ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਮਗਰੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਉਪਰ ਅਸਰ ਜਾਣੋ 

19 ਮਹੀਨਿਆਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਉਪਰ ਕੋਈ ਖ਼ਾਸ ਫ਼ਰਕ ਨਹੀਂ ਪਿਆ। ਹਾਲਾਂਕਿ ਰੋਜ਼ਾਨਾ ਸਵੇਰੇ ਤੇਲ ਕੰਪਨੀਆਂ ਬਾਜ਼ਾਰ ਅਨੁਸਾਰ ਕੀਮਤਾਂ ਸੋਧਦੀਆਂ ਹਨ। 

Share:

ਦੇਸ਼ ਦੀਆਂ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸੋਧਦੀਆਂ ਹਨ। ਇਹ ਕੀਮਤਾਂ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ। ਅਜਿਹੇ 'ਚ ਕੱਚੇ ਤੇਲ ਦੀਆਂ ਕੀਮਤਾਂ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੀ ਪੈਂਦਾ ਹੈ। ਪਿਛਲੇ 19 ਮਹੀਨਿਆਂ ਤੋਂ ਭਾਵ ਮਈ 2022 ਤੋਂ ਰਾਸ਼ਟਰੀ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਿਉਂ ਦੀ ਤਿਉਂ ਬਰਕਰਾਰ ਹੈ। ਇਸਦੇ ਨਾਲ ਹੀ ਕੱਚੇ ਤੇਲ ਦੀ ਕੀਮਤ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਗੁੱਡ ਰਿਟਰਨਜ਼ ਦੀ ਵੈੱਬਸਾਈਟ ਮੁਤਾਬਕ ਕੱਚੇ ਤੇਲ ਦੀ ਕੀਮਤ 75.26 ਡਾਲਰ ਪ੍ਰਤੀ ਬੈਰਲ ਹੈ। ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ 'ਤੇ ਕੋਈ GST ਨਹੀਂ ਹੈ,  ਸੂਬਾ ਸਰਕਾਰ ਇਸ 'ਤੇ ਵੈਟ ਲਗਾਉਂਦੀ ਹੈ। ਕੁੱਝ ਸ਼ਹਿਰਾਂ ਜਾਂ ਰਾਜਾਂ ਵਿੱਚ ਵੈਟ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਉੱਥੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਖ-ਵੱਖ ਹਨ। ਆਓ ਜਾਣਦੇ ਹਾਂ ਅੱਜ ਕਿਹੜੇ ਕਿਹੜੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਪ੍ਰਤੀ ਲੀਟਰ ਕਿੰਨੇ ਰੁਪਏ ਹੈ?
 
ਮਹਾਨਗਰਾਂ 'ਚ ਕੀ ਹੈ ਕੀਮਤ?
 
ਰਾਜਧਾਨੀ ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ, ਚੇਨੱਈ ਵਿੱਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ। 
 
ਹੋਰ ਵੱਡੇ ਸ਼ਹਿਰਾਂ ਦੀ ਕੀਮਤ ਜਾਣੋ  
 
ਨੋਇਡਾ ਵਿੱਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ। ਗੁਰੂਗ੍ਰਾਮ 'ਚ ਪੈਟਰੋਲ 97.04 ਰੁਪਏ ਅਤੇ ਡੀਜ਼ਲ 89.91 ਰੁਪਏ, ਬੰਗਲੌਰ 'ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ, ਜੈਪੁਰ 'ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ,  ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੈ। ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ, ਹੈਦਰਾਬਾਦ 'ਚ ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ, ਚੰਡੀਗੜ੍ਹ ਵਿਖੇ  ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ