ਦਿੱਲੀ ਵਿੱਚ ਸਰਕਾਰ ਦੀ ਵਸਨੀਕਾਂ ਨੂੰ ਹੜ੍ਹ ਦੀ ਚੇਤਾਵਨੀ

ਦਿੱਲੀ ਅਪਡੇਟਸ: ਸ਼ਾਹਦਰਾ ਜ਼ਿਲ੍ਹਾ ਪੁਲਿਸ ਨੇ 9 ਜੁਲਾਈ ਨੂੰ ਦਿੱਲੀ ਵਿੱਚ ਯਮੁਨਾ ਹੜ੍ਹ ਦੇ ਮੈਦਾਨਾਂ ਦਾ ਦੌਰਾ ਕੀਤਾ ਅਤੇ ਯਮੁਨਾ ਨਦੀ ਦੇ ਵਧ ਰਹੇ ਪਾਣੀ ਦੇ ਪੱਧਰ ਬਾਰੇ ਵਸਨੀਕਾਂ ਨੂੰ ਚੇਤਾਵਨੀ ਜਾਰੀ ਕੀਤੀ। ਭਾਰੀ ਮੀਂਹ ਕਾਰਨ ਪੁਲਿਸ ਨੇ ਸਥਾਨਕ ਨਿਵਾਸੀਆਂ ਨੂੰ ਇਲਾਕਾ ਖਾਲੀ ਕਰਨ ਅਤੇ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣ ਦੀ ਅਪੀਲ ਕੀਤੀ ਹੈ। ਦਿੱਲੀ […]

Share:

ਦਿੱਲੀ ਅਪਡੇਟਸ: ਸ਼ਾਹਦਰਾ ਜ਼ਿਲ੍ਹਾ ਪੁਲਿਸ ਨੇ 9 ਜੁਲਾਈ ਨੂੰ ਦਿੱਲੀ ਵਿੱਚ ਯਮੁਨਾ ਹੜ੍ਹ ਦੇ ਮੈਦਾਨਾਂ ਦਾ ਦੌਰਾ ਕੀਤਾ ਅਤੇ ਯਮੁਨਾ ਨਦੀ ਦੇ ਵਧ ਰਹੇ ਪਾਣੀ ਦੇ ਪੱਧਰ ਬਾਰੇ ਵਸਨੀਕਾਂ ਨੂੰ ਚੇਤਾਵਨੀ ਜਾਰੀ ਕੀਤੀ। ਭਾਰੀ ਮੀਂਹ ਕਾਰਨ ਪੁਲਿਸ ਨੇ ਸਥਾਨਕ ਨਿਵਾਸੀਆਂ ਨੂੰ ਇਲਾਕਾ ਖਾਲੀ ਕਰਨ ਅਤੇ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣ ਦੀ ਅਪੀਲ ਕੀਤੀ ਹੈ।

ਦਿੱਲੀ ਸਰਕਾਰ ਨੇ ਉੱਤਰੀ ਭਾਰਤ ਵਿੱਚ ਹੋ ਰਹੀ ਭਾਰੀ ਬਾਰਸ਼ ਦੇ ਕਾਰਨ ਹੜ੍ਹ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਯਮੁਨਾ ਨਦੀ ਵਿੱਚ ਪਾਣੀ ਦਾ ਪਧਰ ਉੱਚਾ ਉਠਣ ਨਾਲ ਹੜਾਂ ਸੀ ਸਥਿਤੀ ਬਣੀ ਹੋਈ ਹੈ। ਇੱਕ ਪੁਲਿਸ ਅਧਿਕਾਰੀ ਨੇ ਯਮੁਨਾ ਦੇ ਕਿਨਾਰੇ ਰਹਿ ਰਹੇ ਵਸਨੀਕਾਂ ਨੂੰ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ  ਅਸੀਂ ਤੁਹਾਨੂੰ ਸਾਰਿਆਂ ਨੂੰ ਇਹ ਦੱਸਣ ਲਈ ਇੱਥੇ ਆਏ ਹਾਂ ਕਿ ਭਾਰੀ ਬਾਰਸ਼ ਕਾਰਨ ਯਮੁਨਾ ਵਿੱਚ ਪਾਣੀ ਦਾ ਪੱਧਰ ਉੱਚਾ ਹੋ ਗਿਆ ਹੈ। ਤੁਹਾਨੂੰ ਸਾਰਿਆਂ ਨੂੰ ਇਲਾਕਾ ਖਾਲੀ ਕਰਨ ਅਤੇ ਸੁਰੱਖਿਅਤ ਸਥਾਨਾਂ ‘ਤੇ ਜਾਣ ਦੀ ਬੇਨਤੀ ਹੈ।

ਹਰਿਆਣਾ ਸਰਕਾਰ ਨੇ ਯਮੁਨਾਨਗਰ ਦੇ ਹਥਨੀਕੁੰਡ ਬੈਰਾਜ ਤੋਂ ਯਮੁਨਾ ਨਦੀ ਵਿੱਚ ਇੱਕ ਲੱਖ ਕਿਊਸਿਕ ਪਾਣੀ ਛੱਡਿਆ ਹੈ। ਏਐਨਆਈ ਦੀ ਰਿਪੋਰਟ ਦੇ ਅਨੁਸਾਰ, ਇਨ੍ਹਾਂ ਘਟਨਾਵਾਂ ਦੇ ਚਲਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਥਿਤੀ ਬਾਰੇ ਤਾਜ਼ਾ ਜਾਣਕਾਰੀ ਲੈਂਦੇ ਰਹਿਣ ਲਈ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨਾਲ ਗੱਲਬਾਤ ਕਰਨੀ ਪਈ।

ਭਾਰੀ ਬਾਰਿਸ਼ ਕਾਰਨ ਰਾਸ਼ਟਰੀ ਰਾਜਧਾਨੀ ਦੇ ਵੱਖ-ਵੱਖ ਹਿੱਸਿਆਂ ਵਿੱਚ ਬਹੁਤ ਸਾਰਾ ਪਾਣੀ ਭਰ ਗਿਆ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਹੋਇਆ ਹੈ। ਸ਼ਹਿਰ ਦੇ ਡਰੇਨੇਜ ਬੁਨਿਆਦੀ ਢਾਂਚੇ ਦੀ ਪ੍ਰਭਾਵਸ਼ੀਲਤਾ ਬਾਰੇ ਚਿੰਤਾਵਾਂ ਨੂੰ ਉਜਾਗਰ ਕਰਦੇ ਹੋਏ, ਗੋਡਿਆਂ ਤੱਕ ਡੂੰਘੇ ਪਾਣੀ ਵਿੱਚੋਂ ਲੰਘਣ ਵਾਲੇ ਯਾਤਰੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਭਰੇ ਹੋਏ ਸਨ।

ਦਿੱਲੀ ਟ੍ਰੈਫਿਕ ਪੁਲਿਸ ਨੇ ਵਾਹਨਾਂ ਦੀ ਆਵਾਜਾਈ ‘ਤੇ ਪਏ ਮੀਂਹ ਦੇ ਪ੍ਰਭਾਵ ਬਾਰੇ ਨਿਯਮਤ ਅਪਡੇਟ ਪ੍ਰਦਾਨ ਕੀਤੇ ਹਨ ਅਤੇ ਪਾਣੀ ਨਾਲ ਭਰੇ ਹੋਏ ਖੇਤਰਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ ਵਿੱਚ ਐਤਵਾਰ ਨੂੰ ਸਵੇਰੇ 8:30 ਵਜੇ ਤੱਕ 24 ਘੰਟਿਆਂ ਦੇ ਅੰਦਰ ਲਗਭਗ 153 ਮਿਲੀਮੀਟਰ ਬਾਰਿਸ਼ ਰਿਕਾਰਡ ਹੋਈ, ਜੋ ਕਿ 1982 ਤੋਂ ਬਾਅਦ ਜੁਲਾਈ ਮਹੀਨੇ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਬਾਰਸ਼ ਹੈ।

ਆਈਐਮਡੀ ਨੇ ਅੱਗੇ ਦੱਸਿਆ ਕਿ ਤੇਜ਼ ਬਾਰਿਸ਼ ਪੱਛਮੀ ਗੜਬੜੀ ਅਤੇ ਦਿੱਲੀ ਸਮੇਤ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਵਾਲੀਆਂ ਮਾਨਸੂਨੀ ਹਵਾਵਾਂ ਦੇ ਆਪਸੀ ਤਾਲਮੇਲ ਦਾ ਨਤੀਜਾ ਸੀ। ਇਸ ਦੌਰਾਨ ਦਿੱਲੀ ਸ਼ਹਿਰ ਨੇ ਸੀਜ਼ਨ ਦੀ ਪਹਿਲੀ “ਬਹੁਤ ਭਾਰੀ” ਬਾਰਿਸ਼ ਦਾ ਅਨੁਭਵ ਕੀਤਾ।