾਧ ਕਰਦਾ ਰਿਹਾ ਹੈ। ਉਸ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਡਕੈਤੀ, ਜਬਰੀ ਵਸੂਲੀ ਅਤੇ ਦਹਿਸ਼ਤ ਫੈਲਾਉਣ ਦੇ 35 ਕੇਸ ਦਰਜ ਹਨ। ਸਰਹੱਦੀ ਸੂਬੇ ਪੰਜਾਬ ਵਿੱਚ ਵੀ ਕਈ ਕਥਿਤ ਕਤਲਾਂ ਵਿੱਚ ਉਸ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਆਰਡੀਐਕਸ, ਆਈਈਡੀ, ਏਕੇ-47 ਅਤੇ ਹੋਰ ਹਥਿਆਰਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੈ। 

ਇਹ ਵੀ ਪੜ੍ਹੋ