ਸਾਬਕਾ ਸੀਐਮ ਚੰਨੀ ਦਾ ਦਾਅਵਾ, ਲੁਧਿਆਣਾ ਵਿੱਚ ਨਹੀਂ ਦਿੱਤੀ ਐਂਟਰੀ

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰਅਮ ਵਿੱਚ ਚੱਲ ਰਹੀ ਖੁੱਲੀ ਬਹਿਸ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਡਿਬੇਟ ਵਿੱਚ ਸ਼ਾਮਲ ਹੋਣ ਦੇ ਲਈ ਲੁਧਿਆਣਾ ਪਹੁੰਚੇ ਸੀ, ਪਰ ਉਨ੍ਹਾਂ ਨੂੰ ਲੁਧਿਆਣਾ ਵਿੱਚ ਐਂਟਰੀ ਨਹੀਂ ਦਿੱਤੀ ਗਈ। ਉਨ੍ਹਾਂ ਦੇ ਕਾਫਿਲੇ ਨੂੰ ਰਸਤੇ ‘ਚੋਂ ਹੀ […]

Share:

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰਅਮ ਵਿੱਚ ਚੱਲ ਰਹੀ ਖੁੱਲੀ ਬਹਿਸ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਡਿਬੇਟ ਵਿੱਚ ਸ਼ਾਮਲ ਹੋਣ ਦੇ ਲਈ ਲੁਧਿਆਣਾ ਪਹੁੰਚੇ ਸੀ, ਪਰ ਉਨ੍ਹਾਂ ਨੂੰ ਲੁਧਿਆਣਾ ਵਿੱਚ ਐਂਟਰੀ ਨਹੀਂ ਦਿੱਤੀ ਗਈ। ਉਨ੍ਹਾਂ ਦੇ ਕਾਫਿਲੇ ਨੂੰ ਰਸਤੇ ‘ਚੋਂ ਹੀ ਵਾਪਸ ਮੋੜ ਦਿੱਤਾ ਗਿਆ।
ਚੰਨੀ ਨੇ ਬੀਤੇ ਦਿਨ ਹੀ ਦਾਅਵਾ ਕੀਤਾ ਸੀ ਕਿ ਉਹ ਪੰਜਾਬ ਦੇ ਮਸਲਿਆਂ ‘ਤੇ ਗੱਲਬਾਤ ਕਰਨ ਦੇ ਲਈ ਖੁੱਲ੍ਹੀ ਬਹਿਸ ਵਿੱਚ ਜਾਣ ਲਈ ਤਿਆਰ ਹਨ, ਪਰ ਹੁਣ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਰਸਤੇ ‘ਚੋਂ ਹੀ ਵਾਪਸ ਮੋੜ ਦਿੱਤਾ ਗਿਆ ਹੈ।

ਰਾਜਾ ਵੜਿੰਗ ਨੇ ਬਹਿਸ ਲਈ ਚਾਰ ਸ਼ਰਤਾਂ ਰੱਖੀਆਂ

ਉਧਰ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਹਿਸ ਲਈ ਚਾਰ ਸ਼ਰਤਾਂ ਰੱਖੀਆਂ ਹਨ। ਪਹਿਲਾ – SYL ਮੁੱਦੇ ‘ਤੇ ਬਹਿਸ, ਦੂਸਰਾ – ਇਕ ਮਹੀਨੇ ਅੰਦਰ ਨਸ਼ਾ ਖਤਮ ਕਰਨ ਦਾ ਵਾਅਦਾ, ਤੀਸਰਾ – ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦਾ ਵਾਅਦਾ ਅਤੇ ਚੌਥਾ – ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ਼ ਦਿਵਾਉਣ ਦਾ ਵਾਅਦਾ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਰਕਾਰ ਇਹਨਾਂ ‘ਤੇ ਜਵਾਬ ਦੇਵੇਗੀ ਤਾਂ ਉਹ ਡਿਬੇਟ ਵਿੱਚ ਸ਼ਾਮਲ ਹੋਣਗੇ।