ਪੰਜਾਬ ਦੇ ਸਾਬਕਾ ਸੀਪੀਐਸ ਗੁਰਬਿੰਦਰ ਅਟਵਾਲ ਦਾ ਦੇਹਾਂਤ

ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਦਾ ਮੰਗਲਵਾਰ ਸਵੇਰੇ ਸ੍ਰੀਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ।ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਦਾ ਮੰਗਲਵਾਰ ਸਵੇਰੇ ਸ੍ਰੀਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ […]

Share:

ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਦਾ ਮੰਗਲਵਾਰ ਸਵੇਰੇ ਸ੍ਰੀਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ।ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਦਾ ਮੰਗਲਵਾਰ ਸਵੇਰੇ ਸ੍ਰੀਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਐਤਵਾਰ ਨੂੰ ਚੰਡੀਗੜ੍ਹ ਤੋਂ ਸ੍ਰੀਨਗਰ ਜਾਣ ਵਾਲੀ ਫਲਾਈਟ ਵਿੱਚ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਅਟਵਾਲ ਨੂਰਮਹਿਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹੇ ਅਤੇ 1995 ਵਿੱਚ ਬੇਅੰਤ ਸਿੰਘ ਸਰਕਾਰ ਵੇਲੇ ਮੰਡੀ ਬੋਰਡ ਦੇ ਚੇਅਰਮੈਨ ਵੀ ਰਹੇ ਅਤੇ ਫਿਰ 2002-2007 ਤੱਕ ਕਾਂਗਰਸ ਸਰਕਾਰ ਦੌਰਾਨ ਮੁੱਖ ਸੰਸਦੀ ਸਕੱਤਰ (ਸੀਪੀਐਸ) ਰਹੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਟਵਾਲ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨਾਂ ਦੀ ਰਾਜਨਤਿਕ ਜ਼ਿੰਦਗ਼ੀ ਨੂੰ ਇਕ ਪ੍ਰੇਰਨਾ ਦੱਸਿਆ ਹੈ।