ਰੇਲਵੇ ਪੁਲਿਸ ਵਿੱਚ ਸਬ ਇੰਸਪੈਕਟਰ ਬਣਨ ਦਾ ਸੁਨਹਿਰਾ ਮੌਕਾ, ਜਾਣੋ ਕਿਵੇਂ ਕਰਨਾ ਹੈ ਅਪਲਾਈ

ਰੇਲਵੇ ਭਰਤੀ ਬੋਰਡ ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਸਬ ਇੰਸਪੈਕਟਰ ਦੀਆਂ 250 ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਜਿਸਦੇ ਲਈ ਆਨਲਾਈਨ ਅਰਜ਼ੀ ਦਿੱਤੀ ਜਾ ਸਕਦੀ ਹੈ। 

Share:

ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਅਤੇ ਰੇਲਵੇ ਪ੍ਰੋਟੈਕਸ਼ਨ ਸਪੈਸ਼ਲ ਫੋਰਸ (ਆਰਪੀਐਸਐਫ) ਵਿੱਚ ਸਬ-ਇੰਸਪੈਕਟਰ ਬਣਨ ਲਈ ਸੁਨਹਿਰਾ ਮੌਕਾ ਹੈ। ਰੇਲਵੇ ਭਰਤੀ ਬੋਰਡ (RRB) ਨੇ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਇੱਕ ਪ੍ਰੈਸ ਰਿਲੀਜ਼ ਜਾਰੀ ਕੀਤਾ। ਆਰਪੀਐਫ ਲਈ ਇਸ ਭਰਤੀ ਮੁਹਿੰਮ ਰਾਹੀਂ ਸਬ-ਇੰਸਪੈਕਟਰ ਦੀਆਂ 250 ਅਸਾਮੀਆਂ (RPF SI Vacancy 2024) ਭਰੀਆਂ ਜਾਣਗੀਆਂ। ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਉਮੀਦਵਾਰ RPF ਦੀ ਅਧਿਕਾਰਤ ਵੈੱਬਸਾਈਟ rpf.indianrailways.gov.in ਉਪਰ ਜਾ ਕੇ ਅਰਜ਼ੀ ਦੇ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰ ਅਧਿਕਾਰਤ ਵੈੱਬਸਾਈਟ rpf.indianrailways.gov.in ਦੇ ਤਹਿਤ ਆਨਲਾਈਨ ਅਪਲਾਈ ਕਰ ਸਕਦੇ ਹਨ। ਉਮੀਦਵਾਰਾਂ ਦੀ ਚੋਣ ਕੰਪਿਊਟਰ ਆਧਾਰਿਤ, ਸਰੀਰਕ ਕੁਸ਼ਲਤਾ ਟੈਸਟ (ਪੀ.ਈ.ਟੀ.) ਅਤੇ ਫਿਜ਼ੀਕਲ ਸਟੈਂਡਰਡ ਟੈਸਟ (ਪੀ.ਐੱਸ.ਟੀ.) ਵਿੱਚ ਸਮੁੱਚੇ ਪ੍ਰਦਰਸ਼ਨ ਦੇ ਆਧਾਰ ‘ਤੇ ਕੀਤੀ ਜਾਵੇਗੀ।

ਯੋਗਤਾ ਤੇ ਉਮਰ ਬਾਰੇ ਜਾਣੋ 

ਉਹ ਸਾਰੇ ਉਮੀਦਵਾਰ ਜੋ RPF SI ਭਰਤੀ 2024 ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਦੀ ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ ਉਮਰ 25 ਸਾਲ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਰਾਖਵੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਉਮਰ ਵਿੱਚ ਛੋਟ ਵੀ ਦਿੱਤੀ ਜਾਵੇਗੀ। ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਸ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਗ੍ਰੈਜੂਏਟ ਡਿਗਰੀ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ