Gujarat: 'ਗੈਰ-ਕਾਨੂੰਨੀ' ਪ੍ਰਵਾਸੀਆਂ ਖਿਲਾਫ ਵੱਡੀ ਕਾਰਵਾਈ, 400 ਤੋਂ ਵੱਧ ਸ਼ੱਕੀਆਂ ਨੂੰ ਪੁਲਿਸ ਨੇ ਚੁੱਕਿਆ,ਪਹਿਲਗਾਮ ਘਟਨਾ ਤੋਂ ਬਾਅਦ ਪਾਕ ਨਾਗਰਿਕਾਂ ਨੂੰ ਦੇਸ਼ ਛੱਡਣ ਦੇ ਹੁਕਮ

ਡੀਸੀਪੀ ਅਜੀਤ ਨੇ ਕਿਹਾ ਕਿ ਪੁਲਿਸ ਅਹਿਮਦਾਬਾਦ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਵਿਦੇਸ਼ੀ ਪ੍ਰਵਾਸੀਆਂ ਦੀ ਪਛਾਣ ਕਰਨ ਲਈ ਵਿਆਪਕ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਪੁਲਿਸ ਨੂੰ 400 ਤੋਂ ਵੱਧ ਸ਼ੱਕੀ ਗੈਰ-ਕਾਨੂੰਨੀ ਵਿਦੇਸ਼ੀ ਪ੍ਰਵਾਸੀ ਮਿਲੇ, ਜਿਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Share:

Gujarat: ਗੁਜਰਾਤ ਵਿੱਚ 'ਗੈਰ-ਕਾਨੂੰਨੀ' ਵਿਦੇਸ਼ੀ ਪ੍ਰਵਾਸੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। 400 ਤੋਂ ਵੱਧ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਅਜੀਤ ਰਾਜਯਨ ਨੇ ਕਿਹਾ ਕਿ ਪੁਲਿਸ ਨੇ ਸ਼ਨੀਵਾਰ ਸਵੇਰੇ 3 ਵਜੇ ਸਾਂਝੀ ਕਾਰਵਾਈ ਕੀਤੀ। ਸਪੈਸ਼ਲ ਆਪ੍ਰੇਸ਼ਨ ਗਰੁੱਪ (SOG), ਆਰਥਿਕ ਅਪਰਾਧ ਸ਼ਾਖਾ (EOW), ਜ਼ੋਨ 6 ਪੁਲਿਸ ਅਤੇ ਹੈੱਡਕੁਆਰਟਰ ਦੇ ਅਧਿਕਾਰੀਆਂ ਦੀ ਇੱਕ ਟੀਮ ਨੇ ਸਾਂਝੇ ਆਪ੍ਰੇਸ਼ਨ ਦੌਰਾਨ 400 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ।

ਅਹਿਮਦਾਬਾਦ ਵਿੱਚ ਮਿਲੇ 400 ਤੋਂ ਵੱਧ ਸ਼ੱਕੀ ਗੈਰ-ਕਾਨੂੰਨੀ ਵਿਦੇਸ਼ੀ ਪ੍ਰਵਾਸੀ

ਡੀਸੀਪੀ ਅਜੀਤ ਨੇ ਕਿਹਾ ਕਿ ਪੁਲਿਸ ਅਹਿਮਦਾਬਾਦ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਵਿਦੇਸ਼ੀ ਪ੍ਰਵਾਸੀਆਂ ਦੀ ਪਛਾਣ ਕਰਨ ਲਈ ਵਿਆਪਕ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਪੁਲਿਸ ਨੂੰ 400 ਤੋਂ ਵੱਧ ਸ਼ੱਕੀ ਗੈਰ-ਕਾਨੂੰਨੀ ਵਿਦੇਸ਼ੀ ਪ੍ਰਵਾਸੀ ਮਿਲੇ, ਜਿਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਹਿਲਗਾਮ ਘਟਨਾ ਕਾਰਨ ਕਾਰਵਾਈ

ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀਆਂ ਨੂੰ ਜਾਰੀ ਕੀਤੇ ਗਏ ਸਾਰੇ ਵੀਜ਼ੇ ਰੱਦ ਕਰ ਦਿੱਤੇ ਹਨ। ਇਸ ਨੀਤੀ ਦੇ ਆਧਾਰ 'ਤੇ, ਪਾਕਿਸਤਾਨ ਦੇ ਲੋਕਾਂ ਨੂੰ ਦੇਸ਼ ਛੱਡਣ ਲਈ ਕਿਹਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼
ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਪਾਕਿਸਤਾਨੀ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਕੱਢਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਜੇਕਰ ਕੋਈ ਪਾਕਿਸਤਾਨੀ ਨਾਗਰਿਕ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਅਤੇ ਨਿਰਧਾਰਤ ਸਮੇਂ ਤੋਂ ਵੱਧ ਸਮੇਂ ਲਈ ਭਾਰਤ ਵਿੱਚ ਰਹਿੰਦਾ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

22 ਅਪ੍ਰੈਲ ਨੂੰ ਹੋਈ ਸੀ ਪਹਿਲਗਾਮ ਘਟਨਾ

22 ਅਪ੍ਰੈਲ ਮੰਗਲਵਾਰ ਦੁਪਹਿਰ ਨੂੰ ਪਹਿਲਗਾਮ ਵਿਖੇ ਅੱਤਵਾਦੀਆਂ ਨੇ ਸੈਤਾਨੀਆਂ ਤੇ ਹਮਲਾ ਕਰ ਦਿੱਤਾ। ਇਹ 2019 ਵਿੱਚ ਪੁਲਵਾਮਾ ਹਮਲੇ ਤੋਂ ਬਾਅਦ ਘਾਟੀ ਵਿੱਚ ਸਭ ਤੋਂ ਵੱਡਾ ਸੀ। 3 ਤੋਂ ਵੱਧ ਹਥਿਆਰਬੰਦ ਅੱਤਵਾਦੀ ਪਹਿਲਗਾਮ ਸ਼ਹਿਰ ਤੋਂ ਲਗਭਗ 6 ਕਿਲੋਮੀਟਰ ਦੂਰ ਬੈਸਰਨ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਸੈਲਾਨੀਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਹਮਲੇ ਦੀ ਜਾਣਕਾਰੀ ਮਿਲਦੇ ਹੀ, ਪ੍ਰਧਾਨ ਮੰਤਰੀ ਮੋਦੀ ਆਪਣਾ ਸਾਊਦੀ ਦੌਰਾ ਅੱਧ ਵਿਚਕਾਰ ਛੱਡ ਕੇ ਦਿੱਲੀ ਵਾਪਸ ਆ ਗਏ।

ਇਹ ਵੀ ਪੜ੍ਹੋ

Tags :