ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਇਤਿਹਾਸ ਅਤੇ ਮਹੱਤਵ

ਭਾਰਤ ਵਿੱਚ ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਹਰ ਸਾਲ 21 ਮਈ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਿਨ੍ਹਾਂ ਨੂੰ ਕਿ ਇੱਕ ਅੱਤਵਾਦੀ ਹਮਲੇ ਵਿੱਚ ਮਾਰਿਆ ਗਿਆ ਸੀ। ਇਹ ਦਿਨ ਅੱਤਵਾਦ ਦਾ ਮੁਕਾਬਲਾ ਕਰਨ ਸਮੇਤ ਵਿਸ਼ਵ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦੀ ਯਾਦ ਦਿਵਾਉਂਦਾ ਹੈ। ਇਹ ਵਿਅਕਤੀਆਂ ਨੂੰ ਅੱਤਵਾਦ ਦੇ ਪ੍ਰਭਾਵ ‘ਤੇ […]

Share:

ਭਾਰਤ ਵਿੱਚ ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਹਰ ਸਾਲ 21 ਮਈ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਿਨ੍ਹਾਂ ਨੂੰ ਕਿ ਇੱਕ ਅੱਤਵਾਦੀ ਹਮਲੇ ਵਿੱਚ ਮਾਰਿਆ ਗਿਆ ਸੀ। ਇਹ ਦਿਨ ਅੱਤਵਾਦ ਦਾ ਮੁਕਾਬਲਾ ਕਰਨ ਸਮੇਤ ਵਿਸ਼ਵ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦੀ ਯਾਦ ਦਿਵਾਉਂਦਾ ਹੈ। ਇਹ ਵਿਅਕਤੀਆਂ ਨੂੰ ਅੱਤਵਾਦ ਦੇ ਪ੍ਰਭਾਵ ‘ਤੇ ਵਿਚਾਰ ਕਰਨ ਦੋ ਲੋੜ ’ਤੇ ਜੋਰ ਦੇਣ ਸਮੇਤ ਦੇਸ਼ ਅਤੇ ਦੁਨੀਆਂ ਪੱਧਰ ’ਤੇ ਸ਼ਾਂਤੀ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਨਵਾਂਪਣ ਬਖਸ਼ਣ ਦਾ ਮੌਕਾ ਪ੍ਰਦਾਨ ਕਰਦਾ ਹੈ।

1991 ਦੇ ਇਸੇ ਦਿਨ ’ਤੇ ਜਦੋਂ ਰਾਜੀਵ ਗਾਂਧੀ ਨੂੰ ਲਿਬਰੇਸ਼ਨ ਆਫ ਤਾਮਿਲ ਟਾਈਗਰਜ਼ ਈਲਮ (ਲਿਟੇ) ਅੱਤਵਾਦੀ ਸੰਗਠਨ ਨਾਲ ਸਬੰਧਤ ਇੱਕ ਆਤਮਘਾਤੀ ਹਮਲਾਵਰ ਨੇ ਬੇ-ਦਰਦੀ ਭਰੇ ਢੰਗ ਨਾਲ ਮਾਰ ਦਿੱਤਾ ਸੀ। ਇਹ ਹਮਲਾ ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ਵਿੱਚ ਹੋਇਆ ਜਦੋਂ ਇੱਕ ਔਰਤ ਗਾਂਧੀ ਕੋਲ ਆਸ਼ੀਰਵਾਦ ਲੈਣ ਲਈ ਪਹੁੰਚੀ ਪਰ ਉਸਨੇ ਆਪਣੇ ਕੱਪੜਿਆਂ ਹੇਠਾਂ ਬੰਬ ਨੂੰ ਛੁਪਾਇਆ ਹੋਇਆ ਸੀ ਅਤੇ ਇਸ ਬੰਬ ਧਮਾਕੇ ਦੀ ਘਟਨਾ ਦੇ ਨਤੀਜੇ ਵਜੋਂ ਰਾਜੀਵ ਗਾਂਧੀ ਦੀ ਜਾਨ ਗਈ ਸੀ ਅਤੇ ਨਾਲ ਹੀ ਲਗਭਗ 25 ਹੋਰ ਨਿਰਦੋਸ਼ ਵਿਅਕਤੀਆਂ ਦੀ ਮੌਤ ਵੀ ਹੋਈ ਸੀ।

ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਦੀ ਮਹੱਤਤਾ ਅੱਤਵਾਦ ਦੇ ਸਾਰੇ ਰੂਪਾਂ ਦੀ ਸਖ਼ਤ ਨਿੰਦਾ ਕਰਨ ਦੇ ਉਦੇਸ਼ ਵਿੱਚ ਹੈ। ਇਸਦਾ ਉਦੇਸ਼ ਅੱਤਵਾਦ ਦੀ ਵਿਨਾਸ਼ਕਾਰੀ ਪ੍ਰਕਿਰਤੀ ਬਾਰੇ ਜਾਗਰੂਕਤਾ ਪੈਦਾ ਕਰਨ ਸਮੇਤ ਏਕਤਾ, ਸ਼ਾਂਤੀ, ਭਾਈਚਾਰਾ ਅਤੇ ਮਨੁੱਖਤਾਵਾਦੀ ਸਮਾਜ ਨੂੰ ਉਤਸ਼ਾਹਿਤ ਕਰਨਾ ਹੈ। ਇਹ ਦਿਨ ਅੱਤਵਾਦ ਦੇ ਖਿਲਾਫ ਇੱਕਜੁੱਟ ਹੋਣ ਅਤੇ ਹਿੰਸਾ ਤੋਂ ਮੁਕਤ ਸੰਸਾਰ ਵਿੱਚ ਯੋਗਦਾਨ ਪਾਉਣ ਲਈ ਵਿਅਕਤੀਆਂ ਦੀ ਸਮੂਹਿਕ ਜ਼ਿੰਮੇਵਾਰੀ ‘ਤੇ ਜ਼ੋਰ ਦਿੰਦਾ ਹੈ।

ਇਸ ਦਿਨ ਅੱਤਵਾਦ ਅਤੇ ਇਸਦੇ ਨਤੀਜਿਆਂ ਸਮੇਤ ਅੱਤਵਾਦ ਵਿਰੋਧੀ ਯਤਨਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਦੇ ਪਸਾਰ ਲਈ ਵੱਖ-ਵੱਖ ਗਤੀਵਿਧੀਆਂ ਅਤੇ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਵਿਦਿਅਕ ਸੰਸਥਾਵਾਂ, ਸਰਕਾਰੀ ਏਜੰਸੀਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਅੱਤਵਾਦ ਵਿਰੋਧੀ ਰਣਨੀਤੀਆਂ ਸਮੇਤ ਸ਼ਾਂਤੀ-ਨਿਰਮਾਣ ਵਰਗੀਆਂ ਪਹਿਲਕਦਮੀਆਂ ਦੀ ਮਹੱਤਤਾ ਬਾਰੇ ਵਿਚਾਰ-ਵਟਾਂਦਰੇ ਵਿੱਚ ਜਨਤਾ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸੈਮੀਨਾਰ, ਵਰਕਸ਼ਾਪਾਂ ਅਤੇ ਮੁਹਿੰਮਾਂ ਦੇ ਆਯੋਜਨ ਸਦਕਾ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਰਾਜੀਵ ਗਾਂਧੀ ਅਤੇ ਅੱਤਵਾਦ ਨਾਲ ਆਪਣੀਆਂ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਦੀ ਯਾਦ ਨੂੰ ਸਨਮਾਨਿਤ ਕਰਨ ਸਮੇਤ ਅੱਤਵਾਦ ਵਿਰੋਧੀ ਵਿਚਾਰਧਾਰਾ ਪੈਦਾ ਕਰਨ ਲਈ ਇੱਕ ਗੰਭੀਰ ਮੌਕਾ ਵੀ ਪ੍ਰਦਾਨ ਕਰਦਾ ਹੈ। ਇਹ ਇਸ ਸੰਦੇਸ਼ ਨੂੰ ਮਜ਼ਬੂਤ ਕਰਦਾ ਹੈ ਕਿ ਸਮਾਜ ਵਿੱਚ ਅੱਤਵਾਦ ਲਈ ਕੋਈ ਥਾਂ ਨਹੀਂ ਹੈ ਫਲਸਰੂਪ ਸ਼ਾਂਤੀਪੂਰਨ ਅਤੇ ਸੁਰੱਖਿਅਤ ਸੰਸਾਰ ਬਣਾਉਣ ਲਈ ਏਕਤਾ, ਸਮਝ ਅਤੇ ਸਹਿਯੋਗ ਲੋੜੀਂਦਾ ਹੈ।