ਕੋਰੋਨਾ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ, ਸੂਬਿਆਂ ਨੂੰ ਅਲਰਟ

ਕੇਂਦਰੀ ਸਿਹਤ ਮੰਤਰੀ ਵੱਲੋਂ ਕੀਤੀ ਮੀਟਿੰਗ ਵਿੱਚ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੇ ਨਾਲ ਸੂਬਾ ਸਕੱਤਰ ਮੌਜੂਦ ਰਹੇ। ਹਰ 3 ਮਹੀਨਿਆਂ ਵਿੱਚ ਇੱਕ ਵਾਰ ਸਾਰੇ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਉਣ ਲਈ ਕਿਹਾ ਗਿਆ। 

Share:

ਹਾਈਲਾਈਟਸ

  • ਮੌਕ ਡਰਿੱਲ
  • ਪ੍ਰਭਾਵਸ਼ਾਲੀ ਸੰਚਾਰ

ਦੇਸ਼ ਵਿੱਚ ਵਧਦੇ ਕੋਰੋਨਾ ਮਾਮਲਿਆਂ ਨੂੰ ਧਿਆਨ ਹੇਠ ਰੱਖਦੇ ਹੋਏ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੀ ਅਗਵਾਈ ‘ਚ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੇ ਨਾਲ-ਨਾਲ ਸੂਬਾ ਸਕੱਤਰ ਵੀ ਮੌਜੂਦ ਰਹੇ। ਇਸ ਦੌਰਾਨ ਸਾਰੇ ਰਾਜਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ। ਸਮੀਖਿਆ ਮੀਟਿੰਗ ‘ਚ ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ। ਮੀਟਿੰਗ ਵਿੱਚ ਉਨ੍ਹਾਂ ਨੇ ਸਾਰੇ ਰਾਜਾਂ ਨੂੰ ਹਦਾਇਤ ਕੀਤੀ ਕਿ ਉਹ ਹਰ 3 ਮਹੀਨਿਆਂ ਵਿੱਚ ਇੱਕ ਵਾਰ ਸਾਰੇ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਉਣ। ਉਨ੍ਹਾਂ ਕੇਂਦਰ ਵੱਲੋਂ ਰਾਜਾਂ ਨੂੰ ਪੂਰੀ ਮਦਦ ਦਾ ਭਰੋਸਾ ਵੀ ਦਿੱਤਾ। ਮੀਟਿੰਗ ਵਿੱਚ ਅਸਾਮ, ਅਰੁਣਾਚਲ, ਦਿੱਲੀ, ਹਰਿਆਣਾ, ਹਿਮਾਚਲ, ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਉੜੀਸਾ, ਗੋਆ, ਪੁਡੂਚੇਰੀ, ਤੇਲੰਗਾਨਾ, ਕਰਨਾਟਕ, ਮਨੀਪੁਰ, ਕੇਰਲਾ ਸਮੇਤ ਹੋਰ ਰਾਜਾਂ ਦੇ ਸਿਹਤ ਮੰਤਰੀਆਂ ਨੇ ਸ਼ਮੂਲੀਅਤ ਕੀਤੀ।

ਕੇਰਲ 'ਚ 292 ਨਵੇਂ ਕੇਸ ਆਏ 

ਸਮੀਖਿਆ ਮੀਟਿੰਗ ਵਿੱਚ ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਹਸਪਤਾਲਾਂ ਦੀ ਤਿਆਰੀ, ਨਿਗਰਾਨੀ ਵਧਾਉਣ ਅਤੇ ਲੋਕਾਂ ਨਾਲ ਪ੍ਰਭਾਵਸ਼ਾਲੀ ਸੰਚਾਰ, ਮੌਕ ਡਰਿੱਲ ਨਾਲ ਤਿਆਰ ਰਹਿਣਾ ਮਹੱਤਵਪੂਰਨ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ ਕੇਰਲ ਵਿੱਚ ਮੰਗਲਵਾਰ ਨੂੰ ਕੋਵਿਡ -19 ਦੇ 292 ਨਵੇਂ ਐਕਟਿਵ ਕੇਸ ਸਾਹਮਣੇ ਆਏ ਅਤੇ 3 ਸੰਕਰਮਿਤ ਹੋਏ ਲੋਕਾਂ ਦੀ ਮੌਤ ਹੋ ਗਈ। ਜਿਸਨੂੰ ਦੇਖਦੇ ਹੋਏ ਅਲਰਟ ਕੀਤਾ ਗਿਆ ਹੈ। ਕਿਉਂਕਿ ਇਸ ਵਾਇਰਸ ਨੂੰ ਫੈਲਣ ਤੋਂ ਰੋਕਣਾ ਹੀ ਇਸਦਾ ਬਚਾਅ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। 

 

ਇਹ ਵੀ ਪੜ੍ਹੋ