Mahua Moitra ਦੀਆਂ ਮੁਸ਼ਕਲਾਂ ਵਧੀਆਂ, ਸਰਕਾਰੀ ਬੰਗਲਾ ਤੁਰੰਤ ਖਾਲੀ ਕਰਨ ਦੇ ਨਿਰਦੇਸ਼

ਮਹੂਆ ਮੋਇਤਰਾ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਟੀਐਮਸੀ ਆਗੂ ਲੋਕ ਸਭਾ ਚੋਣਾਂ ਵਿੱਚ ਜੇਤੂ ਉਮੀਦਵਾਰ ਹੈ। ਸੰਸਦ ਮੈਂਬਰਾਂ ਨੂੰ ਆਮ ਚੋਣਾਂ ਤੋਂ ਪਹਿਲਾਂ ਸੰਸਦ ਦੇ ਸੈਸ਼ਨ ਦੇ ਆਖਰੀ ਦਿਨ ਤੋਂ ਨਤੀਜਿਆਂ ਦੇ ਦਿਨ ਤੱਕ ਆਪਣੇ ਘਰਾਂ ਵਿੱਚ ਰਹਿਣ ਦੀ ਇਜਾਜ਼ਤ ਹੁੰਦੀ ਹੈ। ਇਸ ਲਈ ਇਹ ਕਾਨੂੰਨ ਉਨ੍ਹਾਂ 'ਤੇ ਵੀ ਲਾਗੂ ਹੋਣਾ ਚਾਹੀਦਾ ਹੈ।

Share:

ਹਾਈਲਾਈਟਸ

  • ਪਤਾ ਲੱਗਾ ਹੈ ਕਿ ਮੋਇਤਰਾ ਨੋਟਿਸ ਨੂੰ ਚੁਣੌਤੀ ਦੇਣ ਲਈ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕਰਨਗੇ

ਤ੍ਰਿਣਮੂਲ ਕਾਂਗਰਸ ਦੀ ਨੇਤਾ ਮਹੂਆ ਮੋਇਤਰਾ ਦੀਆਂ ਮੁਸ਼ਕਲਾਂ ਘੱਟਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਪਹਿਲਾਂ ਉਨ੍ਹਾਂ ਨੂੰ ਰਿਸ਼ਵਤ ਲੈ ਕੇ ਸੰਸਦ ਵਿੱਚ ਸਵਾਲ ਪੁੱਛਣ ਦੇ ਆਰੋਪਾਂ ਕਾਰਨ ਲੋਕ ਸਭਾ ਵਿੱਚੋਂ ਕੱਢ ਦਿੱਤਾ ਗਿਆ ਸੀ, ਹੁਣ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਸਰਕਾਰੀ ਬੰਗਲਾ ਤੁਰੰਤ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਲਾਂਕਿ ਪਤਾ ਲੱਗਾ ਹੈ ਕਿ ਮੋਇਤਰਾ ਨੋਟਿਸ ਨੂੰ ਚੁਣੌਤੀ ਦੇਣ ਲਈ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕਰਨਗੇ। ਇਸ ਤੋਂ ਇਲਾਵਾ ਉਹ ਛੇਤੀ ਹੀ ਸੰਸਦ ਤੋਂ ਬਰਖਾਸਤਗੀ ਦੇ ਨੋਟਿਸ ਵਿਰੁੱਧ ਵੀ ਰਿੱਟ ਪਟੀਸ਼ਨ ਦਾਇਰ ਕਰਨਗੇ। ਮਹੂਆ ਮੋਇਤਰਾ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਟੀਐਮਸੀ ਆਗੂ ਲੋਕ ਸਭਾ ਚੋਣਾਂ ਵਿੱਚ ਜੇਤੂ ਉਮੀਦਵਾਰ ਹੈ। ਸੰਸਦ ਮੈਂਬਰਾਂ ਨੂੰ ਆਮ ਚੋਣਾਂ ਤੋਂ ਪਹਿਲਾਂ ਸੰਸਦ ਦੇ ਸੈਸ਼ਨ ਦੇ ਆਖਰੀ ਦਿਨ ਤੋਂ ਨਤੀਜਿਆਂ ਦੇ ਦਿਨ ਤੱਕ ਆਪਣੇ ਘਰਾਂ ਵਿੱਚ ਰਹਿਣ ਦੀ ਇਜਾਜ਼ਤ ਹੁੰਦੀ ਹੈ। ਇਸ ਲਈ ਇਹ ਕਾਨੂੰਨ ਉਨ੍ਹਾਂ 'ਤੇ ਵੀ ਲਾਗੂ ਹੋਣਾ ਚਾਹੀਦਾ ਹੈ।

 

ਪਹਿਲਾਂ ਵੀ ਜਾਰੀ ਹੋਇਆ ਸੀ ਨੋਟਿਸ

ਟੀਐਮਸੀ ਨੇਤਾ ਨੂੰ ਪਹਿਲਾਂ ਹੀ ਬੰਗਲਾ ਖਾਲੀ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ 8 ਜਨਵਰੀ ਨੂੰ ਅਸਟੇਟ ਡਾਇਰੈਕਟੋਰੇਟ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ 3 ਦਿਨਾਂ ਅੰਦਰ ਬੰਗਲਾ ਖਾਲੀ ਨਾ ਕਰਨ ਦਾ ਕਾਰਨ ਪੁੱਛਿਆ ਸੀ। ਇਸ ਤੋਂ ਬਾਦ ਹੁਣ ਮੋਇਤਰਾ ਨੂੰ ਇਕ ਹੋਰ ਨੋਟਿਸ ਜਾਰੀ ਕਰਕੇ ਤੁਰੰਤ ਸਰਕਾਰੀ ਬੰਗਲਾ ਖਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਹ ਬੰਗਲਾ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਅਲਾਟ ਕੀਤਾ ਗਿਆ ਸੀ। 

ਇਹ ਵੀ ਪੜ੍ਹੋ