ਐੱਨਆਰਆਈ ਪਤੀ ਵੱਲੋਂ ਕੁੱਟ-ਕੁੱਟ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਕਪੂਰਥਲਾ ਵਿੱਚ ਇੱਕ ਦਰਦਨਾਕ ਘਟਨਾ ਸਾਹ੍ਹਮਣੇ ਆਈ ਹੈ। ਜਿਸ ਵਿੱਚ ਇੱਕ ਐੱਨਆਰਆਈ ਪਤੀ ਵੱਲੋਂ ਆਪਣੀ ਪਤਨੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਕਪੂਰਥਲਾ ਦੇ ਸੀਨੀਅਰ ਪੁਲਿਸ ਕਪਤਾਨ ਵਤਸਲਾ ਗੁਪਤਾ ਨੇ ਦੱਸਿਆ ਕਿ ਸੁਖਦੇਵ ਸਿੰਘ ਮੰਗਲਵਾਰ ਨੂੰ ਹੀ ਇਟਲੀ ਤੋਂ ਆਪਣੇ ਘਰ ਪਿੰਡ ਸੰਧੂ ਚੱਠਾ ਵਿਖੇ ਵਾਪਸ ਆਇਆ ਸੀ। ਘਰ ਵਾਪਸ ਆਉਣ ਤੋਂ […]

Share:

ਕਪੂਰਥਲਾ ਵਿੱਚ ਇੱਕ ਦਰਦਨਾਕ ਘਟਨਾ ਸਾਹ੍ਹਮਣੇ ਆਈ ਹੈ। ਜਿਸ ਵਿੱਚ ਇੱਕ ਐੱਨਆਰਆਈ ਪਤੀ ਵੱਲੋਂ ਆਪਣੀ ਪਤਨੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਕਪੂਰਥਲਾ ਦੇ ਸੀਨੀਅਰ ਪੁਲਿਸ ਕਪਤਾਨ ਵਤਸਲਾ ਗੁਪਤਾ ਨੇ ਦੱਸਿਆ ਕਿ ਸੁਖਦੇਵ ਸਿੰਘ ਮੰਗਲਵਾਰ ਨੂੰ ਹੀ ਇਟਲੀ ਤੋਂ ਆਪਣੇ ਘਰ ਪਿੰਡ ਸੰਧੂ ਚੱਠਾ ਵਿਖੇ ਵਾਪਸ ਆਇਆ ਸੀ। ਘਰ ਵਾਪਸ ਆਉਣ ਤੋਂ ਕੁਝ ਹੀ ਘੰਟਿਆਂ ਬਾਅਦ ਉਸਦਾ ਆਪਣੀ ਪਤਨੀ ਹਰਪ੍ਰੀਤ ਕੌਰ ਨਾਲ ਕਿਸੇ ਗੱਲ੍ਹ ਨੂੰ ਲੈ ਕੇ ਲੜਾਈ ਹੋ ਗਈ। ਦੋਸ਼ੀ ਆਪਣੀ ਪਤਨੀ ਹਰਪ੍ਰੀਤ ਕੌਰ ਨੂੰ ਘਸੀਟ ਕੇ ਆਪਣੇ ਕਮਰੇ ਵਿੱਚ ਲੈ ਗਿਆ ਅਤੇ ਕਥਿਤ ਤੌਰ ’ਤੇ ਉਸ ਦਾ ਸਿਰ ਫਰਸ਼ ’ਤੇ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੇ ਫਰਾਰ ਹੋ ਗਿਆ ਹੈ। ਜਿਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।