ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਵੱਲ੍ਹੋ ਹੜ੍ਹ ਪ੍ਰਭਾਵਿਤ ਗੁਰਦਾਸਪੁਰ ‘ਚ ਬਚਾਅ ਕਾਰਜ ਸ਼ੁਰੂ

NDRF ਦੀਆਂ ਟੀਮਾਂ ਜੋ ਮੰਗਲਵਾਰ ਰਾਤ ਨੂੰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪਹੁੰਚੀਆਂ, ਨੇ ਬੁੱਧਵਾਰ ਸਵੇਰੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਨੇ ਪੰਜਾਬ ਦੇ ਗੁਰਦਾਸਪੁਰ ਦੇ ਕਈ ਡੁੱਬੇ ਇਲਾਕਿਆਂ ਤੋਂ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਇਸ ਦੇ ਕੈਚਮੈਂਟ ਖੇਤਰਾਂ ਵਿੱਚ […]

Share:

NDRF ਦੀਆਂ ਟੀਮਾਂ ਜੋ ਮੰਗਲਵਾਰ ਰਾਤ ਨੂੰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪਹੁੰਚੀਆਂ, ਨੇ ਬੁੱਧਵਾਰ ਸਵੇਰੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਨੇ ਪੰਜਾਬ ਦੇ ਗੁਰਦਾਸਪੁਰ ਦੇ ਕਈ ਡੁੱਬੇ ਇਲਾਕਿਆਂ ਤੋਂ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਇਸ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਮੀਂਹ ਤੋਂ ਬਾਅਦ, ਬਿਆਸ ਦਰਿਆ ‘ਤੇ ਪੌਂਗ ਡੈਮ ਦਾ ਪਾਣੀ ਸਿਖਰ ‘ਤੇ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਗਲਵਾਰ ਨੂੰ ਪੌਂਗ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ।

ਉਨ੍ਹਾਂ ਦੱਸਿਆ ਕਿ ਦਰਿਆ ਦੇ ਨਾਲ ਲੱਗਦੇ ਬੰਨ੍ਹ ਵਿੱਚ ਪਾੜ ਪੈਣ ਕਾਰਨ ਚੇਚੀਆ ਚੂੜੀਆਂ, ਪੱਖੋਵਾਲ, ਖੇੜਾ, ਦਲੇਲਪੁਰ, ਪਡਾਣਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਅਤੇ ਖਰੀਆਂ ਸਮੇਤ ਕਈ ਪਿੰਡਾਂ ਵਿੱਚ ਹੜ੍ਹ ਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੀਵੇਂ ਇਲਾਕਿਆਂ ਅਤੇ ਬਿਆਸ ਦਰਿਆ ਦੇ ਕਿਨਾਰਿਆਂ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪਿੰਡਾਂ ਦੇ ਲੋਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਲੰਘਦੇ ਹੋਏ, ਆਪਣੇ ਮੋਢਿਆਂ ‘ਤੇ ਜ਼ਰੂਰੀ ਸਮਾਨ ਲੈ ਕੇ, ਹੋਰ ਥਾਵਾਂ ‘ਤੇ ਜਾਂਦੇ ਵੇਖੇ ਗਏ। ਕਈਆਂ ਨੇ ਤਾਂ ਹੜ੍ਹ ਵਾਲੇ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਇਲਾਕਿਆਂ ਵਿੱਚ ਪਹੁੰਚਾਉਣ ਲਈ ਆਪਣੇ ਟਰੈਕਟਰ-ਟਰਾਲੀਆਂ ਵੀ ਲਗਾਈਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕਈ ਟੀਮਾਂ ਪਹਿਲਾਂ ਹੀ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਉਸਨੇ ਅੱਗੇ ਕਿਹਾ ਕਿ NDRF ਦੀਆਂ ਟੀਮਾਂ ਮੰਗਲਵਾਰ ਰਾਤ ਨੂੰ ਪਹੁੰਚੀਆਂ ਅਤੇ ਅਗਲੀ ਸਵੇਰ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਅਗਰਵਾਲ ਨੇ ਕਿਹਾ ਕਿ ਭਾਰਤੀ ਫੌਜ ਅਤੇ ਸੀਮਾ ਸੁਰੱਖਿਆ ਬਲ ਦੀਆਂ ਟੀਮਾਂ ਵੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਮੁਸ਼ਕਲ ਨਾਲ ਨਜਿੱਠਣ ਲਈ ਤਿਆਰ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਕੇਰੀਆਂ-ਗੁਰਦਾਸਪੁਰ ਸੜਕ ਦੇ ਪਾਣੀ ਵਿੱਚ ਡੁੱਬਣ ਕਾਰਨ ਵਾਹਨਾਂ ਦੀ ਆਵਾਜਾਈ ਨੂੰ ਮੁਕੇਰੀਆਂ ਪੁਲ ਤੋਂ ਦੀਨਾਨਗਰ ਹਾਈਵੇ ਵੱਲ ਮੋੜ ਦਿੱਤਾ ਗਿਆ ਹੈ।

ਰਾਹਤ ਕਾਰਜਾਂ ਨੂੰ ਸੰਭਾਲਣ ਲਈ ਮੈਡੀਕਲ, ਵੈਟਰਨਰੀ ਅਤੇ ਹੋਰ ਵਿਭਾਗਾਂ ਦੇ ਨਾਲ ਪੁਰਾਣੇ ਸ਼ਾਲਾ ਸਕੂਲ ਵਿੱਚ ਇੱਕ ਰਾਹਤ ਕੈਂਪ ਲਗਾਇਆ ਗਿਆ ਹੈ। ਅਗਰਵਾਲ ਨੇ ਭਰੋਸਾ ਦਦਿੰਦੇ ਹੋਏ ਕਿਹਾ ਕਿ ਉਸਨੇ ਲੋਕ ਘਬਰਾਉਣ ਨਾ ਅਤੇ ਪ੍ਰਦਾਨ ਕੀਤੇ ਹੈਲਪਲਾਈਨ ਨੰਬਰ ਰਾਹੀਂ ਕੋਈ ਸਹਾਇਤਾ ਲੈਣ।