IPL 2024: ਸਿਆਸੀ ਪਿੱਚ ਤੋਂ ਆਊਟ ਹੋਣ ਤੋਂ ਬਾਅਦ ਹੁਣ ਫਿਰ ਤੋਂ ਕੁਮੈਂਟਰੀ ਕਰਦੇ ਨਜ਼ਰ ਆਉਣਗੇ ਨਵਜੋਤ ਸਿੱਧੂ

IPL 2024: ਨਵਜੋਤ ਸਿੱਧੂ ਐਲਾਨ ਕਰ ਚੁੱਕੇ ਹਨ ਕਿ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਇਸ ਦੇ ਨਾਲ ਹੀ ਅਸੀਂ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਖੜ੍ਹੇ ਰਹਾਂਗੇ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਕ੍ਰਿਕਟ ਕੁਮੈਂਟਰੀ ਛੱਡਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ।

Share:

IPL 2024: ਸਿਆਸੀ ਪਿੱਚ ਤੇ ਆਊਟ ਹੋਣ ਤੋਂ ਬਾਅਦ ਹੁਣ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਕ੍ਰਿਕਟ ਵਿੱਚ ਵਾਪਸੀ ਕਰਨ ਜਾ ਰਹੇ ਹਨ। ਉਹ ਇੰਡੀਅਨ ਪ੍ਰੀਮੀਅਮ ਲੀਗ (IPL) 2024 'ਚ ਕੁਮੈਂਟਰੀ ਕਰਦੇ ਨਜ਼ਰ ਆਉਣਗੇ। ਸਟਾਰ ਸਪੋਰਟਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਇਸ ਵਿੱਚ ਲਿਖਿਆ ਹੈ "ਸਰਦਾਰ ਆਫ਼ ਕਮੈਂਟਰੀ ਬਾਕਸ ਵਾਪਸ ਆ ਗਿਆ ਹੈ"। ਸਿੱਧੂ ਨੇ ਇਹ ਟਵੀਟ ਵੀ ਸਾਂਝਾ ਕੀਤਾ ਹੈ।

ਲੋਕ ਸਭਾ ਚੋਣਾਂ ਲੜਣ ਤੋਂ ਪਹਿਲੇ ਹੀ ਕਰ ਚੁੱਕੇ ਇੰਨਕਾਰ

ਨਵਜੋਤ ਸਿੰਘ ਸਿੱਧੂ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਮਿਲਣ ਲਈ ਬੀਤੇ ਸ਼ੁੱਕਰਵਾਰ ਚੰਡੀਗੜ੍ਹ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਸੀ ਕਿ ਉਹ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਇਸ ਦੇ ਨਾਲ ਹੀ ਅਸੀਂ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਖੜ੍ਹੇ ਰਹਾਂਗੇ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਕ੍ਰਿਕਟ ਕੁਮੈਂਟਰੀ ਛੱਡਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ। ਫਿਰ ਵੀ ਉਨ੍ਹਾਂ ਕਿਹਾ ਕਿ ਔਖੇ ਸਮੇਂ ਵਿੱਚ ਕਿਰਦਾਰ ਸਾਹਮਣੇ ਆਉਂਦਾ ਹੈ।

ਇਹ ਵੀ ਪੜ੍ਹੋ