ਮੋਗਾ ਵਿੱਚ ਕੰਵਰੀਆਂ ਯਾਤਰੀਆਂ ਅਤੇ ਪੁਲਿਸ ਵਿਚਾਲੇ ਝੜਪ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਕੰਵਰੀਆਂ ( ਹਰਿਦੁਆਰ ਤੋਂ ਪਵਿੱਤਰ ਗੰਗਾ ਜਲ ਲੈ ਕੇ ਜਾ ਰਹੇ ਸ਼ਰਧਾਲੂਆਂ ਦੇ ਸਮੂਹ) ਅਤੇ ਮੋਗਾ ਪੁਲਿਸ ਦਰਮਿਆਨ ਹੋਈ ਗਰਮਾ-ਗਰਮੀ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਵੜਿੰਗ ਨੇ ਟਵੀਟ ਕਰਕੇ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ […]

Share:

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਕੰਵਰੀਆਂ ( ਹਰਿਦੁਆਰ ਤੋਂ ਪਵਿੱਤਰ ਗੰਗਾ ਜਲ ਲੈ ਕੇ ਜਾ ਰਹੇ ਸ਼ਰਧਾਲੂਆਂ ਦੇ ਸਮੂਹ) ਅਤੇ ਮੋਗਾ ਪੁਲਿਸ ਦਰਮਿਆਨ ਹੋਈ ਗਰਮਾ-ਗਰਮੀ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਵੜਿੰਗ ਨੇ ਟਵੀਟ ਕਰਕੇ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ” ਕਵਾੜੀਆ ਅਤੇ ਮੋਗਾ ਪੁਲਿਸ ਵਿਚਕਾਰ ਝਗੜਾ ਬਹੁਤ ਹੀ ਨਿੰਦਣਯੋਗ ਅਤੇ ਅਸਵੀਕਾਰਨਯੋਗ ਹੈ”। ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਕੰਵਰੀਆਂ ਅਤੇ ਮੋਗਾ ਪੁਲਿਸ ਵਿਚਕਾਰ ਝੜਪ ਹੋਈ ਜਦੋਂ ਇੱਕ ਪੁਲਿਸ ਅਧਿਕਾਰੀ ਨੇ ਕਥਿਤ ਤੌਰ ਤੇ ਆਪਣੀ ਗੱਡੀ ਕੰਵਰੀਆਂ ਦੇ ਇੱਕ ਸਮੂਹ ਵਿੱਚ ਦੌੜਾ ਦਿੱਤੀ, ਜਿਸ ਵਿੱਚ ਘੱਟੋ ਘੱਟ ਚਾਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਘਟਨਾ ਚਰਿਕ ਰੋਡ ਤੇ ਉਸ ਸਮੇਂ ਵਾਪਰੀ ਜਦੋਂ ਕੰਵਰੀਆਂ ਯਾਤਰੀ ਬਾਘਾਪੁਰਾਣਾ ਵੱਲ ਪੈਦਲ ਜਾ ਰਹੇ ਸਨ।

ਉਨ੍ਹਾਂ ਵਿੱਚੋਂ ਘੱਟੋ-ਘੱਟ ਚਾਰ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ, ਗੁੱਸੇ ਵਿੱਚ ਆਏ ਕੰਵਰੀਆਂ ਨੇ ਕਥਿਤ ਤੌਰ ਤੇ ਹਿੰਸਕ ਹੋ ਕੇ ਪੁਲਿਸ ਵਾਲੇ ਨੂੰ ਉਸ ਦੀ ਗੱਡੀ ਤੋਂ ਬਾਹਰ ਖਿੱਚ ਲਿਆ, ਉਸ ਦੇ ਕੱਪੜੇ ਪਾੜ ਦਿੱਤੇ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੁਲਿਸ ਮੁਲਾਜ਼ਮ ਦੀ ਪਹਿਚਾਣ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਜਸਕਰਨ ਸਿੰਘ ਵਜੋਂ ਹੋਈ ਹੈ, ਜੋ ਕਿ ਕੋਟ ਈਸੇ ਖਾਂ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸੀ। ਜਦੋਂ ਕੰਵਰੀਆਂ ਨੇ ਆਪਣੇ ਹੱਥਾਂ ਵਿੱਚ ਕਾਨੂਨ ਨੂੰ ਲੈਂਦਿਆ ਉਸ ਦੀ ਕੁੱਟਮਾਰ ਕੀਤੀ ਤਾਂ ਓਹ ਗੰਭੀਰ ਜ਼ਖਮੀ ਹੋ ਗਿਆ। ਮੌਕੇ ਤੇ ਪਹੁੰਚ ਕੇ ਮੋਗਾ ਪੁਲਿਸ ਫੋਰਸ ਨੇ ਪੁਲਿਸ ਮੁਲਾਜ਼ਮ ਨੂੰ ਬੰਦੀ ਤੋਂ ਛੁਡਵਾਇਆ ਅਤੇ ਉਸ ਨੂੰ ਆਪਣੀ ਗੱਡੀ ਵਿਚ ਬਿਠਾ ਦਿੱਤਾ ਪਰ ਕੁਝ ਹੀ ਦੇਰ ਵਿਚ ਕੰਵਰੀਆਂ ਨੇ ਉਸ ਤੇ ਦੁਬਾਰਾ ਹਮਲਾ ਕਰ ਦਿੱਤਾ ਅਤੇ ਪੁਲਿਸ ਦੀ ਗੱਡੀ ਤੋਂ ਖਿੱਚ ਕੇ ਬਾਹਰ ਲੈ ਗਏ | ਸਥਿਤੀ ਕਾਬੂ ਤੋਂ ਬਾਹਰ ਹੋਣ ਤੇ ਪੁਲਿਸ ਨੇ ਕੰਵਰੀਆਂ ਤੇ ਹਲਕਾ ਲਾਠੀਚਾਰਜ ਕੀਤਾ ਅਤੇ ਗੋਲੀਆਂ ਵੀ ਚਲਾਈਆਂ ਅਤੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੇ ਮੌਕੇ ਤੋਂ ਕੁਝ ਕਾਂਵੜੀਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਅਤੇ ਬਾਅਦ ਵਿੱਚ ਛੱਡ ਦਿੱਤਾ।ਹਾਲਾਂਕਿ ਸ਼ਨੀਵਾਰ ਨੂੰ ਮੋਗਾ ਤੋਂ ‘ਆਪ’ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੇ ਦਖਲ ਤੋਂ ਬਾਅਦ ਪੁਲਿਸ ਅਤੇ ਕੰਵਰੀਆਂ ਵਿੱਚ ਸਮਝੌਤਾ ਹੋ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਜ਼ਖਮੀ ਕੰਵਰੀਆਂ ਦਾ ਸਰਕਾਰੀ ਹਸਪਤਾਲ ਵਿੱਚ ਮੁਫਤ ਇਲਾਜ ਕੀਤਾ ਜਾਵੇਗਾ। ਸ਼ਨੀਵਾਰ ਨੂੰ ਕਈ ਹਿੰਦੂ ਸੰਗਠਨਾਂ ਦੇ ਐਸਐਸਪੀ ਦਫ਼ਤਰ ਪਹੁੰਚਣ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ ਸੀ ਪਰ ਸਥਾਨਕ ‘ਆਪ’ ਆਗੂਆਂ ਨੇ ਉਨ੍ਹਾਂ ਨੂੰ ਸ਼ਾਂਤ ਕੀਤਾ।