Madhya Pradesh: ਜਬਲਪੁਰ ਦੀ ਆਰਡੀਨੈਂਸ ਫੈਕਟਰੀ 'ਚ ਜ਼ਬਰਦਸਤ ਧਮਾਕਾ, ਦੋ ਦੀ ਮੌਤ, 9 ਮੁਲਾਜ਼ਮਾਂ ਦੀ ਹਾਲਤ ਗੰਭੀਰ

ਇਹ ਧਮਾਕਾ ਕੰਪਨੀ ਦੇ F6 ਸੈਕਸ਼ਨ 'ਚ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਮਾਰਤ ਵੀ ਢਹਿ ਗਈ। ਕਈ ਮੁਲਾਜ਼ਮਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਫਿਲਹਾਲ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ।

Share:

ਜਬਲਪੁਰ: ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਇੱਕ ਆਰਡੀਨੈਂਸ ਫੈਕਟਰੀ (ਹਥਿਆਰ ਬਣਾਉਣ ਵਾਲੀ ਕੰਪਨੀ) ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਆਰਡੀਨੈਂਸ ਫੈਕਟਰੀ ਖਮਾਰੀਆ 'ਚ ਹੋਏ ਧਮਾਕੇ 'ਚ 2 ਕਰਮਚਾਰੀਆਂ ਦੀ ਮੌਤ ਹੋ ਗਈ ਹੈ ਜਦਕਿ 9 ਕਰਮਚਾਰੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇਹ ਧਮਾਕਾ ਕੰਪਨੀ ਦੇ F6 ਸੈਕਸ਼ਨ 'ਚ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਮਾਰਤ ਵੀ ਢਹਿ ਗਈ। ਕਈ ਮੁਲਾਜ਼ਮਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਫਿਲਹਾਲ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ।

ਖਬਰ ਅਪਡੇਟ ਹੋ ਰਹੀ ਹੈ

ਇਹ ਵੀ ਪੜ੍ਹੋ

Tags :