ਮੁਹਾਲੀ ਪੁਲਿਸ ਅਤੇ ਗੈਂਗਸਟਰਾਂ ਵਿੱਚ ਜਬਰਦਸਤ ਮੁਠਭੇੜ

ਮੋਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ ਹੋਏ ਸਨ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਨੂੰ ਲੱਤਾਂ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨੋਂ ਮੁਲਜ਼ਮ ਸ਼ਨਿੱਚਵਾਰ ਨੂੰ ਬਠਿੰਡਾ ਵਿੱਚ […]

Palwinder Singh
Calendar

Share:

ਮੋਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ ਹੋਏ ਸਨ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਨੂੰ ਲੱਤਾਂ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨੋਂ ਮੁਲਜ਼ਮ ਸ਼ਨਿੱਚਵਾਰ ਨੂੰ ਬਠਿੰਡਾ ਵਿੱਚ ਹੋਏ ਵਪਾਰੀ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਕਤਲ ਵਿੱਚ ਸ਼ਾਮਲ ਸਨ।

ਮੁਹਾਲੀ ਦੇ ਐੱਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਗੈਂਗਸਟਰ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹਨ। ਇਨ੍ਹਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ। ਉਨ੍ਹਾਂ ਦੇ ਕਬਜ਼ੇ ਤੋਂ 32 ਅਤੇ 30 ਬੋਰ ਦੇ ਦੋ ਹਥਿਆਰ ਬਰਾਮਦ ਕੀਤੇ ਹਨ।