ਵਿਆਹ ਦਾ ਝਾਂਸਾ ਦੇ ਕੇ ਬਣਾਏ ਸਰੀਰਕ ਸਬੰਧ, ਪ੍ਰੇਮਿਕਾ ਨੇ Petrol ਛਿੜਕ ਕੇ ਖੁਦ ਨੂੰ ਲਗਾਈ ਅੱਗ

ਲੜਕੀ ਨੂੰ ਪਹਿਲਾਂ ਜ਼ਿਲ੍ਹਾ ਹਸਪਤਾਲ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਬੀਕਾਨੇਰ ਰੈਫ਼ਰ ਕਰ ਦਿੱਤਾ।

Share:

ਹਾਈਲਾਈਟਸ

  • ਲੜਕੀ ਉਸ ਨਾਲ ਵਿਆਹ ਦੀ ਗੱਲ ਕਰਨ ਗਈ ਸੀ

Rajsthna News: ਹਨੂੰਮਾਨਗੜ੍ਹ ਜ਼ਿਲੇ ਵਿੱਚ ਪ੍ਰੇਮੀ ਵੱਲੋਂ ਵਿਆਹ ਕਰਨ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਨਾਉਣ ਤੋਂ ਦੁੱਖੀ ਪ੍ਰੇਮਿਕਾ ਨੇ ਪੈਟਰੋਲ ਛਿੜਕ ਕੇ ਖੁਦ ਨੂੰ ਅੱਗ ਲਗਾ ਲਈ। ਉਸ ਨੂੰ ਗੰਭੀਰ ਹਾਲਤ ਵਿੱਚ ਜ਼ਿਲ੍ਹਾ ਹਸਪਤਾਲ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬੀਕਾਨੇਰ ਰੈਫਰ ਕਰ ਦਿੱਤਾ ਗਿਆ। ਥਾਣਾ ਸਿਟੀ ਨੇ ਮੁਲਜ਼ਮ ਖਿਲਾਫ ਜਬਰ ਜਿਨਾਹ ਦਾ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਪਹੁੰਚੀ ਮੌਕੇ ’ਤੇ

ਮਹਿਲਾ ਥਾਣਾ ਇੰਚਾਰਜ ਭਜਨਲਾਲ ਲਾਵਾ ਨੇ ਦੱਸਿਆ ਕਿ ਦੇਰ ਸ਼ਾਮ ਇਕ ਲੜਕੀ ਨੇ ਖੁਦ 'ਤੇ ਪੈਟਰੋਲ ਛਿੜਕ ਕੇ ਖੁਦਕੁਸ਼ੀ (Suicide) ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਣ ’ਤੇ ਐਸਪੀ ਅਤੇ ਏਐਸਪੀ ਮੌਕੇ ’ਤੇ ਪੁੱਜੇ। ਇਸ ਦੌਰਾਨ ਪੀੜਤਾ ਨੇ ਦੱਸਿਆ ਕਿ ਸੁਨੀਲ ਪੁੱਤਰ ਕਾਲੂਰਾਮ ਮੇਘਵਾਲ ਵਾਸੀ ਪੱਕਾ ਸਹਾਰਨਾ ਪਿਛਲੇ ਕਾਫੀ ਸਮੇਂ ਤੋਂ ਉਸ ਨਾਲ ਵਿਆਹ ਦੇ ਬਹਾਨੇ ਸਰੀਰਕ ਸਬੰਧ ਬਣਾ ਰਿਹਾ ਸੀ। ਪਰ ਜਦੋਂ ਵਿਆਹ ਬਾਰੇ ਗੱਲ ਕੀਤੀ ਤਾਂ ਉਸ ਨੇ ਸਾਫ਼ ਇਨਕਾਰ ਕਰ ਦਿੱਤਾ।

ਮੁਲਜ਼ਮ ਹਿਰਾਸਤ ਵਿੱਚ 

ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਸੁਨੀਲ ਟਾਊਨ ਦੇ ਇੱਕ ਨਿੱਜੀ ਹਸਪਤਾਲ (Hospital) ਵਿੱਚ ਕੰਮ ਕਰਦਾ ਹੈ। ਲੜਕੀ ਉਸ ਨਾਲ ਵਿਆਹ ਦੀ ਗੱਲ ਕਰਨ ਗਈ ਸੀ, ਜਿਸ ਦੌਰਾਨ ਦੋਵਾਂ ਵਿਚਾਲੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਲੜਕੀ ਨੇ ਆਪਣੇ ਆਪ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ। ਲੜਕੀ ਨੂੰ ਪਹਿਲਾਂ ਜ਼ਿਲ੍ਹਾ ਹਸਪਤਾਲ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਬੀਕਾਨੇਰ ਰੈਫ਼ਰ ਕਰ ਦਿੱਤਾ। ਪੁਲਿਸ ਮੁਲਜ਼ਮ ਸੁਨੀਲ ਕੁਮਾਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ

Tags :