ਮੁਹਾਲੀ ਦੀ ਡੀਸੀ ਨੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਬਨੂੜ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦੇ ਵੀ ਨਿਰਦੇਸ਼ ਦਿੱਤੇ। ਕਣਕ ਦੀ ਸਰਕਾਰੀ ਅਤੇ ਨਿੱਜੀ ਖਰੀਦ ਜਾਰੀ ਡਿਪਟੀ […]

Share:

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਬਨੂੜ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦੇ ਵੀ ਨਿਰਦੇਸ਼ ਦਿੱਤੇ।

ਕਣਕ ਦੀ ਸਰਕਾਰੀ ਅਤੇ ਨਿੱਜੀ ਖਰੀਦ ਜਾਰੀ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਬਨੂੜ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਇੱਕ ਮੀਟਿੰਗ ਦੌਰਾਨ ਜੈਨ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਣਕ ਦੀ ਲਿਫਟਿੰਗ ਪ੍ਰਕਿਰਿਆ ਦੀ ਰੋਜ਼ਾਨਾ ਨਿਗਰਾਨੀ ਕਰਨ ਲਈ ਕਿਹਾ ਤਾਂ ਜੋ ਮੰਡੀਆਂ ਵਿੱਚ ਹੋਰ ਕਣਕ ਦੀ ਆਮਦ ਲਈ ਲੋੜੀਂਦੀ ਥਾਂ ਬਣਾਈ ਜਾ ਸਕੇ। ਸ਼ੁੱਕਰਵਾਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 31,233 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 30,543 ਮੀਟ੍ਰਿਕ ਟਨ (97.8%) ਦੀ ਖਰੀਦ ਕੀਤੀ ਜਾ ਚੁੱਕੀ ਹੈ।ਇਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 28,523 ਮੀਟ੍ਰਿਕ ਟਨ ਜਦੋਂ ਕਿ ਨਿੱਜੀ ਏਜੰਸੀਆਂ ਨੇ 2,019 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਇਸ ਸਾਲ 46,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ ਹੈ ਅਤੇ 1,96,000 ਮੀਟ੍ਰਿਕ ਟਨ ਉਤਪਾਦਨ ਹੋਣ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਕਣਕ ਦੀ ਆਮਦ ਨੂੰ ਸੰਭਾਲਣ ਲਈ ਸੂਬੇ ਵਿੱਚ 2,466 ਮੰਡੀਆਂ ਸਥਾਪਿਤ ਕੀਤੀਆਂ ਹਨ। ਜਿੰਨਾ ਵਿਚੋ 1,860 ਸਥਾਈ ਅਤੇ 606 ਅਸਥਾਈ ਸਥਾਪਤ ਕੀਤੀਆਂ ਹਨ।ਡੀਸੀ ਆਸ਼ਿਕਾ ਜੈਨ ਨੇ ਅਧਿਕਾਰੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਿਸਾਨਾਂ ਨੂੰ ਆ ਰਹੀ ਹੋਰ ਸਮੱਸਿਆਵਾਂ ਦਾ ਵੀ ਵੇਰਵਾ ਲਿਆ। ਪੰਜਾਬ ਸਰਕਾਰ ਨੇ ਹਾਲੀ ਹੀ ਵਿੱਚ ਵਾਦਾ ਕੀਤਾ ਹੈ ਕਿ ਸਰਕਾਰ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਜ਼ਾ ਦੇਵੇਗੀ ਅਤੇ ਹਰ ਸੰਭਵ ਮਦਦ ਕਰੇਗੀ।