ਸੜਕ ਹਾਦਸੇ 'ਚ ਜ਼ਖਮੀ ਨੌਜਵਾਨ ਲਈ ਦੂਤ ਬਣੇ ਮੁਹੰਮਦ ਸ਼ਮੀ, ਬਚਾਈ ਜਾਨ

ਮੁਹੰਮਦ ਸ਼ਮੀ ਵਿਸ਼ਵ ਕੱਪ ਖਤਮ ਹੋਣ ਤੋਂ ਬਾਅਦ ਛੁੱਟੀ 'ਤੇ ਹਨ। ਫਿਲਹਾਲ ਮੁਹੰਮਦ ਸ਼ਮੀ ਉੱਤਰਾਖੰਡ 'ਚ ਹਨ। ਨੈਨੀਤਾਲ ਦਾ ਦੌਰਾ ਕਰਦੇ ਹੋਏ ਸ਼ਮੀ ਨੇ ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਮਦਦ ਕਰਨ ਦਾ ਵੀਡੀਓ ਸ਼ੇਅਰ ਕੀਤਾ ਹੈ।

Share:

ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਨੈਨੀਤਾਲ 'ਚ ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਜਾਨ ਬਚਾਈ ਹੈ। ਸ਼ਮੀ ਨੇ ਇਸ ਹਾਦਸੇ ਦੀ ਵੀਡੀਓ ਸ਼ੇਅਰ ਕਰਦੇ ਹੋਏ ਇਸ ਦੀ ਜਾਣਕਾਰੀ ਦਿੱਤੀ ਹੈ। ਸ਼ਮੀ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਭਗਵਾਨ ਨੇ ਉਨ੍ਹਾਂ ਨੂੰ ਦੂਜੀ ਜ਼ਿੰਦਗੀ ਦਿੱਤੀ ਹੈ। ਵਿਸ਼ਵ ਕੱਪ ਖਤਮ ਹੋਣ ਤੋਂ ਬਾਅਦ ਭਾਰਤੀ ਤੇਜ਼ ਗੇਂਦਬਾਜ਼ ਛੁੱਟੀ 'ਤੇ ਹਨ। ਫਿਲਹਾਲ ਮੁਹੰਮਦ ਸ਼ਮੀ ਉੱਤਰਾਖੰਡ 'ਚ ਹਨ। ਨੈਨੀਤਾਲ ਦਾ ਦੌਰਾ ਕਰਦੇ ਹੋਏ ਸ਼ਮੀ ਨੇ ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਮਦਦ ਕਰਨ ਦਾ ਵੀਡੀਓ ਸ਼ੇਅਰ ਕੀਤਾ ਹੈ। ਸ਼ਮੀ ਨੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਪੋਸਟ ਕੀਤੀ, ਜਿਸ 'ਚ ਉਹ ਸੜਕ ਹਾਦਸੇ ਦੇ ਪੀੜਤ ਦੀ ਮਦਦ ਕਰਦੇ ਹੋਏ ਦਿਖਾਈ ਦੇ ਰਹੇ ਹਨ, ਜਿਸ ਦੀ ਕਾਰ ਸੜਕ ਤੋਂ ਡਿੱਗ ਗਈ ਸੀ।

ਵਿਸ਼ਵ ਕੱਪ 'ਚ ਮਚਾਇਆ ਸੀ ਹੰਗਾਮਾ 

ਦੱਸ ਦੇਈਏ ਕਿ ਸ਼ਮੀ ਵਨਡੇ ਵਿਸ਼ਵ ਕੱਪ 2023 ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਸਨ। ਉਸ ਨੇ ਸਿਰਫ਼ ਸੱਤ ਮੈਚਾਂ ਵਿੱਚ 24 ਵਿਕਟਾਂ ਲਈਆਂ ਸਨ। ਸ਼ਮੀ ਲੀਗ ਪੜਾਅ 'ਚ ਭਾਰਤ ਦੇ ਸ਼ੁਰੂਆਤੀ ਮੈਚਾਂ 'ਚ ਨਹੀਂ ਖੇਡ ਸਕੇ ਸਨ। ਹਾਲਾਂਕਿ ਬੰਗਲਾਦੇਸ਼ ਦੇ ਖਿਲਾਫ ਆਲਰਾਊਂਡਰ ਹਾਰਦਿਕ ਪੰਡਯਾ ਦੇ ਜ਼ਖਮੀ ਹੋਣ ਤੋਂ ਬਾਅਦ ਸ਼ਮੀ ਨੂੰ ਟੀਮ 'ਚ ਜਗ੍ਹਾ ਮਿਲੀ ਸੀ।

ਇਹ ਵੀ ਪੜ੍ਹੋ