Michaung Update: ਤਮਿਲਨਾਡੂ ਵਿੱਚ ਤਬਾਹੀ ਮਚਾਵੇਗਾ Michaung

ਐਨਡੀਆਰਐਫ ਨੇ ਚੱਕਰਵਾਤ ਮਿਚੌਂਗ ਕਾਰਨ ਸਥਿਤੀ ਨਾਲ ਨਜਿੱਠਣ ਲਈ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਪੁਡੂਚੇਰੀ ਵਿੱਚ 21 ਟੀਮਾਂ ਤਾਇਨਾਤ ਕੀਤੀਆਂ ਹਨ। ਅੱਠ ਵਾਧੂ ਟੀਮਾਂ ਨੂੰ ਰਿਜ਼ਰਵ ਵਿੱਚ ਰੱਖਿਆ ਗਿਆ ਹੈ।

Share:

ਦੱਖਣ-ਪੱਛਮੀ ਬੰਗਾਲ ਦੀ ਖਾੜੀ ਉੱਤੇ ਦਬਾਅ ਦਾ ਖੇਤਰ ਚੱਕਰਵਾਤੀ ਤੂਫ਼ਾਨ ਮਿਚੌਂਗ ਵਿੱਚ ਬਦਲ ਗਿਆ ਹੈ। ਇਹ ਸੋਮਵਾਰ ਨੂੰ ਉੱਤਰੀ ਤਾਮਿਲਨਾਡੂ ਤੱਟ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ (ਆਈਐਮਡੀ) ਨੇ ਐਤਵਾਰ ਨੂੰ ਕਿਹਾ ਕਿ ਤੂਫ਼ਾਨ ਪੁਡੂਚੇਰੀ ਤੋਂ 250 ਕਿਲੋਮੀਟਰ ਪੂਰਬ-ਦੱਖਣੀ-ਪੂਰਬ, ਚੇਨਈ ਤੋਂ 230 ਕਿਲੋਮੀਟਰ ਪੂਰਬ-ਦੱਖਣ-ਪੂਰਬ, ਨੇਲੋਰ ਤੋਂ 350 ਕਿਲੋਮੀਟਰ ਦੱਖਣ-ਪੂਰਬ ਵੱਲ ਕੇਂਦਰਿਤ ਹੈ। ਇਹ ਸੋਮਵਾਰ ਤੱਕ ਉੱਤਰ-ਪੱਛਮ ਵੱਲ ਵਧਣ ਅਤੇ ਦੱਖਣੀ ਆਂਧਰਾ ਪ੍ਰਦੇਸ਼ ਅਤੇ ਉੱਤਰੀ ਤਾਮਿਲਨਾਡੂ ਦੇ ਤੱਟਾਂ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਮਿਚੌਂਗ ਮੰਗਲਵਾਰ ਨੂੰ ਨੇਲੋਰ ਅਤੇ ਮਛਲੀਪਟਨਮ ਦੇ ਵਿਚਕਾਰ ਤੱਟ ਨਾਲ ਟਕਰਾ ਸਕਦਾ ਹੈ। ਇਸ ਦੀ ਵੱਧ ਤੋਂ ਵੱਧ ਸਪੀਡ 100 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ।

 

ਐਨਡੀਆਰਐਫ ਸਥਿਤੀ ਨਾਲ ਨਜਿੱਠਣ ਲਈ ਤਿਆਰ

ਐਨਡੀਆਰਐਫ ਨੇ ਸਥਿਤੀ ਨਾਲ ਨਜਿੱਠਣ ਲਈ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਪੁਡੂਚੇਰੀ ਵਿੱਚ 21 ਟੀਮਾਂ ਤਾਇਨਾਤ ਕੀਤੀਆਂ ਹਨ। ਅੱਠ ਵਾਧੂ ਟੀਮਾਂ ਨੂੰ ਰਿਜ਼ਰਵ ਵਿੱਚ ਰੱਖਿਆ ਗਿਆ ਹੈ। ਕੈਬਨਿਟ ਸਕੱਤਰ ਰਾਜੀਵ ਗਾਬਾ ਦੀ ਪ੍ਰਧਾਨਗੀ ਹੇਠ ਹੋਈ ਰਾਸ਼ਟਰੀ ਆਫ਼ਤ ਪ੍ਰਬੰਧਨ ਕਮੇਟੀ (NCMC) ਦੀ ਮੀਟਿੰਗ ਵਿੱਚ ਚੱਕਰਵਾਤ ਲਈ ਰਾਜ ਸਰਕਾਰਾਂ ਅਤੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ।

 

ਪੀਐਮ ਮੋਦੀ ਨੇ ਤਿਆਰੀਆਂ ਦਾ ਲਿਆ ਜਾਇਜ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨਾਲ ਮਿਚੌਂਗ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਜਗਨ ਮੋਹਨ ਰੈਡੀ ਨੇ ਸਬੰਧਤ ਜ਼ਿਲ੍ਹਿਆਂ ਦੇ ਕੁਲੈਕਟਰਾਂ ਨੂੰ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਉਸਨੇ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਅਪਡੇਟ ਕਰਨ ਲਈ ਕਿਹਾ ਅਤੇ ਸੋਮਵਾਰ ਸਵੇਰੇ ਇੱਕ ਹੋਰ ਸਮੀਖਿਆ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ

Tags :