ਅੱਤਵਾਦ 'ਤੇ ਸਰਕਾਰ ਦੀ ਵੱਡੀ ਕਾਰਵਾਈ, ਮੁਸਲਿਮ ਲੀਗ ਤੋਂ ਬਾਅਦ ਹੁਣ ਜੰਮੂ-ਕਸ਼ਮੀਰ 'ਚ ਤਹਿਰੀਕ-ਏ-ਹੁਰੀਅਤ 'ਤੇ ਪਾਬੰਦੀ

ਤਹਿਰੀਕ-ਏ-ਹੁਰੀਅਤ 'ਤੇ ਜੰਮੂ-ਕਸ਼ਮੀਰ 'ਚ ਵੱਖਵਾਦ ਨੂੰ ਹੱਲਾਸ਼ੇਰੀ ਦੇਣ ਲਈ ਭਾਰਤ ਵਿਰੋਧੀ ਪ੍ਰਚਾਰ ਕਰਨ ਅਤੇ ਅੱਤਵਾਦੀ ਗਤੀਵਿਧੀਆਂ ਜਾਰੀ ਰੱਖਣ ਦਾ ਦੋਸ਼ ਹੈ।

Share:

ਜੰਮੂ-ਕਸ਼ਮੀਰ 'ਚ ਮੁਸਲਿਮ ਲੀਗ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਤਹਿਰੀਕ-ਏ-ਹੁਰੀਅਤ (TeH) 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਪਾਰਟੀ ਨੂੰ ਯੂਏਪੀਏ ਦੇ ਤਹਿਤ ਗੈਰ-ਕਾਨੂੰਨੀ ਸੰਗਠਨ ਘੋਸ਼ਿਤ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਅਧਿਕਾਰਤ ਐਕਸ ਹੈਂਡਲ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਤਹਿਰੀਕ-ਏ-ਹੁਰੀਅਤ 'ਤੇ ਜੰਮੂ-ਕਸ਼ਮੀਰ 'ਚ ਵੱਖਵਾਦ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਵਿਰੋਧੀ ਪ੍ਰਚਾਰ ਕਰਨ ਦਾ ਦੋਸ਼ ਹੈ।

 

ਤੇਜ਼ੀ ਨਾਲ ਕਾਰਵਾਈ ਜਾਰੀ

ਕੇਂਦਰੀ ਗ੍ਰਹਿ ਮੰਤਰਾਲਾ ਜੰਮੂ-ਕਸ਼ਮੀਰ 'ਚ ਅਸ਼ਾਂਤੀ ਫੈਲਾਉਣ ਵਾਲਿਆਂ ਖਿਲਾਫ ਤੇਜ਼ੀ ਨਾਲ ਕਾਰਵਾਈ ਕਰ ਰਿਹਾ ਹੈ। ਜੰਮੂ-ਕਸ਼ਮੀਰ 'ਚ ਮੁਸਲਿਮ ਲੀਗ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਤਹਿਰੀਕ-ਏ-ਹੁਰੀਅਤ (TeH) 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਪਾਰਟੀ ਨੂੰ ਯੂਏਪੀਏ ਦੇ ਤਹਿਤ 'ਗੈਰ-ਕਾਨੂੰਨੀ ਸੰਗਠਨ' ਘੋਸ਼ਿਤ ਕੀਤਾ ਹੈ। ਜੰਮੂ-ਕਸ਼ਮੀਰ ਨੂੰ ਭਾਰਤ ਤੋਂ ਵੱਖ ਕਰਨ ਅਤੇ ਇਸਲਾਮਿਕ ਰਾਜ ਸਥਾਪਤ ਕਰਨ ਦੀ ਵਿਚਾਰਧਾਰਾ ਰੱਖਣ ਅਤੇ ਇਸ ਸੋਚ ਨੂੰ ਅੱਗੇ ਵਧਾਉਣ ਲਈ ਇਸ ਐਸੋਸੀਏਸ਼ਨ 'ਤੇ ਪਾਬੰਦੀ ਲਗਾਈ ਗਈ ਹੈ।

 

ਅੱਤਵਾਦ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ

ਅਮਿਤ ਸ਼ਾਹ ਨੇ ਆਪਣੇ ਟਵਿੱਟਰ ਹੈਂਡਲ 'ਤੇ ਕਿਹਾ ਕਿ ਪੀਐੱਮ ਮੋਦੀ ਦੀ ਅੱਤਵਾਦ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਹੈ, ਇਸ ਲਈ ਜੋ ਵੀ ਵਿਅਕਤੀ ਜਾਂ ਸੰਗਠਨ ਭਾਰਤ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਪਾਇਆ ਗਿਆ, ਉਸ ਨੂੰ ਤੁਰੰਤ ਬੈਨ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ