SYL ਦੇ ਮੁੱਦੇ ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਕਿਸਾਨ

SYL ਦੇ ਮੁੱਦੇ ਤੇ ਕਿਸਾਨ ਸੰਗਠਨ ਇੱਕ ਵਾਰ ਫਿਰ ਤੋਂ ਮੈਦਾਨ ਵਿੱਚ ਡੱਟਣ ਦੀ ਤਿਆਰੀ ਕਰ ਰਹੇ ਹਨ। ਉੱਧਰ ਲੋਕ ਸਭਾ ਚੋਣਾਂ ਆਉਣ ਵਾਲੀਆਂ ਹਨ ਜਿਸਦੇ ਚਲਦੇ ਇਹ ਮੁੱਦਾ ਕੇਂਦਰ ਸਰਕਾਰ ਦੀਆਂ ਮੁਸ਼ਕਿਲਾਂ ਨੂੰ ਵਧਾ ਸਕਦਾ ਹੈ। ਐੱਸਵਾਈਐੱਲ ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂੰਨੀ […]

Share:

SYL ਦੇ ਮੁੱਦੇ ਤੇ ਕਿਸਾਨ ਸੰਗਠਨ ਇੱਕ ਵਾਰ ਫਿਰ ਤੋਂ ਮੈਦਾਨ ਵਿੱਚ ਡੱਟਣ ਦੀ ਤਿਆਰੀ ਕਰ ਰਹੇ ਹਨ। ਉੱਧਰ ਲੋਕ ਸਭਾ ਚੋਣਾਂ ਆਉਣ ਵਾਲੀਆਂ ਹਨ ਜਿਸਦੇ ਚਲਦੇ ਇਹ ਮੁੱਦਾ ਕੇਂਦਰ ਸਰਕਾਰ ਦੀਆਂ ਮੁਸ਼ਕਿਲਾਂ ਨੂੰ ਵਧਾ ਸਕਦਾ ਹੈ। ਐੱਸਵਾਈਐੱਲ ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂੰਨੀ ਵੱਲੋਂ ਗੁਰਦਾਸਪੁਰ ਵਿੱਚ ਸੰਗਠਨ ਦੇ ਆਹੁਦੇਦਾਰਾਂ ਨਾਲ ਸੰਘਰਸ਼ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਐੱਸਵਾਈਐੱਲ ਮੁੱਦੇ ‘ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਗੁਰਨਾਮ ਸਿੰਘ ਨੇ ਐੱਸਵਾਈਐੱਲ ਮੁੱਦੇ ‘ਤੇ ਕਿਹਾ ਕਿ ਚੋਣਾਂ ਵੇਲੇ ਸਰਕਾਰ ਨੂੰ ਇਹ ਮੁੱਦਾ ਯਾਦ ਆਉਂਦਾ ਹੈ। ਜੇਕਰ ਪੰਜਾਬ ਅਤੇ ਹਰਿਆਣਾ ਸਰਕਾਰਾਂ ਬਰਸਾਤੀ ਪਾਣੀ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕਰਨ ਤਾਂ ਦੋਵੇਂ ਰਾਜਾਂ ਵਿੱਚ ਪਾਣੀ ਦੀ ਕਮੀ ਨਹੀਂ ਹੋਵੇਗੀ। ਕੇਂਦਰ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਅਤੇ ਹਰਿਆਣਾ ਐੱਸਵਾਈਐੱਲ ਦੇ ਮੁੱਦੇ ‘ਤੇ ਆਪਸ ਵਿੱਚ ਲੜਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਚਾਇਤੀ ਜ਼ਮੀਨਾਂ ਨੂੰ ਛੁਡਵਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਚਾਇਤੀ ਜ਼ਮੀਨਾਂ ’ਤੇ ਕਾਰਪੋਰੇਟ ਘਰਾਣੇ ਖੇਤੀ ਕਰ ਸਕਣ ਅਤੇ ਛੋਟੇ ਕਿਸਾਨਾਂ ਨੂੰ ਖਤਮ ਕੀਤਾ ਜਾ ਸਕੇ।