ਈਡੀ ਸਾਹਮਣੇ ਕੇਜਰੀਵਾਲ ਦੀ ਪੇਸ਼ੀ ਅੱਜ, ਕੀ ਜਾਂਚ ਏਜੰਸੀ ਸਾਹਮਣੇ ਜਾਣਗੇ ਦਿੱਲੀ ਦੇ ਮੁੱਖ ਮੰਤਰੀ!

ਈਡੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਈਡੀ ਨੇ ਮੁੱਖ ਮੰਤਰੀ ਨੂੰ ਤੀਜੀ ਵਾਰ ਸੰਮਨ ਭੇਜਿਆ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੋ ਸੰਮਨਾਂ ਵਿੱਚ ਵੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ।

Share:

ਹਾਈਲਾਈਟਸ

  • ਕੇਜਰੀਵਾਲ ਦੇ ਈਡੀ ਸਾਹਮਣੇ ਪੁੱਛਗਿੱਛ ਲਈ ਪੇਸ਼ ਹੋਣ ਦੇ ਸਵਾਲ ਤੇ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਸਾਡੀ ਕਾਨੂੰਨੀ ਟੀਮ ਇਸ ਸਵਾਲ ਦਾ ਜਵਾਬ ਦੇਣ ਲਈ ਬਿਹਤਰ ਕੰਮ ਕਰ ਰਹੀ ਹੈ

ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੇਸ਼ ਹੋਣਗੇ। ਮੁੱਖ ਮੰਤਰੀ ਕੇਜਰੀਵਾਲ ਤੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਈਡੀ ਨੇ ਮੁੱਖ ਮੰਤਰੀ ਨੂੰ ਤੀਜੀ ਵਾਰ ਸੰਮਨ ਭੇਜਿਆ ਹੈ। ਇਸ ਤੋਂ ਪਹਿਲਾਂ ਉਹ ਦੋ ਸੰਮਨਾਂ ਵਿੱਚ ਵੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ। ਉਨ੍ਹਾਂ ਨੂੰ ਆਖਰੀ ਵਾਰ 21 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਦੋਂ ਉਹ ਵਿਪਾਸਨਾ ਲਈ ਰਵਾਨਾ ਹੋ ਗਏ ਸੀ। ਇਸ ਦੇ ਨਾਲ ਹੀ ਅੱਜ ਦੀ ਜਾਂਚ ਨੂੰ ਲੈ ਕੇ ਪਾਰਟੀ ਨੇ ਕਿਹਾ ਕਿ ਉਹ ਕਾਨੂੰਨ ਮੁਤਾਬਕ ਇਸ 'ਤੇ ਫੈਸਲਾ ਲੈਣਗੇ।

 

ਈਡੀ ਦੇ ਸੰਮਨ ਤੇ ਕਾਨੂੰਨ ਅਨੁਸਾਰ ਕੀਤੀ ਜਾਵੇਗੀ ਕਾਰਵਾਈ

'ਆਪ' ਦੀ ਮੁੱਖ ਰਾਸ਼ਟਰੀ ਬੁਲਾਰੇ ਪ੍ਰਿਅੰਕਾ ਕੱਕੜ ਨੇ ਮੰਗਲਵਾਰ ਨੂੰ ਕਿਹਾ ਕਿ 'ਆਪ' ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੇ ਸੰਮਨ 'ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਕੇਜਰੀਵਾਲ ਦੇ ਈਡੀ ਸਾਹਮਣੇ ਪੁੱਛਗਿੱਛ ਲਈ ਪੇਸ਼ ਹੋਣ ਦੇ ਸਵਾਲ ਤੇ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਸਾਡੀ ਕਾਨੂੰਨੀ ਟੀਮ ਇਸ ਸਵਾਲ ਦਾ ਜਵਾਬ ਦੇਣ ਲਈ ਬਿਹਤਰ ਕੰਮ ਕਰ ਰਹੀ ਹੈ। ਅਸੀਂ ਕਾਨੂੰਨ ਅਨੁਸਾਰ ਕਾਰਵਾਈ ਕਰਾਂਗੇ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਇਸ ਵਾਰ ਵੀ ਈਡੀ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਸੰਭਾਵਨਾ ਹੈ ਕਿ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ।

 

ਸੀਬੀਆਈ ਨੇ ਵੀ ਕੀਤੀ ਸੀ 9 ਘੰਟੇ ਪੁੱਛਗਿੱਛ

ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿੱਛੇ ਸੀਬੀਆਈ ਅਤੇ ਈਡੀ ਵੀ ਪਈ ਹੈ। ਸੀਬੀਆਈ ਨੇ ਪਹਿਲੀ ਵਾਰ ਅਪ੍ਰੈਲ ਮਹੀਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇੱਥੇ ਉਨ੍ਹਾਂ ਤੋਂ 9 ਘੰਟੇ ਤੱਕ ਪੁੱਛਗਿੱਛ ਕੀਤੀ ਗਈ। 16 ਅਪ੍ਰੈਲ ਤੋਂ ਬਾਅਦ ਈਡੀ ਨੇ ਉਨ੍ਹਾੰ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਨਹੀਂ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ 2 ਨਵੰਬਰ ਨੂੰ ਵੀ ਬੁਲਾਇਆ ਗਿਆ ਪਰ ਉਹ ਨਹੀਂ ਗਏ। 21 ਦਸੰਬਰ ਨੂੰ ਈਡੀ ਨੇ ਉਨ੍ਹਾਂ ਨੂੰ ਮੁੜ ਸੰਮਨ ਜਾਰੀ ਕੀਤਾ, ਪਰ ਉਹ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਈਡੀ ਨੇ ਉਸ ਨੂੰ 3 ਜਨਵਰੀ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ।

ਇਹ ਵੀ ਪੜ੍ਹੋ