ਮਹਾਰਾਸ਼ਟਰ ਦੇ 10 ਜ਼ਿਲਿਆਂ ‘ਚ ਅੱਜ ਆਰੇਂਜ ਅਲਰਟ

ਬੁੱਧਵਾਰ ਨੂੰ ਮੁੰਬਈ ਅਤੇ ਆਸਪਾਸ ਦੇ ਠਾਣੇ ਅਤੇ ਪਾਲਘਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਪਾਣੀ ਭਰ ਗਿਆ ਅਤੇ ਆਵਾਜਾਈ ਦੀ ਸਮੱਸਿਆ ਪੈਦਾ ਹੋ ਗਈ ਹੈ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਕਈ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਦੌਰਾਨ ਹੋਰ ਬਾਰਿਸ਼ ਪੈਣ ਦੀ ਚੇਤਾਵਨੀ ਦਿੱਤੀ ਹੈ। ਆਈਐੱਮਡੀ ਨੇ ਕਿਹਾ ਹੈ ਕਿ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਸਮੇਤ ਪੱਛਮੀ […]

Share:

ਬੁੱਧਵਾਰ ਨੂੰ ਮੁੰਬਈ ਅਤੇ ਆਸਪਾਸ ਦੇ ਠਾਣੇ ਅਤੇ ਪਾਲਘਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਪਾਣੀ ਭਰ ਗਿਆ ਅਤੇ ਆਵਾਜਾਈ ਦੀ ਸਮੱਸਿਆ ਪੈਦਾ ਹੋ ਗਈ ਹੈ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਕਈ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਦੌਰਾਨ ਹੋਰ ਬਾਰਿਸ਼ ਪੈਣ ਦੀ ਚੇਤਾਵਨੀ ਦਿੱਤੀ ਹੈ। ਆਈਐੱਮਡੀ ਨੇ ਕਿਹਾ ਹੈ ਕਿ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਸਮੇਤ ਪੱਛਮੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਤੇ ਭਾਰੀ ਤੋਂ ਵਧੇਰੇ ਭਾਰੀ ਬਾਰਿਸ਼ ਹੁੰਦੀ ਰਹੇਗੀ, ਕੁਝ ਖੇਤਰਾਂ ਵਿੱਚ ਐਤਵਾਰ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਆਈਐੱਮਡੀ ਮੁੰਬਈ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਅਗਲੇ 24 ਘੰਟਿਆਂ ਵਿੱਚ ਸ਼ਹਿਰ ਅਤੇ ਉਪਨਗਰਾਂ ਵਿੱਚ ਕੁਝ ਥਾਵਾਂ ‘ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਦੇ ਨਾਲ-ਨਾਲ ਮੋਹਲੇਧਾਰ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਵੀ ਹੈ। ਇਸ ਦੌਰਾਨ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਥਿਤੀ ਦੇ ਮੱਦੇਨਜ਼ਰ ਵੀਰਵਾਰ ਨੂੰ ਮੁੰਬਈ, ਠਾਣੇ, ਰਾਏਗੜ੍ਹ ਅਤੇ ਪਾਲਘਰ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ।

ਮਹਾਰਾਸ਼ਟਰ ਦੇ 10 ਜ਼ਿਲ੍ਹੇ ਅੱਜ ਆਰੇਂਜ ਅਲਰਟ ‘ਤੇ ਹਨ

ਖੇਤਰੀ ਮੌਸਮ ਵਿਭਾਗ ਦੀ ਸੂਚਨਾ ਦੇ ਅਨੁਸਾਰ, ਮਹਾਰਾਸ਼ਟਰ ਦੇ ਲਗਭਗ 10 ਜ਼ਿਲ੍ਹੇ ਅੱਜ ਆਰੇਂਜ ‘ਅਲਰਟ ‘ਤੇ ਰੱਖੇ ਗਏ ਹਨ। ਇਨ੍ਹਾਂ ਵਿੱਚ ਪਾਲਘਰ, ਠਾਣੇ, ਰਾਏਗੜ੍ਹ, ਰਤਨਾਗਿਰੀ, ਪੁਣੇ, ਸਤਾਰਾ, ਭੰਡਾਰਾ, ਚੰਦਰਪੁਰ, ਗੜ੍ਹਚਿਰੌਲੀ ਅਤੇ ਗੋਂਡੀਆ ਸ਼ਾਮਲ ਸਨ; ਜਦੋਂ ਕਿ ਮੁੰਬਈ ਸਮੇਤ ਹੋਰ ਜ਼ਿਲ੍ਹਿਆਂ ਨੂੰ ਵੀਰਵਾਰ ਲਈ ਯੈਲੋ ਅਲਰਟ ‘ਤੇ ਰੱਖਿਆ ਗਿਆ ਸੀ।

ਕੱਲ੍ਹ ਪੰਜ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ

ਖੇਤਰੀ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਵਿੱਚੋਂ ਪੰਜ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਪਾਲਘਰ, ਰਾਏਗੜ੍ਹ, ਰਤਨਾਗਿਰੀ, ਪੁਣੇ ਅਤੇ ਸਤਾਰਾ ਸ਼ਾਮਲ ਸਨ। ਇਸ ਵਿਚ ਅੱਗੇ ਕਿਹਾ ਗਿਆ ਹੈ ਕਿ ਰਾਏਗੜ੍ਹ, ਰਤਨਾਗਿਰੀ ਅਤੇ ਪੁਣੇ ਵਿਚ ਐਤਵਾਰ ਤੱਕ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਠਾਣੇ ਨੂੰ ਐਤਵਾਰ ਤੱਕ ਬਾਕੀ ਦਿਨਾਂ ਲਈ ਯੈਲੋ ਅਲਰਟ ‘ਤੇ ਰੱਖਿਆ ਗਿਆ ਹੈ। ਮੌਸਮ ਵਿਭਾਗ ਨੇ ਹਫਤੇ ਦੇ ਅੰਤ ਤੱਕ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਮੋਹਲੇਧਾਰ ਮੀਂਹ ਦੀ ਸੰਭਾਵਨਾ ਜਤਾਈ ਹੈ। ਅਕੋਲਾ, ਅਮਰਾਵਤੀ, ਭੰਡਾਰਾ, ਬੁਲਡਾਨਾ, ਚੰਦਰਪੁਰ, ਗੜਚਿਰੌਲੀ ਗੋਂਦੀਆ, ਨਾਗਪੁਰ, ਵਾਸ਼ਿਮ ਮਹਾਰਾਸ਼ਟਰ ਅਜਿਹੇ ਦੂਸਰੇ ਜ਼ਿਲ੍ਹਿਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਐਤਵਾਰ ਤੱਕ ‘ਯੈਲੋ’ ਅਲਰਟ ਜਾਰੀ ਕੀਤਾ ਗਿਆ ਹੈ। ਆਈਐੱਮਡੀ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਬਿਜਲੀ, ਤੇਜ਼ ਹਵਾਵਾਂ ਅਤੇ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੇ ਨਾਲ-ਨਾਲ ਗਰਜ਼ ਦੇ ਨਾਲ ਤੂਫ਼ਾਨ ਦੀ ਵੀ ਬਹੁਤ ਸੰਭਾਵਨਾ ਬਣੀ ਹੋਈ ਹੈ।