ਮੁੱਖ ਮੰਤਰੀ ਬੀਰੇਨ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ

ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਵਲੋਂ ਸੋਮਵਾਰ ਨੂੰ ਲੋਕਾਂ ਨੂੰ ਨਸਲੀ ਹਿੰਸਾ ਨਾਲ ਪ੍ਰਭਾਵਿਤ ਆਪਣੇ ਸੂਬੇ ਵਿੱਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਜਿਸ ਵਿੱਚ 60 ਦੇ ਕਰੀਬ ਲੋਕ ਆਪਣੀ ਜਾਨ ਗਵਾ ਚੁੱਕੇ ਹਨ। 3 ਮਈ ਦੀ ਇਸ ਮੰਦਭਾਗੀ ਘਟਨਾ ਵਿੱਚ ਲਗਭਗ 60 ਨਿਰਦੋਸ਼ ਲੋਕਾਂ ਦੀ ਜਾਨ ਜਾਣ ਸਮੇਤ 231 ਲੋਕ ਜ਼ਖਮੀ […]

Share:

ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਵਲੋਂ ਸੋਮਵਾਰ ਨੂੰ ਲੋਕਾਂ ਨੂੰ ਨਸਲੀ ਹਿੰਸਾ ਨਾਲ ਪ੍ਰਭਾਵਿਤ ਆਪਣੇ ਸੂਬੇ ਵਿੱਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਜਿਸ ਵਿੱਚ 60 ਦੇ ਕਰੀਬ ਲੋਕ ਆਪਣੀ ਜਾਨ ਗਵਾ ਚੁੱਕੇ ਹਨ।

3 ਮਈ ਦੀ ਇਸ ਮੰਦਭਾਗੀ ਘਟਨਾ ਵਿੱਚ ਲਗਭਗ 60 ਨਿਰਦੋਸ਼ ਲੋਕਾਂ ਦੀ ਜਾਨ ਜਾਣ ਸਮੇਤ 231 ਲੋਕ ਜ਼ਖਮੀ ਹੋਏ ਅਤੇ ਲਗਭਗ 1700 ਘਰ ਸੜ ਗਏ। ਸ਼ਾਂਤੀ ਬਹਾਲੀ ਦੀ ਅਪੀਲ ਕਰਨ ਸਮੇਤ ਬੀਰੇਨ ਸਿੰਘ ਨੇ ਦੱਸਿਆ ਕਿ ਫਸੇ ਹੋਏ ਵਿਅਕਤੀਆਂ ਨੂੰ ਉਨ੍ਹਾਂ ਦੇ ਸਬੰਧਤ ਸਥਾਨਾਂ ਤੱਕ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਦੀ ਇਹ ਅਪੀਲ ਸੁਪਰੀਮ ਕੋਰਟ ਵੱਲੋਂ ਸੂਬੇ ਵਿੱਚ ਹੋਏ ਭਾਰੀ ਜਾਨੀ ਤੇ ਮਾਲੀ ਨੁਕਸਾਨ ‘ਤੇ ਚਿੰਤਾ ਜ਼ਾਹਰ ਕਰਨ ਸਮੇਤ ਕੇਂਦਰ ਅਤੇ ਮਣੀਪੁਰ ਸਰਕਾਰ ਨੂੰ ਧਾਰਮਿਕ ਸਥਾਨਾਂ ਦੀ ਸੁਰੱਖਿਆ ਤੋਂ ਇਲਾਵਾ ਹਿੰਸਾ ਨਾਲ ਪ੍ਰਭਾਵਿਤ ਲੋਕਾਂ ਲਈ ਰਾਹਤ ਦੇਣ ਖਾਸਕਰ ਜਿਨ੍ਹਾਂ ਵਿੱਚੋਂ ਬਹੁਤਿਆਂ ਨੂੰ ਤਬਾਹੀ ਦੌਰਾਨ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਮੁੜ ਵਸੇਬੇ ਦੇ ਯਤਨਾਂ ਨੂੰ ਤੇਜ਼ ਕਰਨ ਲਈ ਕਹੇ ਜਾਣ ਤੋਂ ਬਾਅਦ ਕੀਤੀ ਗਈ ਹੈ। ਕੇਂਦਰ ਦੁਆਰਾ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੂੰ ਸਥਿਤੀ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦੀ ਸੂਚੀ ਦਿੰਦੇ ਹੋਏ ਦੱਸਿਆ ਗਿਆ ਕਿ ਮਣੀਪੁਰ ਵਿੱਚ ਪਿਛਲੇ ਦੋ ਦਿਨਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਹੀਂ ਹੋਈ ਅਤੇ ਸਥਿਤੀ ਹੌਲੀ-ਹੌਲੀ ਆਮ ਵਾਂਗ ਹੋ ਰਹੀ ਹੈ।

ਮਨੀਪੁਰ ਵਿੱਚ ਬੁੱਧਵਾਰ ਨੂੰ ਨਸਲੀ ਝੜਪਾਂ ਉਦੋਂ ਸ਼ੁਰੂ ਹੋਈਆਂ ਜਦੋਂ ਕਬਾਇਲੀਆਂ ਨੇ ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੇਤੇਈ ਭਾਈਚਾਰੇ ਦੀ ਮੰਗ ਦੇ ਵਿਰੋਧ ਵਿੱਚ ਰਾਜ ਦੇ ਦਸ ਪਹਾੜੀ ਜ਼ਿਲ੍ਹਿਆਂ ਵਿੱਚ ਇੱਕ ਪ੍ਰਦਰਸ਼ਨ ਦਾ ਆਯੋਜਨ ਕੀਤਾ। ਝੜਪਾਂ ਨੇ ਲਗਭਗ 23,000 ਲੋਕਾਂ ਨੂੰ ਉਜਾੜ ਦਿੱਤਾ ਅਤੇ ਘੱਟੋ-ਘੱਟ 54 ਲੋਕਾਂ ਦੀ ਜਾਨ ਲੈ ਲਈ। ਮਨੀਪੁਰ ਦੀ ਆਬਾਦੀ ਦਾ ਲਗਭਗ 53 ਪ੍ਰਤੀਸ਼ਤ ਮੀਤੀਆ ਹਨ ਜੋ ਕਿ ਜ਼ਿਆਦਾਤਰ ਇੰਫਾਲ ਘਾਟੀ ਵਿੱਚ ਰਹਿੰਦੇ ਹਨ। ਆਦਿਵਾਸੀ – ਨਾਗਾ ਅਤੇ ਕੂਕੀ – ਆਬਾਦੀ ਦਾ ਲਗਭਗ 40 ਪ੍ਰਤੀਸ਼ਤ ਬਣਦੇ ਹਨ ਜਿਹੜੇ ਜ਼ਿਆਦਾਤਰ ਪਹਾੜੀ ਜ਼ਿਲ੍ਹਿਆਂ ਵਿੱਚ ਰਹਿੰਦੇ ਹਨ।

ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਮਨੀਪੁਰ ਵਿੱਚ ਫਸੇ ਲੋਕਾਂ ਦੀ ਘਰ ਵਾਪਸੀ ਵਿੱਚ ਮਦਦ ਕਰਨ ਲਈ ਕਈ ਏਅਰਲਾਈਨਾਂ ਇੰਫਾਲ ਤੋਂ ਵਿਸ਼ੇਸ਼ ਉਡਾਣਾਂ ਚਲਾ ਰਹੀਆਂ ਹਨ। ਖੇਤਰੀ ਕੈਰੀਅਰ ਫਲਾਈਬਿਗ ਅਨੁਸਾਰ, ਉਹ ਹਫ਼ਤੇ ਵਿੱਚ ਛੇ ਦਿਨ ਤੇਜ਼ੂ ਰਾਹੀਂ ਗੁਹਾਟੀ ਤੋਂ ਇੰਫਾਲ ਉਡਾਣ ਚਲਾਉਂਦੀ ਹੈ। ਪਰ ਸ਼ਨੀਵਾਰ ਤੋਂ ਇਸ ਨੇ ਇੰਫਾਲ ਅਤੇ ਗੁਹਾਟੀ ਵਿਚਕਾਰ ਤਿੰਨ ਵਾਧੂ ਉਡਾਣਾਂ ਚਲਾਈਆਂ ਹਨ, ਜਿਸ ‘ਤੇ ਅਰੁਣਾਚਲ ਪ੍ਰਦੇਸ਼, ਮੇਘਾਲਿਆ ਅਤੇ ਮਹਾਰਾਸ਼ਟਰ ਦੇ ਲੋਕ ਇੰਫਾਲ ਤੋਂ ਵਾਪਸ ਪਰਤੇ ਹਨ।