ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਨੇ ਗੁਰਦਾਸਪੁਰ ਵਿੱਚ ਬਚਾਅ ਕਾਰਜ ਕੀਤਾ ਸ਼ੁਰੂ 

ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਗੁਰਦਾਸਪੁਰ ਦੇ ਕਈ ਪਿੰਡਾਂ ‘ਚ ਪਾਣੀ ਭਰ ਗਿਆ ਹੈ। ਐਨਡੀਆਰਅਫ ਦੀਆਂ ਟੀਮਾਂ ਮੰਗਲਵਾਰ ਰਾਤ ਨੂੰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪਹੁੰਚੀਆਂ। ਟੀਮਾਂ ਨੇ ਬੁੱਧਵਾਰ ਸਵੇਰੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ।ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਨੇ ਪੰਜਾਬ ਦੇ ਗੁਰਦਾਸਪੁਰ ਦੇ ਕਈ ਡੁੱਬੇ ਇਲਾਕਿਆਂ […]

Share:

ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਗੁਰਦਾਸਪੁਰ ਦੇ ਕਈ ਪਿੰਡਾਂ ‘ਚ ਪਾਣੀ ਭਰ ਗਿਆ ਹੈ। ਐਨਡੀਆਰਅਫ ਦੀਆਂ ਟੀਮਾਂ ਮੰਗਲਵਾਰ ਰਾਤ ਨੂੰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪਹੁੰਚੀਆਂ। ਟੀਮਾਂ ਨੇ ਬੁੱਧਵਾਰ ਸਵੇਰੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ।ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਨੇ ਪੰਜਾਬ ਦੇ ਗੁਰਦਾਸਪੁਰ ਦੇ ਕਈ ਡੁੱਬੇ ਇਲਾਕਿਆਂ ਤੋਂ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਇਸ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਮੀਂਹ ਤੋਂ ਬਾਅਦ, ਬਿਆਸ ਦਰਿਆ ਵਿੱਚ ਪਾਣੀ ਵੱਧ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਗਲਵਾਰ ਨੂੰ ਪੌਂਗ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ। 

ਅਧਿਕਾਰੀਆਂ ਨੇ ਦੱਸਿਆ ਕਿ ਦਰਿਆ ਦੇ ਨਾਲ ਲੱਗਦੇ ਬੰਨ੍ਹ ਵਿੱਚ ਪਾੜ ਪੈਣ ਕਾਰਨ ਚੇਚੀਆ ਚੂੜੀਆਂ, ਪੱਖੋਵਾਲ, ਖੇੜਾ, ਦਲੇਲਪੁਰ, ਪਡਾਣਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਅਤੇ ਖਰੀਆਂ ਸਮੇਤ ਕਈ ਪਿੰਡਾਂ ਵਿੱਚ ਹੜ੍ਹ ਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੀਵੇਂ ਇਲਾਕਿਆਂ ਅਤੇ ਬਿਆਸ ਦਰਿਆ ਦੇ ਕਿਨਾਰਿਆਂ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਿੰਡਾਂ ਦੇ ਲੋਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਲੰਘਦੇ ਹੋਏ, ਆਪਣੇ ਮੋਢਿਆਂ ‘ਤੇ ਜ਼ਰੂਰੀ ਸਮਾਨ ਲੈ ਕੇ, ਹੋਰ ਥਾਵਾਂ ‘ਤੇ ਜਾਂਦੇ ਵੇਖੇ ਗਏ। ਕਈਆਂ ਨੇ ਤਾਂ ਹੜ੍ਹ ਵਾਲੇ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਇਲਾਕਿਆਂ ਵਿੱਚ ਪਹੁੰਚਾਉਣ ਲਈ ਆਪਣੇ ਟਰੈਕਟਰ-ਟਰਾਲੀਆਂ ਵੀ ਲਗਾਈਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕਈ ਟੀਮਾਂ ਪਹਿਲਾਂ ਹੀ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਉਸਨੇ ਅੱਗੇ ਕਿਹਾ ਕਿ ਐਨਡੀਆਰਅਫ ਦੀਆਂ ਟੀਮਾਂ ਮੰਗਲਵਾਰ ਰਾਤ ਨੂੰ ਪਹੁੰਚੀਆਂ ਅਤੇ ਅਗਲੀ ਸਵੇਰ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਅਗਰਵਾਲ ਨੇ ਕਿਹਾ ਕਿ ਭਾਰਤੀ ਫੌਜ ਅਤੇ ਸੀਮਾ ਸੁਰੱਖਿਆ ਬਲ ਦੀਆਂ ਟੀਮਾਂ ਵੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਮੁਸ਼ਕਲ ਨਾਲ ਨਜਿੱਠਣ ਲਈ ਤਿਆਰ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਕੇਰੀਆਂ-ਗੁਰਦਾਸਪੁਰ ਸੜਕ ਦੇ ਪਾਣੀ ਵਿੱਚ ਡੁੱਬਣ ਕਾਰਨ ਵਾਹਨਾਂ ਦੀ ਆਵਾਜਾਈ ਨੂੰ ਮੁਕੇਰੀਆਂ ਪੁਲ ਤੋਂ ਦੀਨਾਨਗਰ ਹਾਈਵੇ ਵੱਲ ਮੋੜ ਦਿੱਤਾ ਗਿਆ ਹੈ। ਰਾਹਤ ਕਾਰਜਾਂ ਨੂੰ ਸੰਭਾਲਣ ਲਈ ਮੈਡੀਕਲ, ਵੈਟਰਨਰੀ ਅਤੇ ਹੋਰ ਵਿਭਾਗਾਂ ਦੇ ਨਾਲ ਪੁਰਾਣਾ ਸ਼ਾਲਾ ਸਕੂਲ ਵਿੱਚ ਇੱਕ ਰਾਹਤ ਕੈਂਪ ਲਗਾਇਆ ਗਿਆ ਹੈ। ਅਗਰਵਾਲ ਨੇ ਭਰੋਸਾ ਦਵਾਇਆ ਅਤੇ ਉਸਨੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਦਾਨ ਕੀਤੇ ਹੈਲਪਲਾਈਨ ਨੰਬਰ ਰਾਹੀਂ  ਸਹਾਇਤਾ ਲੈਣ ਲਈ ਕਿਹਾ।