ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਮੁਅੱਤਲੀ ਮਾਮਲੇ ਵਿੱਚ ਸੁਪਰੀਮ ਕੋਟ ਨੇ ਦਿੱਤਾ ਮੁਆਫ਼ੀ ਮੰਗਣ ਦਾ ਸੁਝਾਅ

ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੁਅੱਤਲੀ ਮਾਮਲੇ ‘ਤੇ ਸੁਣਵਾਈ ਹੋਈ। ਜਿਸ ਵਿੱਚ ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਸਦ ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਮੁਆਫ਼ੀ ਮੰਗਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ […]

Share:

ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੁਅੱਤਲੀ ਮਾਮਲੇ ‘ਤੇ ਸੁਣਵਾਈ ਹੋਈ। ਜਿਸ ਵਿੱਚ ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਸਦ ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਮੁਆਫ਼ੀ ਮੰਗਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਮੁਆਫ਼ੀ ਮੰਗਣਾ ਦਾ ਰਸਤਾ ਠੀਕ ਰਹੇਗਾ । ਅਦਾਲਤ ਨੇ ਕਿਹਾ ਕਿ ਰਾਘਵ ਚੱਢਾ ਪਹਿਲਾਂ ਰਾਜ ਸਭਾ ਦੇ ਚੇਅਰਮੈਨ ਨੂੰ ਮਿਲਣ ਅਤੇ ਲਿਖਤੀ ਤੌਰ ‘ਤੇ ਮੁਆਫ਼ੀ ਮੰਗਣ, ਜਿਸ ਤੋਂ ਬਾਅਦ ਚੇਅਰਮੈਨ ਆਪਣੀ ਮੁਅੱਤਲੀ ਵਾਪਸ ਲੈਣ ‘ਤੇ ਵਿਚਾਰ ਕਰਨਗੇ।
ਅਦਾਲਤ ਦੇ ਹੁਕਮਾਂ ਤੋਂ ਬਾਅਦ ਰਾਘਵ ਚੱਢਾ ਦੀ ਤਰਫੋਂ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਰਾਘਵ ਚੱਢਾ ਚੇਅਰਮੈਨ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਤਿਆਰ ਹਨ। ਅਦਾਲਤ ‘ਚ ਸੁਣਵਾਈ ਦੌਰਾਨ ਇਹ ਵੀ ਦੱਸਿਆ ਗਿਆ ਕਿ ਇਸ ਪੂਰੇ ਮਾਮਲੇ ‘ਚ ‘ਆਪ’ ਸੰਸਦ ਰਾਘਵ ਚੱਢਾ ਦਾ ਸਦਨ ਦੀ ਮਰਿਆਦਾ ‘ਤੇ ਹਮਲਾ ਕਰਨ ਦਾ ਕੋਈ ਇਰਾਦਾ ਨਹੀਂ ਸੀ।