ਜੰਮੂ ਵਿਖੇ NIA ਦੀ ਵੱਡੀ ਕਾਰਵਾਈ, ਅੱਤਵਾਦੀਆਂ ਦੀ ਘੁਸਪੈਠ ਨਾਲ ਸਬੰਧਤ ਮਾਮਲਿਆਂ ਦੇ ਸਬੰਧ 12 ਥਾਵਾਂ 'ਤੇ ਛਾਪੇਮਾਰੀ

ਦੱਸ ਦੇਈਏ ਕਿ ਅੱਤਵਾਦ ਵਿਰੋਧੀ ਏਜੰਸੀ ਨੇ ਪਿਛਲੇ ਸਾਲ ਨਵੰਬਰ ਵਿੱਚ ਇਸ ਮਾਮਲੇ ਦੇ ਸਬੰਧ ਵਿੱਚ ਇਸੇ ਤਰ੍ਹਾਂ ਦੀ ਤਲਾਸ਼ੀ ਲਈ ਸੀ। ਉਸ ਸਮੇਂ ਐਨਆਈਏ ਨੇ ਸ਼ੱਕੀਆਂ ਦੇ ਟਿਕਾਣਇਆਂ ਤੋਂ ਬਹੁਤ ਸਾਰੇ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਕੀਤੇ ਸਨ।

Share:

ਰਾਸ਼ਟਰੀ ਜਾਂਚ ਏਜੰਸੀ (NIA) ਨੇ ਇੱਕ ਵਾਰ ਫਿਰ ਜੰਮੂ-ਕਸ਼ਮੀਰ ਵਿੱਚ ਵੱਡੀ ਕਾਰਵਾਈ ਕੀਤੀ ਹੈ। ਜੰਮੂ ਵਿੱਚ 12 ਥਾਵਾਂ 'ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਰਾਸ਼ਟਰੀ ਜਾਂਚ ਏਜੰਸੀ ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ ਨਾਲ ਸਬੰਧਤ ਮਾਮਲਿਆਂ ਦੇ ਸਬੰਧ ਵਿੱਚ ਛਾਪੇਮਾਰੀ ਕਰ ਰਹੀ ਹੈ।

ਸਮਰਥਕਾਂ ਅਤੇ ਵਰਕਰਾਂ ਦੇ ਟਿਕਾਣਿਆਂ ਦੀ ਤਲਾਸ਼ੀ ਜਾਰੀ

ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਜਾਂਚ ਏਜੰਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਪੁਲਿਸ ਅਤੇ ਸੁਰੱਖਿਆ ਬਲਾਂ ਦੇ ਸਹਿਯੋਗ ਨਾਲ ਸਵੇਰ ਤੋਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ। ਓਵਰਗ੍ਰਾਊਂਡ ਵਰਕਰਾਂ ਅਤੇ ਹਾਈਬ੍ਰਿਡ ਅੱਤਵਾਦੀਆਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ ਗਏ ਹਨ। ਸਮਰਥਕਾਂ ਅਤੇ ਵਰਕਰਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਦੂਜੇ ਪਾਸੇ, ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ 'ਤੇ, 24 ਅਕਤੂਬਰ ਨੂੰ, NIA ਨੇ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਨਾਲ ਸਬੰਧਤ ਸਰਗਰਮ ਅੱਤਵਾਦੀਆਂ ਦੀ ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਰੇਖਾ ਰਾਹੀਂ ਭਾਰਤੀ ਖੇਤਰ ਵਿੱਚ ਘੁਸਪੈਠ ਸੰਬੰਧੀ ਜਾਣਕਾਰੀ ਦੇ ਆਧਾਰ 'ਤੇ ਕੇਸ ਦਰਜ ਕੀਤਾ ਸੀ।

17 ਦਿਨ੍ਹ ਪਹਿਲੇ ਜਾਰੀ ਕੀਤਾ ਸੀ ਨੋਟਿਸ

12 ਮਾਰਚ ਨੂੰ, ਦਿੱਲੀ ਹਾਈ ਕੋਰਟ ਨੇ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ 'ਤੇ ਐਨਆਈਏ ਨੂੰ ਨੋਟਿਸ ਜਾਰੀ ਕੀਤਾ। ਅਦਾਲਤ ਨੇ ਐਨਆਈਏ ਨੂੰ ਇਹ ਵੀ ਕਿਹਾ ਕਿ ਜੇਕਰ ਉਸਨੂੰ ਪਟੀਸ਼ਨ 'ਤੇ ਕੋਈ ਇਤਰਾਜ਼ ਹੈ ਤਾਂ ਉਹ ਹਲਫ਼ਨਾਮਾ ਦਾਇਰ ਕਰੇ। ਵਿਸ਼ੇਸ਼ ਐਨਆਈਏ ਅਦਾਲਤ ਨੇ ਹਿਰਾਸਤੀ ਪੈਰੋਲ ਲਈ ਉਸਦੀ ਪਹਿਲਾਂ ਦੀ ਅਰਜ਼ੀ ਰੱਦ ਕਰ ਦਿੱਤੀ। ਉਹ ਇੱਕ ਅੱਤਵਾਦੀ ਮਾਮਲੇ ਵਿੱਚ ਦੋਸ਼ੀ ਹੈ। ਇੰਜੀਨੀਅਰ ਰਸ਼ੀਦ ਵੱਲੋਂ ਸੀਨੀਅਰ ਵਕੀਲ ਐਨ. ਹਰੀਹਰਨ ਪੇਸ਼ ਹੋਏ ਅਤੇ ਦਲੀਲ ਦਿੱਤੀ ਕਿ ਉਹ ਸੰਸਦ ਦੇ ਚੱਲ ਰਹੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗ ਰਹੇ ਹਨ। ਸੀਨੀਅਰ ਵਕੀਲ ਨੇ ਕਿਹਾ ਕਿ ਫਰਵਰੀ 2025 ਵਿੱਚ ਸੰਸਦ ਵਿੱਚ ਸ਼ਾਮਲ ਹੋਣ ਲਈ ਉਸਨੂੰ ਦੋ ਦਿਨਾਂ ਦੀ ਹਿਰਾਸਤ ਪੈਰੋਲ ਵੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ