Haryana Assembly Elections 2024 : ਰਾਹੁਲ ਗਾਂਧੀ ਦੇ ਆਫਰ 'ਤੇ ਸੰਜੇਸਿੰਘ ਬੋਲੇ-ਕੇਜਰੀਵਾਲ ਕਰਨਗੇ ਫੈਸਲਾ, ਜਾਣੋ ਪੂਰਾ ਮਾਮਲਾ 

ਕਾਂਗਰਸ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਲੈ ਕੇ ਵਿਚਾਰ ਵਟਾਂਦਰੇ ਵਿੱਚ ਰੁੱਝੀ ਹੋਈ ਹੈ। ਇਸ ਦੌਰਾਨ ਪਾਰਟੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ (ਆਪ) ਨਾਲ ਮਿਲ ਕੇ ਚੋਣ ਲੜਨਗੇ, ਹਾਲਾਂਕਿ ਉਨ੍ਹਾਂ ਇਸ ਸਬੰਧੀ ਪਾਰਟੀ ਆਗੂਆਂ ਤੋਂ ਰਾਏ ਮੰਗੀ ਹੈ। ਇਸ ਦੌਰਾਨ ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਰਾਹੁਲ ਗਾਂਧੀ ਦੇ ਬਿਆਨ ਦਾ ਸਵਾਗਤ ਕਰਦਾ ਹਾਂ। ਚੋਣਾਂ 'ਚ ਭਾਜਪਾ ਨੂੰ ਹਰਾਉਣਾ ਸਾਡੀ ਤਰਜੀਹ ਹੈ। ਪਰ ਉਨ੍ਹਾਂ ਇਹ ਵੀ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਹਿਮਤੀ ਨਾਲ ਲਿਆ ਜਾਵੇਗਾ।

Share:

ਨਵੀਂ ਦਿੱਲੀ। ਹਰਿਆਣਾ (Haryana) ਵਿਧਆਨਸਭਾ ਚੋਣਾਂ (assembly elections) ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ (Congress) ਚ ਗਠਬੰਧਨ (Alliance) ਹੋ ਸਕਦਾ ਹੈ। ਹਰਿਆਣਾ ਚੋਣਾਂ ਨਾਲ ਲੜਨ ਨੂੰ ਲੈ ਕੇ ਰਾਹੁਲ ਗਾਂਧੀ ਦੇ ਆਫਰ ਤੇ ਆਪ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਸੰਜੇ ਸਿੰਘ ਨੇ ਕਿਹਾ ਕਿ ਮੈਂ ਰਾਹੁਲ ਗਾਂਧੀ ਦੇ ਬਿਆਨ ਦਾ ਸਵਾਗਤ ਕਰਦਾ ਹਾਂ। ਭਾਜਪਾ ਨੂੰ ਹਰਾਉਣਾ ਸਾਡੀ ਤਰਜੀਹ ਹੈ। ਪਰ ਫੈਸਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਹਿਮਤੀ ਨਾਲ ਲਿਆ ਜਾਵੇਗਾ।

5 ਅਕਤੂਬਰ ਨੂੰ ਹੋਣਗੀਆਂ 90 ਵਿਧਾਨਸਭਾ 'ਤੇ ਚੋਣਾਂ 

ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ 5 ਅਕਤੂਬਰ ਨੂੰ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਮੰਥਨ ਦਾ ਦੌਰ ਚੱਲ ਰਿਹਾ ਹੈ। ਸੋਮਵਾਰ ਨੂੰ ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਸੂਬਾ ਸਕਰੀਨਿੰਗ ਕਮੇਟੀ ਨੇ 49 ਨਾਵਾਂ ਦੀ ਸੂਚੀ ਪੇਸ਼ ਕੀਤੀ, ਜਿਨ੍ਹਾਂ ਵਿੱਚੋਂ 34 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ 15 ਨਾਂ ਪੈਂਡਿੰਗ ਹਨ। 22 ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਮਿਲਣ ਦੀ ਪੁਸ਼ਟੀ ਹੋਈ ਹੈ।

ਹਰਿਆਣਾ 'ਚ 5 ਅਕਤੂਬਰ ਨੂੰ ਹੋਵੇਗੀ ਵੋਟਿੰਗ 

ਹਰਿਆਣਾ ਵਿਧਾਨ ਸਭਾ ਚੋਣਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ। ਇੱਥੇ ਸਾਰੀਆਂ 90 ਸੀਟਾਂ 'ਤੇ ਇੱਕੋ ਪੜਾਅ 'ਚ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਇੱਥੇ ਪਹਿਲੀ ਅਕਤੂਬਰ ਨੂੰ ਵੋਟਿੰਗ ਹੋਣੀ ਸੀ। ਪਰ ਬਿਸ਼ਨੋਈ ਭਾਈਚਾਰੇ ਦੇ ਪੁਰਾਣੇ ਤਿਉਹਾਰ ਅਸੋਜ ਅਮਾਵਸਿਆ ਕਾਰਨ ਮਿਤੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਜੰਮੂ-ਕਸ਼ਮੀਰ ਦੀਆਂ ਚੋਣਾਂ ਦੇ ਨਾਲ 8 ਅਕਤੂਬਰ ਨੂੰ ਐਲਾਨੇ ਜਾਣਗੇ।

ਹਰਿਆਣਾ 'ਚ 3 ਨਵੰਬਰ ਨੂੰ ਖਤਮ ਹੋਵੇਗਾ ਸਰਕਾਰ ਦਾ ਕਾਰਜਕਾਲ 

90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਰਿਹਾ ਹੈ। ਪਿਛਲੀਆਂ ਚੋਣਾਂ ਵਿੱਚ ਭਾਜਪਾ ਬਹੁਮਤ ਹਾਸਲ ਨਹੀਂ ਕਰ ਸਕੀ ਸੀ। ਬਾਅਦ ਵਿੱਚ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ ਨੇ ਗਠਜੋੜ ਵਿੱਚ ਸਰਕਾਰ ਬਣਾਈ। ਹਾਲਾਂਕਿ, ਭਾਜਪਾ ਅਤੇ ਜੇਜੇਪੀ ਦਾ ਗਠਜੋੜ ਇਸ ਸਾਲ ਮਾਰਚ ਵਿੱਚ ਟੁੱਟ ਗਿਆ ਸੀ। ਇਸ ਸਮੇਂ ਹਰਿਆਣਾ ਵਿੱਚ ਐਨਡੀਏ ਕੋਲ 43 ਅਤੇ ਇੰਡੀਆ ਬਲਾਕ ਕੋਲ 42 ਸੀਟਾਂ ਹਨ।

ਇਹ ਵੀ ਪੜ੍ਹੋ