GATE 2024: ਜੇਕਰ ਤੁਸੀਂ ਵੀ ਦੇਣ ਜਾ ਰਹੇ ਹੋ ਪ੍ਰੀਖਿਆ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

GATE 2024: ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਹੁਣ ਪ੍ਰੀਖਿਆ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝੇ ਹੋਏ ਹਨ। ਪ੍ਰੀਖਿਆ ਤੋਂ ਠੀਕ ਪਹਿਲੇ ਵਿਦਿਆਰਥੀਆਂ ਲਈ ਗਾਈਡਲਾਈਨ ਜਾਰੀ ਕੀਤੀ ਗਈ ਹੈ, ਜਿਸ ਦਾ ਪਾਲਨ ਕਰਨਾ ਹਰ ਵਿਦਿਆਰਥੀ ਲਈ ਜ਼ਰੂਰੀ ਹੈ।

Share:

GATE 2024: ਇੰਜੀਨੀਅਰਿੰਗ ਵਿੱਚ ਦਾਖਲਾ ਲੈਣ ਲਈ ਜ਼ਰੂਰੀ ਪ੍ਰੀਖਿਆ ਗ੍ਰੈਜੂਏਟ ਐਪਟੀਟਿਊਡ ਟੈਸਟ (GATE) ਸ਼ੁਰੂ ਹੋਣ ਜਾ ਰਹੀ ਹੈ। ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਬੰਗਲੌਰ (IISc ਬੰਗਲੌਰ) ਦੁਆਰਾ ਕਰਵਾਈ ਜਾਣ ਵਾਲੀ ਇਹ ਪ੍ਰੀਖਿਆ 3,  4, 10 ਅਤੇ 11 ਫਰਵਰੀ 2024 ਨੂੰ ਹੋਵੇਗੀ। ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਹੁਣ ਪ੍ਰੀਖਿਆ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝੇ ਹੋਏ ਹਨ। ਪ੍ਰੀਖਿਆ ਤੋਂ ਠੀਕ ਪਹਿਲੇ ਵਿਦਿਆਰਥੀਆਂ ਲਈ ਗਾਈਡ ਲਾਈਨ ਜਾਰੀ ਕੀਤੀ ਗਈ ਹੈ, ਜਿਸ ਦਾ ਪਾਲਨ ਕਰਨਾ ਹਰ ਵਿਦਿਆਰਥੀ ਲਈ ਜ਼ਰੂਰੀ ਹੈ। ਜ਼ੇਕਰ ਤੁਸੀਂ ਵੀ ਇਸ ਸਾਲ ਗੇਟ ਦੀ ਪ੍ਰੀਖਿਆ ਦੇਣੀ ਹੈ ਤਾਂ ਤੁਹਾਨੂੰ ਵੀ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਹੋਵੇਗਾ।

ਵਧੇਰੇ ਜਾਣਕਾਰੀ ਲਈ ਪੋਰਟਲ ਚੈੱਕ ਕਰ ਸਕਦੇ ਹਨ ਉਮੀਦਵਾਰ

ਦੱਸ ਦੇਈਏ ਕਿ GATE 2024 ਦੀ ਪ੍ਰੀਖਿਆ 30 ਟੈਸਟ ਪੇਪਰਾਂ ਲਈ ਹੋਵੇਗੀ। ਉਮੀਦਵਾਰ ਨੂੰ ਇੱਕ ਜਾਂ ਵੱਧ ਤੋਂ ਵੱਧ ਦੋ ਟੈਸਟ ਪੇਪਰਾਂ ਵਿੱਚ ਹਾਜ਼ਰ ਹੋਣ ਦੀ ਆਗਿਆ ਹੈ। ਹਰ ਪੇਪਰ ਕੁੱਲ 100 ਅੰਕਾਂ ਦਾ ਹੁੰਦਾ ਹੈ। ਪ੍ਰੀਖਿਆ ਲਈ ਐਡਮਿਟ ਕਾਰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਕੱਲ੍ਹ ਤੋਂ ਇਹ ਪ੍ਰੀਖਿਆ ਦੇਸ਼ ਭਰ ਦੇ ਵੱਖ-ਵੱਖ ਕੇਂਦਰਾਂ 'ਤੇ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਉਮੀਦਵਾਰ ਪੋਰਟਲ 'ਤੇ ਜਾ ਸਕਦੇ ਹਨ।

ਕੀ ਹੈ ਵਿਦਿਆਰਥੀਆਂ ਲਈ ਗਾਈਡ ਲਾਈਨ?

  • ਗੇਟ ਇਮਤਿਹਾਨ ਲਈ ਉਮੀਦਵਾਰਾਂ ਨੂੰ ਪ੍ਰੀਖਿਆ ਹਾਲ ਵਿੱਚ ਇੱਕ ਵੈਧ ਫੋਟੋ ਆਈਡੀ ਦੇ ਨਾਲ ਗੇਟ ਐਡਮਿਟ ਕਾਰਡ 2024 ਲੈ ਕੇ ਜਾਣਾ ਹੋਵੇਗਾ। ਇਹ ਡਰਾਈਵਿੰਗ ਲਾਇਸੰਸ, ਪਾਸਪੋਰਟ, ਆਦਿ ਸਮੇਤ ਕੋਈ ਵੀ ਹੋਰ ਦਸਤਾਵੇਜ਼ ਹੋ ਸਕਦਾ ਹੈ।
  • ਉਮੀਦਵਾਰਾਂ ਨੂੰ ਇਮਤਿਹਾਨ ਸ਼ੁਰੂ ਹੋਣ ਤੋਂ 20 ਮਿੰਟ ਪਹਿਲਾਂ ਲੌਗਇਨ ਕਰਨ ਅਤੇ ਹਦਾਇਤਾਂ ਨੂੰ ਪੜ੍ਹਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ।
  • ਉਮੀਦਵਾਰਾਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਦਾਖਲਾ ਕਾਰਡ 'ਤੇ ਦਿੱਤੇ ਗਏ ਸਮੇਂ ਅਨੁਸਾਰ ਪ੍ਰੀਖਿਆ ਹਾਲ ਵਿੱਚ ਰਿਪੋਰਟ ਕਰਨੀ ਚਾਹੀਦੀ ਹੈ। ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਨੂੰ ਲਾਗਇਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
  • ਉਮੀਦਵਾਰਾਂ ਨੂੰ ਪ੍ਰੀਖਿਆ ਹਾਲ ਵਿੱਚ ਕੋਈ ਵੀ ਇਲੈਕਟ੍ਰਾਨਿਕ ਯੰਤਰ ਜਾਂ ਕੋਈ ਵੀ ਵਰਜਿਤ ਵਸਤੂ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਅਜਿਹੇ ਕਿਸੇ ਵੀ ਯੰਤਰ ਨਾਲ ਫੜੇ ਗਏ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ