ਚੰਡੀਗੜ੍ਹ 'ਚ ਫੜ੍ਹੀ ਗਈ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ, ਐਕਸਾਈਜ ਵਿਭਾਗ ਨੇ ਗੋਦਾਮ ਤੇ ਕੀਤੀ ਰੇਡ, 792 ਬੋਤਲਾਂ ਬਰਾਮਦ

ਆਬਕਾਰੀ ਵਿਭਾਗ ਨੇ ਚੰਡੀਗੜ੍ਹ ਦੇ ਇੱਕ ਗੋਦਾਮ ਵਿੱਚੋਂ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ। ਵਿਭਾਗ ਦੇ ਅਨੁਮਾਨ ਅਨੁਸਾਰ ਇਸ ਦੀ ਬਾਜ਼ਾਰੀ ਕੀਮਤ ਕਰੀਬ 19 ਲੱਖ 80 ਹਜ਼ਾਰ ਰੁਪਏ ਹੈ। ਵਿਭਾਗ ਨੇ ਇਸ ਦੀ ਸੂਚਨਾ ਚੋਣ ਕਮਿਸ਼ਨ ਨੂੰ ਵੀ ਦਿੱਤੀ ਹੈ।

Share:

ਪੰਜਾਬ ਨਿਊਜ। ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੇ ਗੋਦਾਮਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਦੌਰਾਨ ਇਹ ਸ਼ਰਾਬ ਬਰਾਮਦ ਕੀਤੀ ਗਈ। ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਇਹ ਵਿਦੇਸ਼ੀ ਬਰਾਂਡ ਦੀ ਸ਼ਰਾਬ ਹੈ। ਪਰ ਇਸਨੂੰ ਭਾਰਤ ਵਿੱਚ ਹੀ ਬਣਾਇਆ ਗਿਆ ਹੈ। ਇਸ ਦੌਰਾਨ ਆਬਕਾਰੀ ਵਿਭਾਗ ਦੇ ਕਮਿਸ਼ਨਰ ਰੁਪੇਸ਼ ਕੁਮਾਰ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਸ਼ਰਾਬ ਦੀ ਸਪਲਾਈ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੇ ਲਈ ਹਰ ਕਿਸੇ ਨੂੰ ਆਬਕਾਰੀ ਐਕਟ 1914 ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਵਿਭਾਗ ਇਸ 'ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਾਰੀ ਕੀਤਾ ਹੈਲਪਲਾਈਨ ਨੰਬਰ 

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਭਾਗ ਨੇ ਆਬਕਾਰੀ ਵਿਭਾਗ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਲਈ ਲੈਂਡਲਾਈਨ ਨੰਬਰ ਜਾਰੀ ਕੀਤਾ ਹੈ। ਇਹ ਨੰਬਰ 7 ਦਿਨ ਅਤੇ 24 ਘੰਟੇ ਚਾਲੂ ਰਹੇਗਾ। ਇਸ ਦੇ ਲਈ ਵਿਭਾਗ ਵੱਲੋਂ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ। ਵਿਭਾਗ ਪ੍ਰਾਪਤ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਕਰੇਗਾ। ਵਿਭਾਗ ਨੇ ਇਹ ਨੰਬਰ ਆਪਣੀ ਵੈੱਬਸਾਈਟ 'ਤੇ ਵੀ ਪਾ ਦਿੱਤਾ ਹੈ। ਵਿਭਾਗ ਨੇ ਲੋਕਾਂ ਲਈ 017-2299 0301 ਨੰਬਰ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ