ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ਿਆਂ ਖਿਲਾਫ ਮਾਨ ਦੀ ਸ਼ਿਕੰਜਾ ਕੱਸਣ ਦੀ ਤਿਆਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ 1 ਜੂਨ ਤੋਂ ਸਾਰੀਆਂ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਮੁੱਖ ਮੰਤਰੀ ਨੇ ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ 31 ਮਈ ਤੱਕ ਜ਼ਮੀਨ ਖਾਲੀ ਕਰਨ ਲਈ ਕਿਹਾ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ […]

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ 1 ਜੂਨ ਤੋਂ ਸਾਰੀਆਂ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਮੁੱਖ ਮੰਤਰੀ ਨੇ ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ 31 ਮਈ ਤੱਕ ਜ਼ਮੀਨ ਖਾਲੀ ਕਰਨ ਲਈ ਕਿਹਾ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ 10 ਜੂਨ ਤੱਕ ਸੂਬੇ ਭਰ ਦੀਆਂ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੇ ਹੋਏ ਨਾਜਾਇਜ਼ ਕਬਜ਼ੇ ਛੁਡਵਾ ਲੈਣ। ਸਰਕਾਰ ਦਾ ਦਾਅਵਾ ਹੈ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਮਦਦ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪਹਿਲੇ ਪੜਾਅ ਦੌਰਾਨ 9400 ਏਕੜ ਦੇ ਕਰੀਬ ਸਰਕਾਰੀ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਧਾਲੀਵਾਲ ਨੇ ਕਿਹਾ ਕਿ ਅਦਾਲਤੀ ਕੇਸਾਂ ਤੋਂ ਇਲਾਵਾ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੇ ਬਾਕੀ ਰਹਿੰਦੇ ਨਾਜਾਇਜ਼ ਕਬਜ਼ੇ ਛੁਡਵਾ ਲਏ ਜਾਣ। ਜ਼ਿਕਰਯੋਗ ਹੈ ਕਿ ਦੂਜੇ ਪੜਾਅ ਦੌਰਾਨ 469 ਏਕੜ ਹੋਰ ਸਰਕਾਰੀ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਸਥਾਨਕ ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਡੀ.ਡੀ.ਪੀ.ਓਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਸਾਰੇ ਵਿਭਾਗਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਉਦੇਸ਼ ਅਨੁਸਾਰ ਕਿਸੇ ਵੀ ਜ਼ਮੀਨ ਦੀ ਬੋਲੀ ਦੌਰਾਨ ਕਿਸੇ ਵੀ ਪ੍ਰਭਾਵਸ਼ਾਲੀ ਵਿਅਕਤੀ ਜਾਂ ਸਿਆਸੀ ਆਗੂ ਦੀ ਸਿਫ਼ਾਰਸ਼ ਨੂੰ ਪ੍ਰਵਾਨ ਨਹੀਂ ਕੀਤਾ ਜਾਣਾ ਚਾਹੀਦਾ। ਹਰੇਕ ਜ਼ਮੀਨ ਦੀ ਬੋਲੀ ਬਿਨਾਂ ਕਿਸੇ ਸਿਫ਼ਾਰਸ਼ ਦੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ।ਉਨ੍ਹਾਂ ਕਿਹਾ ਕਿ ਸ਼ਾਮਲਾਟ ਜ਼ਮੀਨਾਂ ਦੀ ਬੋਲੀ ਲਈ ਘੱਟੋ-ਘੱਟ 15,000 ਰੁਪਏ ਦੀ ਰਕਮ ਨਿਰਧਾਰਤ ਕੀਤੀ ਜਾਵੇਗੀ ਅਤੇ ਸਫਲ ਬੋਲੀਕਾਰ ਤੋਂ ਨਕਦ ਰਾਸ਼ੀ ਵਸੂਲੀ ਜਾਵੇਗੀ। ਉਨ੍ਹਾਂ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਸੂਬੇ ਵਿੱਚ ਬਹੁਤ ਸਾਰੀਆਂ ਜ਼ਮੀਨਾਂ ਛੋਟੀਆਂ ਲੀਜ਼ਾਂ ਤੇ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਸਾਰੀਆਂ ਜ਼ਮੀਨਾਂ ਜੋ ਕਿ ਲੀਜ਼ ਤੇ ਨਹੀਂ ਦਿੱਤੀਆਂ ਜਾ ਸਕਦੀਆਂ ਹਨ, ਨੂੰ ਵਰਤਣ ਲਈ 1 ਜੁਲਾਈ ਤੋਂ ਜੰਗਲਾਤ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਮਨਰੇਗਾ ਤਹਿਤ ਕੰਮ ਕਰ ਰਹੇ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਮਦਦ ਕਰਨਾ ਹੈ।