ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ਨਾਲ ਮਿੰਨੀ ਬੱਸ ਦੀ ਟੱਕਰ, ਹਵਾਈ ਅੱਡੇ ਦੀ ਸੁਰੱਖਿਆ 'ਤੇ ਉੱਠੇ ਸਵਾਲ

ਹਵਾਈ ਅੱਡੇ 'ਤੇ ਇੱਕ ਮਿੰਨੀ ਬੱਸ ਇੰਡੀਗੋ ਏਅਰਲਾਈਨਜ਼ ਦੇ ਇੱਕ ਖੜ੍ਹੇ ਜਹਾਜ਼ ਨਾਲ ਟਕਰਾ ਗਈ। ਇਸ ਨਾਲ ਹਵਾਈ ਅੱਡੇ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਰਹੇ ਹਨ।

Courtesy: ਡੀਗੋ ਏਅਰਲਾਈਨਜ਼ ਦੇ ਜਹਾਜ਼ ਨਾਲ ਮਿੰਨੀ ਬੱਸ ਦੀ ਟੱਕਰ ਹੋ ਗਈ

Share:

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਕੇਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ। ਹਵਾਈ ਅੱਡੇ 'ਤੇ ਇੱਕ ਮਿੰਨੀ ਬੱਸ ਇੰਡੀਗੋ ਏਅਰਲਾਈਨਜ਼ ਦੇ ਇੱਕ ਖੜ੍ਹੇ ਜਹਾਜ਼ ਨਾਲ ਟਕਰਾ ਗਈ। ਇਸ ਨਾਲ ਹਵਾਈ ਅੱਡੇ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਬੇਸ਼ੱਕ ਇਸ ਹਾਦਸੇ ਦੌਰਾਨ ਕੋਈ ਵੀ ਵਿਅਕਤੀ ਜਖ਼ਮੀ ਨਹੀਂ ਹੋਇਆ ਤੇ ਹੋਰ ਵੀ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ, ਪਰ ਫਿਰ ਵੀ ਇੱਕ ਅੰਤਰਰਾਸ਼ਟਰੀ ਹਵਾਈ ਅੱਡੇ ਉਪਰ ਇਹੋ ਜਿਹਾ ਹਾਦਸਾ ਹੋ ਜਾਣਾ ਆਪਣੇ ਆਪ ਵਿੱਚ ਸਵਾਲ ਖੜ੍ਹੇ ਕਰਦਾ ਹੈ ਤੇ ਇਸਦੇ ਨਾਲ ਯਾਤਰੀਆਂ ਅੰਦਰ ਵੀ ਡਰ ਦਾ ਮਾਹੌਲ ਪੈਦਾ ਹੁੰਦਾ ਹੈ। 

2 ਦਿਨ ਪਹਿਲਾਂ ਦੀ ਦੱਸੀ ਜਾ ਰਹੀ ਘਟਨਾ

ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬੁਲਾਰੇ ਨੇ ਕਿਹਾ ਕਿ ਮਿੰਨੀ ਬੱਸ ਇੰਡੀਗੋ ਜਹਾਜ਼ ਦੇ ਅੰਡਰਕੈਰੇਜ ਨਾਲ ਟਕਰਾ ਗਈ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਜਹਾਜ਼ ਨਾਲ ਟਕਰਾਉਣ ਤੋਂ ਬਾਅਦ ਮਿੰਨੀ ਬੱਸ ਦੀ ਛੱਤ ਨੂੰ ਨੁਕਸਾਨ ਪਹੁੰਚਿਆ। ਇਹ ਘਟਨਾ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਵਾਪਰੀ ਸੀ।

ਰਨਵੇਅ 'ਤੇ ਖੜ੍ਹੇ ਇੱਕ ਜਹਾਜ਼ ਦੇ ਅੰਡਰਕੈਰੇਜ ਨਾਲ ਟੱਕਰ 

ਅੰਤਰਰਾਸ਼ਟਰੀ ਹਵਾਈ ਅੱਡੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ (18 ਅਪ੍ਰੈਲ) ਦੁਪਹਿਰ ਲਗਭਗ 12:15 ਵਜੇ, ਇੱਕ ਰੱਖ-ਰਖਾਅ ਏਜੰਸੀ ਦੁਆਰਾ ਚਲਾਈ ਜਾਣ ਵਾਲੀ ਇੱਕ ਮਿੰਨੀ ਬੱਸ ਕੈਂਪੇਗੌੜਾ ਰਨਵੇਅ 'ਤੇ ਖੜ੍ਹੇ ਇੱਕ ਜਹਾਜ਼ ਦੇ ਅੰਡਰਕੈਰੇਜ ਨਾਲ ਟਕਰਾ ਗਈ। ਇਹ ਵੀ ਦੱਸਿਆ ਗਿਆ ਕਿ ਸਬੰਧਤ ਧਿਰਾਂ ਨਾਲ ਤਾਲਮੇਲ ਕਰਕੇ ਸਾਰੇ ਜ਼ਰੂਰੀ ਪ੍ਰੋਟੋਕੋਲ ਤੁਰੰਤ ਲਾਗੂ ਕੀਤੇ ਗਏ ਸਨ। ਇਸ ਦੇ ਨਾਲ ਹੀ, ਏਅਰਪੋਰਟ ਅਥਾਰਟੀ ਦੇ ਅਧਿਕਾਰੀ ਨੇ ਕਿਹਾ ਕਿ ਯਾਤਰੀਆਂ ਅਤੇ ਹਵਾਈ ਅੱਡੇ ਦੇ ਕਰਮਚਾਰੀਆਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ।

ਇੰਡੀਗੋ ਏਅਰਲਾਈਨਜ਼ ਦਾ ਬਿਆਨ ਵੀ ਆਇਆ ਸਾਮਣੇ 

ਇੰਡੀਗੋ ਏਅਰਲਾਈਨਜ਼ ਨੇ ਵੀ ਇਸ ਮਾਮਲੇ 'ਤੇ ਇੱਕ ਬਿਆਨ ਜਾਰੀ ਕੀਤਾ ਹੈ। ਇੰਡੀਗੋ ਏਅਰਲਾਈਨਜ਼ ਨੇ ਕਿਹਾ, 'ਅਸੀਂ ਬੈਂਗਲੁਰੂ ਹਵਾਈ ਅੱਡੇ 'ਤੇ ਖੜ੍ਹੇ ਇੰਡੀਗੋ ਜਹਾਜ਼ ਅਤੇ ਇੱਕ ਤੀਜੀ ਧਿਰ ਦੇ ਵਾਹਨ ਵਿਚਕਾਰ ਹੋਈ ਘਟਨਾ ਤੋਂ ਜਾਣੂ ਹਾਂ।' ਮਾਮਲੇ ਦੀ ਜਾਂਚ ਜਾਰੀ ਹੈ। ਇਸ ਮਾਮਲੇ ਵਿੱਚ ਲੋੜ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਹਵਾਈ ਅੱਡਾ ਪ੍ਰਬੰਧਨ ਤੋਂ ਇਲ਼ਾਵਾ ਏਅਰਲਾਈਨਜ਼ ਦੀ ਟੀਮ ਵੀ ਆਪਣੇ ਪੱਧਰ ਉਪਰ ਜਾਂਚ ਕਰ ਰਹੀ ਹੈ ਕਿ ਆਖਰਕਾਰ ਕਿੱਥੇ ਤੇ ਕਿਸਦੀ ਲਾਪਰਵਾਹੀ ਕਾਰਨ ਇਹ ਹਾਦਸਾ ਹੋਇਆ ਹੈ। ਇਸਦੇ ਪਿੱਛੇ ਵਜ੍ਹਾ ਕੀ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਛੇਤੀ ਕਾਰਵਾਈ ਦੇਖਣ ਨੂੰ ਮਿਲੇਗੀ। 

ਇਹ ਵੀ ਪੜ੍ਹੋ