ਪੰਜਾਬ ਦੇ ਰਾਜਪਾਲ ਦੇ ਖਿਲਾਫ ਦਾਇਰ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਹੋਈ ਦੇਰੀ ਸਬੰਧੀ ਸੂਬਾ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਇਸ ਮਾਮਲੇ ਨੂੰ ਚੀਫ਼ ਜਸਟਿਸ ਡੀਵਾਈ ਚੰਦਰਚੂੜ,ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਅੱਗੇ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਰਾਜਪਾਲ […]

Share:

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਹੋਈ ਦੇਰੀ ਸਬੰਧੀ ਸੂਬਾ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਇਸ ਮਾਮਲੇ ਨੂੰ ਚੀਫ਼ ਜਸਟਿਸ ਡੀਵਾਈ ਚੰਦਰਚੂੜ,ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਅੱਗੇ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।

ਰਾਜਪਾਲ ਨੂੰ ਹਦਾਇਤਾਂ ਦੇਣ ਦੀ ਅਪੀਲ

ਪਟੀਸ਼ਨ ਵਿੱਚ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਜਿਹੀ ਗੈਰ-ਸੰਵਿਧਾਨਕ ਕਾਰਵਾਈ ਕਾਰਨ ਸਮੁੱਚਾ ਪ੍ਰਸ਼ਾਸਨ ਠੱਪ ਹੋ ਗਿਆ ਹੈ। ਰਾਜ ਸਰਕਾਰ ਦੀ ਦਲੀਲ ਹੈ ਕਿ ਰਾਜਪਾਲ ਬਿੱਲਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕ ਸਕਦੇ ਅਤੇ ਸੰਵਿਧਾਨ ਦੀ ਧਾਰਾ 200 ਤਹਿਤ ਉਨ੍ਹਾਂ ਦੀਆਂ ਸ਼ਕਤੀਆਂ ਸੀਮਤ ਹਨ।