ਕੇਜਰੀਵਾਲ ਸਰਕਾਰ ਇੱਕ ਹੋਰ ਘੁਟਾਲੇ 'ਚ ਘਿਰੀ ! ਸੀਬੀਆਈ ਜਾਂਚ ਦੇ ਨਿਰਦੇਸ਼

ਪਹਿਲਾਂ ਦੀ ਸ਼ਰਾਬ ਘੁਟਾਲੇ ਦਾ ਸਾਮਣਾ ਕਰ ਰਹੀ ਦਿੱਲੀ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇੱਕ ਹੋਰ ਘੁਟਾਲੇ ਦੀ ਰਿਪੋਰਟ ਐਲਜੀ ਕੋਲ ਪੇਸ਼ ਕੀਤੀ ਗਈ। ਜਿਸ ਮਗਰੋਂ ਸੀਬੀਆਈ ਜਾਂਚ ਬਿਠਾਈ ਗਈ ਹੈ। 

Share:

ਵਿਜੀਲੈਂਸ ਵਿਭਾਗ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਨਕਲੀ ਦਵਾਈਆਂ ਦੇ ਸਬੰਧ ਵਿੱਚ ਆਪਣੀ ਰਿਪੋਰਟ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਐਲਜੀ ਸਕਸੈਨਾ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਪੱਤਰ ਲਿਖ ਕੇ ਮਾਮਲੇ ਦੀ  ਸੀਬੀਆਈ ਜਾਂਚ ਦੇ ਨਿਰਦੇਸ਼ ਦਿੱਤੇ ਹਨ।ਜ਼ਿਕਰਯੋਗ ਹੈ ਕਿ ਸੀਬੀਆਈ ਪਹਿਲਾਂ ਹੀ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਜੇਲ੍ਹ ਵਿੱਚ ਹਨ। 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਹਨ। ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ ਵਿੱਚ ਵੀ ਵਾਧਾ ਹੋਇਆ ਹੈ। ਇਸਦੇ ਨਾਲ ਹੀ ਸੀਐਮ ਅਰਵਿੰਦ ਕੇਜਰੀਵਾਲ ਵੀ ਇਸ ਮਾਮਲੇ ਵਿੱਚ ਉਲਝਦੇ ਨਜ਼ਰ ਆ ਰਹੇ ਹਨ। ਈਡੀ ਨੇ ਪੁੱਛਗਿੱਛ ਲਈ ਤੀਜੀ ਵਾਰ ਸੰਮਨ ਭੇਜ ਕੇ 3 ਜਨਵਰੀ ਨੂੰ  ਬੁਲਾਇਆ ਹੈ।
 

ਸਿਹਤ ਮੰਤਰੀ ਨੂੰ ਹਟਾਉਣ ਦੀ ਮੰਗ 

ਐਲਜੀ ਦੇ ਇਸ ਨਿਰਦੇਸ਼ ਤੋਂ ਬਾਅਦ ਭਾਜਪਾ ਨੇ ਕੇਜਰੀਵਾਲ ਸਰਕਾਰ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਸੂਬਾ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਪ੍ਰੈੱਸ ਕਾਨਫਰੰਸ ਕਰਕੇ ਸਿਹਤ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਅਤੇ ਸਿਹਤ ਮੰਤਰੀ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ। ਸੌਰਭ ਭਾਰਦਵਾਜ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ। ਭਾਜਪਾ ਇਸ ਲਈ ਅੰਦੋਲਨ ਕਰੇਗੀ।

 

ਇਹ ਵੀ ਪੜ੍ਹੋ